ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਗੁਰੂ ਨਾਨਕ ਸਟੇਡੀਅਮ 'ਚ ਰਾਜ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼

Dec8,2022 | Jagrati Lahar Bureau | Ludhiana

- ਦੋ ਦਿਨ ਚੱਲਣ ਵਾਲੀਆਂ ਖੇਡਾਂ 'ਚ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀ ਦਿਖਾਉਣਗੇ ਆਪਣੇ ਜੌਹਰ - ਖਿਡਾਰੀਆਂ ਨੂੰ ਨਵਾਂ ਪਲੇਟਫਾਰਮ ਪ੍ਰਦਾਨ ਕਰਨਗੀਆਂ ਇਹ ਖੇਡਾਂ - ਡਿਪਟੀ ਕਮਿਸ਼ਨਰ ਸੁਰਭੀ ਮਲਿਕ
 ਸਿੱਖਿਆ ਵਿਭਾਗ, ਸਮੱਗਰਾ ਸਿੱਖਿਆ ਅਭਿਆਨ, ਪੰਜਾਬ ਦੇ ਆਈ.ਈ.ਡੀ. ਕੰਪੋਨੈਂਟ ਅਧੀਨ ਅੱਜ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਰਾਜ ਪੱਧਰੀ ਦੋ ਰੋਜ਼ਾ ਖੇਡਾਂ ਦਾ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਸਿੱਖਿਆ ਮੰਤਰੀ ਸ. ਹਰਜ਼ੋਤ ਸਿੰਘ ਬੈਂਸ ਵਲੋਂ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਇਨ੍ਹਾਂ ਖੇਡਾਂ ਦੀ ਰਸਮੀ ਸ਼ੁਰੂਆਤ ਕੀਤੀ।

ਇਨ੍ਹਾਂ ਖੇਡਾਂ ਵਿੱਚ 23 ਜ਼ਿਲ੍ਹਿਆਂ ਦੇ ਕਰੀਬ 1650 ਦਿਵਿਆਂਗ ਖਿਡਾਰੀ ਐਥਲੀਟ, ਫੁੱਟਬਾਲ, ਬੈਡਮਿੰਟਨ, ਹੈੱਡਬਾਲ, ਵਾਲੀਬਾਲ ਆਦਿ ਖੇਡਾਂ ਵਿੱਚ ਭਾਗ ਲੈ ਰਹੇ ਹਨ। ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ ਸ਼ਹੀਦੇ ਆਜ਼ਮ ਸੁਖਦੇਵ ਥਾਪਰ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।
 
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਇਨ੍ਹਾਂ ਰਾਜ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਕੇ ਉਹ ਬੇਹੱਦ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਆਪਣੇ ਸੰਬੋਧਨ 'ਚ ਕਿਹਾ ਕਿ ਸੂਬਾ ਸਰਕਾਰ ਇਹਨਾਂ ਬੱਚਿਆਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਿਜਾਣ ਲਈ ਸੂਬਾ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਖੇਡਾਂ ਇਸ ਪਾਸੇ ਵੱਲ ਇੱਕ ਸਹੀ ਕਦਮ ਹੈ ਕਿਉਂਕਿ ਇਹ ਖੇਡਾਂ ਖਿਡਾਰੀਆਂ ਨੂੰ ਉਨ੍ਹਾਂ ਦੇ ਲੁਕਵੀਂ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ। ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰਨਗੀਆਂ ਜੋ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਮਾਜ ਦਾ ਅਨਿਖੜਵਾਂ ਅੰਗ ਹਨ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਬੱਚਿਆਂ ਦੀ ਹੌਸਲਾ ਅਫਜਾਈ ਲਈ ਅੱਗੇ ਆਉਣਾ ਚਾਹੀਦਾ ਹੈ।

ਉਦਘਾਟਨੀ ਸਮਾਰੋਹ ਵਿੱਚ ਪਹੁੰਚਣ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਨਾਲ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ, ਐਸ.ਡੀ.ਐਮ. (ਪੱਛਮੀ) ਸ੍ਰੀਮਤੀ ਸਵਾਤੀ ਟਿਵਾਣਾ, ਤਹਿਸੀਲਦਾਰ ਸ੍ਰੀ ਲਕਸ਼ੇ ਕੁਮਾਰ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਪਰੰਤ ਸਿੱਖਿਆ ਮੰਤਰੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਵੱਖ ਵੱਖ ਜ਼ਿਲ੍ਹਿਆਂ ਦੀਆਂ ਦਿਵਿਆਂਗ ਬੱਚਿਆਂ ਦੀਆਂ ਟੀਮਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਬਾਅਦ ਸ. ਹਰਜੋਤ ਸਿੰਘ ਬੈਂਸ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਰਸਮੀ ਐਲਾਨ ਕੀਤਾ ਗਿਆ ਅਤੇੇ ਦਿਵਿਆਂਗ ਖਿਡਾਰੀਆਂ ਨੇ ਸਿੱਖਿਆ ਮੰਤਰੀ ਨਾਲ ਯਾਦਗਾਰੀ ਤਸਵੀਰਾਂ ਵੀ ਕਰਵਾਈਆਂ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੀਤੇ ਸਮੇਂ ਵਿੱਚ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਰਾਹੀਂ ਨੌਜਵਾਨੀ ਵਿੱਚ ਨਵਾਂ ਜੋਸ਼ ਭਰਿਆ ਹੈ ਓਸੇ ਤਰ੍ਹਾਂ ਹੀ ਇਹ ਰਾਜ ਪੱਧਰੀ ਖੇਡਾਂ ਵੀ ਸਾਡੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਨੂੰ ਨਵਾਂ ਪਲੇਟਫਾਰਮ ਪ੍ਰਦਾਨ ਕਰਨਗੀਆਂ।

ਇਸ ਮੌਕੇ ਅਮਨਦੀਪ ਕੌਰ ਸਹਾਇਕ ਡਾਇਰੈਕਟਰ, ਏ.ਐਸ.ਪੀ.ਡੀ.(ਐਚ.ਆਰ) ਮੈਡਮ ਸਵਤੰਤਰ ਕੌਰ, ਆਈ.ਈ.ਡੀ. ਕੰਪੋਨੈਂਟ ਦੇ ਸਹਾਇਕ ਅਸਿਸਟੈਂਟ ਮਨਪ੍ਰੀਤ ਸਿੰਘ, ਨਿਧੀ ਗੁਪਤਾ ਸਟੇਟ ਸਪੈਸ਼ਲ ਐਜੂਕੇਟਰ, ਜਿਲ੍ਹਾ ਸਿੱਖਿਆ ਅਫਸਰ ਹਰਜੀਤ ਸਿੰਘ (ਸੈ.ਸਿ), ਬਲਦੇਵ ਸਿੰਘ (ਐ.ਸਿ.), ਡਿਪਟੀ ਡੀ.ਓ ਜਸਵਿੰਦਰ ਸਿੰਘ, ਡਿਪਟੀ ਡੀ.ਓ ਅਸ਼ੀਸ਼ ਕੁਮਾਰ, ਡੀ.ਐਮ ਸਪੋਰਟਸ ਅਜੀਤਪਾਲ ਸਿੰਘ, ਗੁਲਜਾਰ ਸ਼ਾਹ, ਚੇਅਰਮੈਨ ਅਨਿਲ.ਕੇ ਮੂੰਗਾ (ਡ੍ਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਦੋਰਾਹਾ), ਡੀਐੱਸਈ ਪ੍ਰਦੀਪ ਕੌਰ, ਫਿਜਿਓਥਰੈਪੀਸ਼ਟ ਪ੍ਰੀਤੀ ਤੱਗੜ, ਹਰਮਿੰਦਰ ਰੂਮੀ, ਏਜੀਐੱਮ ਪ੍ਰਮੋਦ ਸਾਗੜਾ, ਡਿੱਕੀ ਛਾਬੜਾ, ਪ੍ਰਿੰ.ਸੰਤੋਖ ਸਿੰਘ ਗਿੱਲ, ਪ੍ਰਿੰ.ਬਲਵਿੰਦਰ ਕੌਰ, ਪ੍ਰਿੰ.ਵਿਸ਼ਵਕੀਰਤ ਕੌਰ ਕਾਹਲੋਂ, ਪ੍ਰਿੰ.ਗੁਰਮੀਤ ਕੌਰ, ਪ੍ਰਿੰ.ਗੁਰਜੰਟ ਸਿੰਘ, ਪ੍ਰਿੰ.ਪ੍ਰਦੀਪ ਕੁਮਾਰ, ਕਰਮਜੀਤ ਸਿੰਘ ਗਰੇਵਾਲ (ਸਟੇਟ ਤੇ ਨੈਸ਼ਨਲ ਅਵਾਰਡੀ) ਆਦਿ ਹਾਜ਼ਰ ਸਨ।

 
 

Harjot-Singh-Bains-Sprts-Guru-Nanak-Stadium-Ludhiana-



TOP HEADLINES


ਭਾਜਪਾ ਉਮੀਦਗਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਸਵਾਲ : ਪਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀ
*ਨਵੇਂ ਸਟੇਡੀਅਮ ਦੀ ਗੱਲ ਕਰਨ ਵਾਲੇ ਬਿੱਟੂ ਕਾਂਗਰਸ ਰਾਜ ਵਿੱਚ ਪੱ
'ਲੋਕ ਸਭਾ ਚੋਣਾਂ-2024' ਲੋਕ ਸਭਾ ਚੋਣਾਂ ਸੰਗਰੂਰ ਵਿਖੇ ਨਾਮਜ਼ਦਗ
ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅ
ਵਧ ਰਹੀ ਗਰਮੀ ਦੋਰਾਨ ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦ
ਇੰਨੋਸੈਂਟ  ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ ,
ਅਰਵਿੰਦ ਕੇਜਰੀਵਾਲ ਦਾ ਐਲਾਨ : ਕਲ ਦੋਪਹਰ 12 ਵਜੇ ਜਾਵਾਂਗੇ Bj
ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ:  ਜੋਰਵਾਲ
*ਬਾਹਰੀ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਚ ਕੋਈ ਕਸਰ ਬਾਕੀ
ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ
ਸ਼ਰਧਾਲੂਆ ਨਾਲ ਭਰੀ ਟੂਰਿਸਟ ਬਸ ਨੂੰ ਲੱਗੀ ਅੱਗ -9 ਦੀ ਮੌਤ ਕਈ ਜਖ
ਦਿਨ-ਦਿਹਾੜੇ ਔਰਤ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲ
ਐਨਆਰਆਈ ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਚ 5 ਜਾਂ 5 ਤੋਂ ਵੱਧ ਵਿਅਕ
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਹਮੇਸ਼ਾਂ ਹੀ ਵਿਕਾਸ
ਕਾਂਗਰਸ ਨੇ ਬੈਂਸਾ ਨੂੰ ਸ਼ਾਮਿਲ ਕਰਕੇ ਪੈਰ ਤੇ ਕੁਲਾਹੜੀ ਨੀ ਸਗੋਂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ :
ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42250494

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us