**ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਕੀਤਾ ਰੋਸ ਜ਼ਾਹਿਰ, ਪੀੜਤ ਵਿਦਿਆਰਥੀਆਂ ਲਈ ਇਨਸਾਫ਼ ਦੀ ਕੀਤੀ ਮੰਗ, ਸੱਚਾਈ ਨੂੰ ਦਬਾਉਣ ਦੇ ਵੀ ਲਗਾਏ ਦੋਸ਼** : ਚੰਡੀਗੜ੍ਹ ਯੂਨੀਵਰਸਿਟੀ ਦੀ ਘਟਨਾ ਤੋਂ ਬਾਅਦ ਜਿੱਥੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਥਾਵਾਂ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਲੁਧਿਆਣਾ ਵਿਖੇ ਵੀ ਇਕ ਵਿਦਿਅਾਰਥੀ ਸਮੂਹ ਵੱਲੋਂ ਇਸ ਘਟਨਾ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਭਾਰੀ ਸੰਖਿਆ ਵਿੱਚ ਪਹੁੰਚੇ ਵਿਦਿਆਰਥੀਆਂ ਵੱਲੋਂ ਪੀੜਤ ਵਿਦਿਆਰਥੀਆਂ ਲਈ ਇਨਸਾਫ ਦੀ ਮੰਗ ਵੀ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨ ਕਰ ਰਹੇ ਵਿਦਿਅਾਰਥੀਅਾਂ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੀ ਘਟਨਾ ਨੇ ਉਨ੍ਹਾਂ ਨੂੰ ਅੰਦਰੋਂ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਗੇ ਇਹ ਸਮਝਦੇ ਸਨ ਕਿ ਹੋਸਟਲ ਵਿੱਚ ਕੁੜੀਆਂ ਸੇਫ ਹਨ ਪਰ ਇਸ ਘਟਨਾ ਤੋਂ ਬਾਅਦ ਭਰੋਸਾ ਟੁੱਟ ਗਿਆ ਹੈ। ਨਾਲ ਹੀ ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਦੀ ਪੂਰੀ ਸੱਚਾਈ ਲੋਕਾਂ ਦੇ ਸਾਹਮਣੇ ਆਉਣੀ ਚਾਹੀਦੀ ਹੈ ਤਾਂ ਕਿ ਪੀੜਿਤ ਵਿਦਿਅਾਰਥੀਅਾਂ ਨੂੰ ਇਨਸਾਫ਼ ਮਿਲ ਸਕੇ।
Protest-In-Ludhiana-In-Favor-Of-Chandigarh-University-Students
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)