ਵਿਧਾਇਕ ਦੀ ਗੈਰ ਮੌਜੂਦਗੀ ਵਿੱਚ ਉਨ੍ਹਾਂ ਦੇ ਪੁੱਤਰ ਨੂੰ ਸੌਂਪਿਆ ਮੰਗ ਪੱਤਰ
ਅਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ ਤੇ ਸੂਬਾ ਮੈਬਰ ਸੁਖਦੀਪ ਕੌਰ ਸਰਾ ਦੀ ਰਹਿਨੁਮਾਈ ਹੇਠ ਆਦਰਸ਼ ਸਕੂਲਾਂ ਦੀਆਂ ਅਧਿਆਪਕਾਂ ਤੇ ਦਰਜ਼ਾ ਚਾਰ ਮੁਲਾਜ਼ਮਾਂ ਤਨਖ਼ਾਹਾਂ ਦੀਆਂ ਪਰੇਸ਼ਾਨੀਆਂ ਨੂੰ ਲ਼ੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਵਿਸ਼ੇਸ਼ ਤੌਰ ਤੇ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ਮਜੂਦਾ ਵਿਧਾਇਕ ਨਰੇਸ਼ ਕਟਾਰੀਆ ਜੀ ਦੇ ਘਰ ਦੇ ਸਹਾਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਦਫ਼ਤਰ ਅੱਗੇ ਪੱਕੇ ਤੌਰ ਤੇ ਬੈਠ ਕੇ ਆਪਣੀਆ ਮੰਗਾਂ ਪੂਰੀਆਂ ਕਰਵਾਉਣ ਲਈ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਉਹਨਾਂ ਕਿਹਾ ਕਿ ਪਿਛਲੇ 12ਸਾਲਾ ਤੋਂ ਅਧਿਆਪਕ ਸਾਥੀ ਬਹੁਤ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਹਨ ਜਿਸ ਕਰਕੇ ਉਹਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਮੌਕੇ ਮੈਡਮ ਸੁਖਦੀਪ ਕੌਰ ਸਰਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿਹਾ ਕਿ ਪੰਜਾਬ ਸਰਕਾਰ ਦੇ ਮਜੂਦਾ ਸਿਖਿਆ ਮੰਤਰੀ ਹਰਜੋਤ ਬੈਂਸ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਨੇ ਪਰ ਹਰ ਵਾਰ ਨਿਰਾਸ਼ਾਂ ਤੋਂ ਇਲਾਵਾ ਕੁਝ ਨਹੀਂ ਮਿਲੀਆਂ ਲਾਰੀਆਂ ਤੋਂ ਅੱਕੇ ਅਧਿਆਪਕ ਸਾਥੀ ਅੱਜ ਸੜਕਾਂ ਤੇ ਨੇ ਇਸ ਮੌਕੇ ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਾਡੀਆਂ ਤਨਖਾਹਾਂ ਗ੍ਰੇਡ ਪੇਅ ਦੇ ਹਿਸਾਬ ਨਾਲ ਜਲਦੀ ਜਾਰੀ ਨਹੀਂ ਕੀਤੀਆਂ ਜਾਂਦੀਆਂ ਤਾਂ ਇਸ ਸਘੰਰਸ਼ ਨੂੰ ਪੰਜਾਬ ਪੱਧਰ ਤੇ ਭਰੰਤਕ ਜਥੇਬੰਦੀਆਂ ਦਾ ਸਹਿਯੋਗ ਨਾਲ ਤਿੱਖੇ ਰੂਪ ਵਿੱਚ ਕੀਤਾ ਜਾਵੇਗਾ
Adarsh-School-Teacher-Union-Mla-Naresh-Kataria-Protest-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)