- Date: 08 Dec, 2019 Sunday
Time:

ਕਿਸਾਨਾਂ ਖ਼ਿਲਾਫ ਪਰਾਲੀ ਜਲਾਉਣ ਦੇ ਕੇਸ ਦਰਜ ਕਰ ਰਹੀ ਹੈ ਸਰਕਾਰ: ਸੁਖਬੀਰ ਬਾਦਲ

Oct17, 2017 / /

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਰਾਲੀ ਜਲਾਉਣ ਬਾਰੇ ਕੋਈ ਕੇਸ ਦਰਜ ਨਾ ਕਰਨ ਦੇ ਕੀਤੇ ਲੰਬੇ ਚੌੜੇ ਦਾਅਵਿਆਂ ਦੇ ਬਾਵਜੂਦ ਸੰਗਰੂਰ ਜ਼ਿਲ•ੇ ਵਿਚ ਛੇ ਕਿਸਾਨਾਂ ਖਿਲਾਫ ਪਰਾਲੀ ਜਲਾਉਣ ਦੇ ਕੇਸ ਦਰਜ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਕਾਂਗਰਸ ਸਰਕਾਰ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦਬਾਉਣ ਲਈ ਸਖ਼ਤੀ ਸਹਾਰਾ ਲੈ ਰਹੀ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਜਿਸ ਦਿਨ ਮੁੱਖ ਮੰਤਰੀ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਚੰਡੀਗੜ• ਸੱਦਿਆ ਸੀ, ਉਸੇ ਦਿਨ ਸੰਗਰੂਰ ਪ੍ਰਸਾਸ਼ਨ ਨੇ ਛੇ ਕਿਸਾਨਾਂ ਖ਼ਿਲਾਫ ਕੇਸ ਦਰਜ ਕੀਤੇ ਸਨ। ਉਹਨਾਂ ਕਿਹਾ ਕਿ ਕੱਲ• ਦੀ ਇਹ ਘਟਨਾ ਸਾਬਿਤ ਕਰਦੀ ਹੈ ਕਿ ਸਰਕਾਰ ਕਿਸਾਨਾਂ ਨੂੰ ਆਪਣੇ ਪੱਧਰ ਉੱਤੇ ਝੋਨੇ ਦੀ ਪਰਾਲੀ ਨੂੰ ਹੀਲੇ ਲਾਉਣ ਲਈ ਡਰਾਉਣਾ ਚਾਹੁੰਦੀ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਸ ਕੰਮ ਵਾਸਤੇ ਕੋਈ ਮਾਲੀ ਮੱਦਦ ਨਹੀਂ ਦੇਵੇਗੀ। ਇਹ ਆਖਦਿਆਂ ਕਿ ਇਹ ਦੋਵੇਂ ਘਟਨਾਵਾਂ ਕਿਸਾਨੀ ਦੇ ਸੰਕਟ ਨੂੰ ਹੋਰ ਡੂੰਘਾ ਕਰ ਸਕਦੀਆਂ ਹਨ ਅਤੇ ਕਿਸਾਨਾਂ ਨੂੰ ਹੋਰ ਵੱਡੀ ਨਿਰਾਸ਼ਾ ਦੀ ਖੱਡ ਅੰਦਰ ਧੱਕ ਸਕਦੀਆਂ ਹਨ, ਜਦਕਿ ਪਹਿਲਾਂ ਹੀ ਕਾਂਗਰਸ ਸਰਕਾਰ ਦੁਆਰਾ ਕਰਜ਼ਾ ਮੁਆਫੀ ਦਾ ਵਾਅਦਾ ਨਾ ਪੂਰਾ ਕੀਤਾ ਜਾਣ ਕਰਕੇ ਪਿਛਲੇ ਸੱਤ ਮਹੀਨਿਆਂ ਵਿਚ 250 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ, ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਨਾਲ ਖੜ•ਾ ਹੈ ਅਤੇ ਕਿਸਾਨਾਂ ਵਿਰੁੱਧ ਕੇਸ ਦਰਜ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਮੈਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਤਾਨਾਸ਼ਾਹ ਸਰਕਾਰ ਨੂੰ ਸਬਕ ਸਿਖਾਉਣ ਲਈ ਇੱਕਜੁੱਟ ਹੋ ਜਾਣ, ਜਿਹੜੀ ਕਿ ਪਰਾਲੀ ਦੀ ਸੰਭਾਲ ਲਈ ਤੁਹਾਡੇ ਕੋਲੋਂ 5 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਜੁਰਮਾਨਾ ਮੰਗਦੀ ਹੈ ਅਤੇ ਕੇਸ ਦਰਜ ਕਰਨ ਅਤੇ ਜੇਲ• ਭੇਜਣ ਦੀਆਂ ਧਮਕੀਆਂ ਦਿੰਦੀ ਹੈ। ਅਕਾਲੀ ਸੁਪਰੀਮੋ ਨੇ ਕੱਲ• ਮੁੱਖ ਮੰਤਰੀ ਨੂੰ ਮਿਲਣ ਗਏ ਕਿਸਾਨ ਆਗੂਆਂ ਦਾ ਅਪਮਾਨ ਕਰਨ ਵਾਸਤੇ ਵੀ ਸਰਕਾਰ ਦੀ ਨਿੰਦਾ ਕੀਤੀ। ਉਹਨਾਂ ਕਿਹਾ ਕਿ ਇਹਨਾਂ ਆਗੂਆਂ ਨੂੰ ਤਿੰਨ ਘੰਟੇ ਉਡੀਕ ਲਈ ਸੁੱਕਣੇ ਪਾਈ ਰੱਖਿਆ ਅਤੇ ਫਿਰ ਆ ਕੇ ਇਹ ਕਹਿ ਦਿੱਤਾ ਕਿ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਕੋਈ ਰੋਕਣ ਲਈ ਕੋਈ ਪੈਸਾ ਨਹੀਂ ਦੇਵੇਗੀ। ਇਸ ਤੋਂ ਕਾਂਗਰਸ ਸਰਕਾਰ ਦੇ ਕਿਸਾਨ-ਵਿਰੋਧੀ ਵਤੀਰੇ ਦਾ ਪਤਾ ਚੱਲਦਾ ਹੈ, ਜਿਹੜੀ ਕਿ ਕਿਸਾਨਾਂ ਨੂੰ ਲਗਾਤਾਰ ਧਮਕੀਆਂ ਦਿੰਦੀ ਆ ਰਹੀ ਹੈ ਕਿ ਜੇਕਰ ਕਿਸਾਨਾਂ ਨੇ ਝੋਨੇ ਦਾ ਪਰਾਲੀ ਦਾ ਆਪਣੇ ਪੱਧਰ ਉੱਤੇ ਕੋਈ ਹੀਲਾ ਨਾ ਕੀਤਾ ਤਾਂ ਉਹਨਾਂ ਦੀਆਂ ਸਬਸਿਡੀਆਂ ਵਾਪਸ ਲੈ ਲਈਆਂ ਜਾਣਗੀਆਂ। ਸਰਦਾਰ ਬਾਦਲ ਨਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਮੁਕੰਮਲ ਕਰਜ਼ਾ ਮੁਆਫੀ ਦੇ ਮੁੱਦੇ ਉੱਤੇ ਲਗਾਤਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇਹ ਪ੍ਰਭਾਵ ਦਿੱਤਾ ਗਿਆ ਸੀ ਕਿ ਗੁਰਦਾਸਪੁਰ ਪਾਰਲੀਮਾਨੀ ਜ਼ਿਮਨੀ ਚੋਣ ਮਗਰੋਂ ਤੁਰੰਤ ਕਰਜ਼ਾ ਮੁਆਫੀ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਪਰ ਹੁਣ ਚੋਣ ਮਗਰੋਂ ਸਰਕਾਰ ਨੇ ਫਿਰ ਇਸ ਮੁੱਦੇ ਉੁੱਤੇ ਚੁੱਪੀ ਧਾਰ ਲਈ ਹੈ। ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਕਰਜ਼ਾ ਮੁਆਫੀ ਬਾਰੇ ਨੋਟੀਫਿਕੇਸ਼ਨ ਕਦੋਂ ਜਾਰੀ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਸਰਕਾਰ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਵਾਸਤੇ ਤੁਰੰਤ ਕਿਸਾਨਾਂ ਨੂੰ 5 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਫੰਡ ਜਾਰੀ ਕਰਨ ਲਈ ਆਖਿਆ। ਉਹਨਾਂ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਇਹ ਫੰਡ ਉਹਨਾਂ ਨੌਜਵਾਨ ਕਾਰੋਬਾਰੀਆਂ ਨੂੰ ਵੀ ਜਾਰੀ ਕੀਤੇ ਜਾਣੇ ਚਾਹੀਦੇ ਹਨ, ਜੋ ਕਿ ਇਸ ਲਈ ਲੋੜੀਂਦੀ ਸਟਰਾਅ ਰੀਪਰ ਅਤੇ ਦੂਜੀ ਮਸ਼ੀਨਰੀ ਖਰੀਦਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਸਰਕਾਰ ਨੂੰ ਪੰਜਾਬ ਵਿਚ ਹੋਰ ਵਧੇਰੇ ਬਾਇਓ-ਮਾਸ ਪਲਾਂਟ ਲਗਾਏ ਜਾਣ ਨੂੰ ਵੀ ਹਰੀ ਝੰਡੀ ਦੇਣੀ ਚਾਹੀਦੀ ਹੈ।

National Hindi Punjabi English Online News 98


About Us


Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 7812740

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com