ਸਿੱਖਿਆ ਵਿਭਾਗ ਵਿੱਚ 4161 ਅਸਾਮੀਆਂ ਲਈ ਭਰਤੀ ਕੱਲ ਤੋਂ, ਸਮਾਜਿਕ ਸਿੱਖਿਆ ਅਤੇ ਪੰਜਾਬੀ ਦੀਆਂ ਆਸਾਮੀਆਂ ਲਈ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ:  ਹਰਜੋਤ ਸਿੰਘ ਬੈਂਸ

Aug20,2022 | Balraj Khanna | Chandigarh

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਪੰਜਾਬ ਰਾਜ ਵਿੱਚ ਬੇਰੁਜ਼ਗਾਰੀ ਨੂੰ ਖ਼ਤਮ ਕਰਨ  ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲ ਸਿੱਖਿਆ ਵਿਭਾਗ ਵਿੱਚ 4161 ਆਸਾਮੀਆਂ ਲਈ ਭਰਤੀ ਪ੍ਰੀਖਿਆ 21ਅਗਸਤ 2022 ਤੋਂ ਕਰਵਾਈ ਜਾ ਰਹੀ ਹੈ। ਉਕਤ ਪ੍ਰਗਟਾਵਾ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਕੀਤਾ ਗਿਆ।
 
ਉਨਾਂ ਦੱਸਿਆ ਕਿ ਸਮਾਜਿਕ ਸਿੱਖਿਆ ਅਤੇ ਪੰਜਾਬੀ ਵਿਸ਼ੇ ਲਈ ਪ੍ਰੀਖਿਆ 21 ਅਗਸਤ 2022  ਨੂੰ ਚੰਡੀਗੜ ਅਤੇ ਮੋਹਾਲੀ ਸਥਿਤ 83 ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਇਨਾਂ ਕੇਂਦਰਾਂ ਵਿਖੇ ਪ੍ਰੀਖਿਆ ਸਬੰਧੀ ਸਾਰੀਆ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ ਸਮਾਜਿਕ ਸਿੱਖਿਆ ਵਿਸ਼ੇ ਦੀ ਪ੍ਰੀਖਿਆ ਸਵੇਰ ਦੇ ਸਮੇਂ 48 ਕੇਂਦਰਾਂ ਵਿਚ ਲਈ ਜਾਵੇਗੀ ਜਦਕਿ ਪੰਜਾਬੀ ਵਿਸ਼ੇ ਲਈ ਪ੍ਰੀਖਿਆ ਬਾਅਦ ਦੁਪਹਿਰ 35 ਕੇਂਦਰਾਂ ਵਿਖੇ ਲਈ ਜਾਵੇਗੀ।
 
ਸ. ਬੈਂਸ ਨੇ ਦੱਸਿਆ ਕਿ ਸਮਾਜਿਕ ਸਿੱਖਿਆ ਵਿਸ਼ੇ ਦੀਆਂ 633 ਆਸਾਮੀਆਂ ਲਈ  23858 ਉਮੀਦਵਾਰ  ਅਤੇ ਪੰਜਾਬੀ ਵਿਸ਼ੇ ਦੀਆਂ 534 ਆਸਾਮੀਆਂ ਲਈ 15914 ਪ੍ਰੀਖਿਆ ਦੇਣਗੇ। ਉਨਾਂ ਦੱਸਿਆ ਕਿ ਇਹ ਭਰਤੀ ਪ੍ਰੀਖਿਆ 4161 ਅਸਾਮੀਆਂ ਲਈ  ਬੀਤੇ ਸਮੇਂ ਵਿੱਚ ਜਾਰੀ ਇਸ਼ਤਿਹਾਰ ਦੇ ਸਨਮੁੱਖ ਕਰਵਾਈ ਜ ਰਹੀ ਹੈ। ਉਨਾਂ ਦੱਸਿਆ ਕਿ ਇਸੇ ਲੜੀ ਤਹਿਤ 28 ਅਗਸਤ 2022 ਨੂੰ ਗਣਿਤ ਅਤੇ ਹਿੰਦੀ ਵਿਸ਼ੇ ਲਈ, 4 ਸਤੰਬਰ 2022 ਨੂੰ ਸਰੀਰਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਲਈ ਜਦਕਿ 11 ਸਤੰਬਰ 2022 ਸਾਇੰਸ ਅਤੇ ਸੰਗੀਤ ਵਿਸ਼ੇ ਦੀ ਪ੍ਰੀਖਿਆ ਲਈ ਜਾਵੇਗੀ ।
 
ਸਕੂਲ ਸਿੱਖਿਆ ਮੰਤਰੀ ਨੇ ਪ੍ਰੀਖਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ  ਦਿੰਦਿਆਂ ਦੱਸਿਆ ਕਿ ਸਾਰੇ ਪ੍ਰੀਖਿਆ ਕੇਂਦਰਾਂ ’ਤੇ ਜੈਮਰ ਲਗਾਏ ਹਨ ਅਤੇ ਨਿਗਰਾਨ ਅਤੇ ਉਮੀਦਵਾਰਾਂ ਦੇ ਪ੍ਰੀਖਿਆ ਕੇਂਦਰ ਵਿੱਚ ਮੋਬਾਇਲ ਫੋਨ ਅਤੇ ਹੋਰ ਬਿਜਲਈ ਉਪਕਰਣ ਲਿਜਾਣ ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਪ੍ਰੀਖਿਆ ਸਬੰਧੀ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ ਅਤੇ ਬਾਇਓਮੀਟਿ੍ਰਕ ਵਿਧੀ ਦੀ ਵੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ  ਇਕ ਹੀ ਸ਼ਹਿਰ ਵਿਚ ਭਰਤੀ ਪ੍ਰੀਖਿਆ ਕਰਵਾਉਣ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਭਰਤੀ ਪ੍ਰੀਖਿਆ ਦੀ ਨਿਗਰਾਨੀ ਸਹੀ ਤਰੀਕੇ ਨਾਲ ਹੋ ਸਕੇਗੀ ਅਤੇ ਕਿਸੇ ਕਿਸਮ ਦੀ ਤਕਨੀਕੀ ਦਿੱਕਤ ਪੇਸ਼ ਆਉਣ ਤੇ ਉਸ ਨੂੰ ਬਿਨਾ ਸਮਾਂ ਗਵਾਏ ਦਰੁਸਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਸਾਰੀ ਪ੍ਰੀਕਿਰਿਆ ਦਾ ਉਦੇਸ਼ ਸਿਰਫ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਕਾਬਲ ਉਮੀਦਵਾਰ ਪਿੱਛੇ ਨਾ ਰਹਿ ਜਾਵੇ।

Massive-recruitment-drive-from-august-21-to-fill-4161-posts-in-education-department



TOP HEADLINES


ਭਾਜਪਾ ਉਮੀਦਗਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਸਵਾਲ : ਪਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀ
*ਨਵੇਂ ਸਟੇਡੀਅਮ ਦੀ ਗੱਲ ਕਰਨ ਵਾਲੇ ਬਿੱਟੂ ਕਾਂਗਰਸ ਰਾਜ ਵਿੱਚ ਪੱ
'ਲੋਕ ਸਭਾ ਚੋਣਾਂ-2024' ਲੋਕ ਸਭਾ ਚੋਣਾਂ ਸੰਗਰੂਰ ਵਿਖੇ ਨਾਮਜ਼ਦਗ
ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅ
ਵਧ ਰਹੀ ਗਰਮੀ ਦੋਰਾਨ ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦ
ਇੰਨੋਸੈਂਟ  ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ ,
ਅਰਵਿੰਦ ਕੇਜਰੀਵਾਲ ਦਾ ਐਲਾਨ : ਕਲ ਦੋਪਹਰ 12 ਵਜੇ ਜਾਵਾਂਗੇ Bj
ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ:  ਜੋਰਵਾਲ
*ਬਾਹਰੀ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਚ ਕੋਈ ਕਸਰ ਬਾਕੀ
ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ
ਸ਼ਰਧਾਲੂਆ ਨਾਲ ਭਰੀ ਟੂਰਿਸਟ ਬਸ ਨੂੰ ਲੱਗੀ ਅੱਗ -9 ਦੀ ਮੌਤ ਕਈ ਜਖ
ਦਿਨ-ਦਿਹਾੜੇ ਔਰਤ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲ
ਐਨਆਰਆਈ ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਚ 5 ਜਾਂ 5 ਤੋਂ ਵੱਧ ਵਿਅਕ
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਹਮੇਸ਼ਾਂ ਹੀ ਵਿਕਾਸ
ਕਾਂਗਰਸ ਨੇ ਬੈਂਸਾ ਨੂੰ ਸ਼ਾਮਿਲ ਕਰਕੇ ਪੈਰ ਤੇ ਕੁਲਾਹੜੀ ਨੀ ਸਗੋਂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ :
ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42247876

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us