ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਵਿੱਚ ਬਤੌਰ ਬੀ.ਐਮ./ ਡੀ.ਐਮ.  ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਸਕੂਲਾਂ ਵਿੱਚ ਤੈਨਾਤ ਕਰਨ ਦੇ ਹੁਕਮ

Dec13,2022 | Balraj Khanna | Chandigarh

*ਮਿਸ਼ਨ-100 ਫੀਸਦੀ ਮੁਹਿੰਮ ਨੂੰ ਕਾਮਯਾਬ ਕਰਨ ਵਾਸਤੇ ਲਿਆ ਵੱਡਾ ਫੈਸਲਾ
* ਅੱਧੀ ਛੁੱਟੀ ਤੋਂ ਪਹਿਲਾਂ ਕੋਈ ਵੀ ਅਧਿਆਪਕ ਜਾਂ ਸਕੂਲ ਮੁਖੀ ਨਹੀਂ ਜਾਵੇਗਾ ਆਨ-ਡਿਊਟੀ
* ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ ਦੇ ਮੈਂਬਰ ਵੀ ਸਕੂਲ ਵਿਜਿਟ ਦੌਰਾਨ ਪੜਾਉਣਗੇ ਜਮਾਤਾਂ
* ਪੰਜਾਬ ਦੀ ਸਕੂਲ ਸਿੱਖਿਆ ਨੂੰ ਸਮੇਂ ਦੀ ਹਾਣੀ ਬਣਾਉਣ ਵਾਸਤੇ ਕੀਤੀ ਜਾਵੇਗੀ ਹਰ ਸੰਭਵ ਕੋਸ਼ਿਸ਼-ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ  ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ 'ਮਿਸ਼ਨ-100 ਫੀਸਦੀ' ਮੁਹਿੰਮ ਨੂੰ ਕਾਮਯਾਬ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਫੀਲਡ ਵਿੱਚ ਕੰਮ ਕਰ ਰਹੇ ਸਾਇੰਸ, ਗਣਿਤ ਅਤੇ ਅੰਗਰੇਜੀ/ਸਮਾਜਿਕ ਸਿੱਖਿਆ ਵਿਸ਼ਿਆਂ ਦੇ 749 ਬਲਾਕ ਅਤੇ ਜ਼ਿਲ੍ਹਾ ਮੈਂਟਰਾਂ (ਬੀ.ਐਮ. ਅਤੇ ਡੀ.ਐਮ.) ਨੂੰ ਤੁਰੰਤ ਲੋੜਵੰਦ ਸਕੂਲਾਂ ਵਿੱਚ ਤੈਨਾਤ ਕਰਨ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹੁਕਮ ਜਾਰੀ ਕੀਤੇ ਹਨ।

ਸਿੱਖਿਆ ਮੰਤਰੀ ਅਨੁਸਾਰ ਵਰਤਮਾਨ ਸਮੇਂ ਇਹਨਾਂ ਵਿਸ਼ਿਆਂ ਦੇ 680 ਅਧਿਆਪਕ ਬਤੌਰ ਬਲਾਕ ਮੈਂਟਰ ਅਤੇ 69 ਅਧਿਆਪਕ ਬਤੌਰ ਜ਼ਿਲ੍ਹਾ ਮੈਂਟਰ ਸਕੂਲਾਂ ਵਿੱਚ ਪੜਾਉਣ ਦੀ ਥਾਂ ਫੀਲਡ ਡਿਊਟੀ ਕਰ ਰਹੇ ਸਨ। ਸ. ਬੈਂਸ ਅਨੁਸਾਰ 'ਮਿਸ਼ਨ-100 ਫੀਸਦੀ' ਮੁਹਿੰਮ ਦਾ ਮਕਸਦ ਫਰਜ਼ੀ ਅੰਕੜੇ ਪੇਸ਼ ਕਰਕੇ ਵਾਹ-ਵਾਹ ਖੱਟਣਾ ਨਹੀਂ ਸਗੋਂ ਸਿੱਖਿਆ ਦੀ ਕੁਆਲਿਟੀ ਨੂੰ ਸੁਧਾਰ ਕੇ ਹਰ ਵਿਦਿਆਰਥੀ ਦੀ ਸਿੱਖਣ ਕੁਸ਼ਲਤਾ ਵਿੱਚ ਵਾਧਾ ਕਰਨਾ ਹੈ।

  ਸ. ਬੈਂਸ ਨੇ ਕਿਹਾ ਕਿ ਉਹਨਾਂ ਨੂੰ ਕੁਝ ਜ਼ਿਲ੍ਹਿਆਂ ਤੋਂ ਇਹ ਰਿਪੋਰਟਾਂ ਮਿਲੀਆਂ ਸਨ ਕਿ ਇਹ ਤੈਨਾਤੀਆਂ ਕਰਨ ਸਮੇਂ ਵਿਭਾਗੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਜਿਸ ਬਾਰੇ ਸਪਸ਼ਟ ਹਦਾਇਤਾਂ ਹਨ ਕਿ ਮਿਡਲ ਸਕੂਲਾਂ ਵਿੱਚ ਕੋਈ ਵੀ ਮੈਂਟਰ ਤੈਨਾਤ ਨਾਂ ਕੀਤਾ ਜਾਵੇ ਪਰ ਸਿੰਗਲ ਟੀਚਰ ਮਿਡਲ ਸਕੂਲ ਵਿੱਚ ਸਿਰਫ ਇੱਕ ਮੈਂਟਰ ਤੈਨਾਤ ਕੀਤਾ ਜਾ ਸਕਦਾ ਹੈ। ਇਸੇ ਤਰਾਂ ਇਹ ਤੈਨਾਤੀਆਂ ਕਰਦੇ ਸਮੇਂ ਸਭ ਤੋਂ ਪਹਿਲਾਂ ਦੂਰ ਅਤੇ ਪਛੜੇ ਖੇਤਰ  ਦੇ ਸਕੂਲਾਂ ਨੂੰ ਕਵਰ ਕੀਤਾ ਜਾਵੇ ਜਿੱਥੇ ਅਧਿਆਪਕਾਂ ਦੀ ਵੱਡੀ ਘਾਟ ਹੈ ਅਤੇ ਫਿਰ 50% ਸਟਾਫ ਵਾਲੇ ਸਕੂਲਾਂ ਵਿੱਚ ਜਿੱਥੇ ਕਿਸੇ ਵਿਸ਼ੇ ਦੇ ਅਧਿਆਪਕ ਦੀ ਸਖ਼ਤ ਜ਼ਰੂਰਤ ਹੈ, ਨੂੰ ਕਵਰ ਕੀਤਾ ਜਾਵੇ ਅਤੇ ਅਖੀਰ ਵਿੱਚ ਉਨ੍ਹਾਂ ਸਕੂਲਾਂ ਵਿੱਚ ਮੈਂਟਰਾਂ ਨੂੰ ਤੈਨਾਤ ਕੀਤਾ ਜਾਵੇ ਜਿੱਥੇ ਸਬੰਧਤ ਵਿਸ਼ੇ ਦਾ ਕੋਈ ਵੀ ਅਧਿਆਪਕ ਨਹੀਂ ਹੈ।

 ਸਿੱਖਿਆ ਮੰਤਰੀ ਅਨੁਸਾਰ ਕਿਸੇ ਵੀ ਅਧਿਆਪਕ ਨਾਲ ਪੱਖਪਾਤ ਜਾਂ ਲਿਹਾਜ਼ ਪੁਗਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵੱਡੇ ਸਕੂਲ ਜਿੱਥੇ ਇੱਕਾ ਦੁੱਕਾ ਪੋਸਟ ਖਾਲੀ ਹੈ, ਸ਼ਹਿਰੀ ਖੇਤਰ ਜਾਂ ਸ਼ਹਿਰਾਂ ਦੇ ਨੇੜਲੇ ਸਕੂਲਾਂ ਵਿੱਚ  ਇਹ ਤੈਨਾਤੀਆਂ ਬਿਲਕੁਲ ਨਾਂ ਕੀਤੀਆਂ ਜਾਣ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਤੈਨਾਤੀਆਂ ਅਗਲੇ ਹੁਕਮਾਂ ਤੱਕ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਲਿਖਤੀ ਹੁਕਮ ਸੈਕੰਡਰੀ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਅੱਜ ਹੀ ਜਾਰੀ ਕੀਤੇ ਜਾਣਗੇ ਜੋ ਕਿ ਇਹਨਾਂ ਤੈਨਾਤੀਆਂ ਨੂੰ ਪਾਰਦਰਸ਼ੀ ਬਣਾਉਣ ਅਤੇ ਲਾਗੂ ਕਰਨ ਦੇ ਨਿਰੋਲ ਜ਼ਿੰਮੇਵਾਰ ਹਨ।
 
ਸ.ਬੈਂਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਅੱਧੀ ਛੁੱਟੀ ਤੋਂ ਪਹਿਲਾਂ ਕਿਸੇ ਵੀ ਸਕੂਲ ਦਾ ਅਧਿਆਪਕ ਜਾਂ ਮੁਖੀ ਕਿਸੇ ਮੀਟਿੰਗ ਜਾਂ ਦਫਤਰੀ ਕੰਮ ਸਬੰਧੀ ਆਨ-ਡਿਊਟੀ ਨਹੀਂ ਜਾਵੇਗਾ ਅਤੇ ਜੇਕਰ ਕਿੱਧਰੇ ਜ਼ਰੂਰੀ ਕਾਰਨਾਂ ਕਰਕੇ ਜਾਣਾ ਵੀ ਹੈ ਤਾਂ ਉਸਦੀ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੈ। ਜ਼ਿਲ੍ਹਿਆਂ ਵਿੱਚ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਟੀਮਾਂ ਵੀ ਘੱਟ ਨਤੀਜਿਆਂ ਵਾਲੇ ਸਕੂਲਾਂ ਤੇ ਆਪਣਾ ਧਿਆਨ ਕੇਂਦਰਿਤ ਕਰਨਗੀਆਂ ਅਤੇ ਸੁਧਾਰ ਟੀਮ ਦੇ ਸਾਰੇ ਮੈਂਬਰ ਜਿਸ ਵੀ ਸਕੂਲ ਵਿੱਚ ਜਾਣਗੇ, ਉਸ ਸਕੂਲ ਦੀਆਂ ਜਮਾਤਾਂ ਨੂੰ ਪੜ੍ਹਾਉਣਗੇ ਅਤੇ ਹਦਾਇਤਾਂ ਦੇਣ ਦੀ ਬਜਾਏ ਅਧਿਆਪਕਾਂ ਤੇ ਵਿਦਿਆਰਥੀਆਂ ਸਾਹਮਣੇ ਵਿਲੱਖਣ ਪੇਸ਼ਕਾਰੀ ਕਰਕੇ ਮਾਡਲ ਅਧਿਆਪਕ ਵਜੋਂ ਪੇਸ਼ ਆਉਣਗੇ।

 ਸ. ਬੈਂਸ ਨੇ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਉਹ ਪੂਰੀ ਤਰਾਂ ਵਚਨਬੱਧ ਹਨ।

News-Punjabi-School-Education-Minister-Of-Punjab-Harjot-Singh-Bains



TOP HEADLINES


ਭਾਜਪਾ ਉਮੀਦਗਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਸਵਾਲ : ਪਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀ
*ਨਵੇਂ ਸਟੇਡੀਅਮ ਦੀ ਗੱਲ ਕਰਨ ਵਾਲੇ ਬਿੱਟੂ ਕਾਂਗਰਸ ਰਾਜ ਵਿੱਚ ਪੱ
'ਲੋਕ ਸਭਾ ਚੋਣਾਂ-2024' ਲੋਕ ਸਭਾ ਚੋਣਾਂ ਸੰਗਰੂਰ ਵਿਖੇ ਨਾਮਜ਼ਦਗ
ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅ
ਵਧ ਰਹੀ ਗਰਮੀ ਦੋਰਾਨ ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦ
ਇੰਨੋਸੈਂਟ  ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ ,
ਅਰਵਿੰਦ ਕੇਜਰੀਵਾਲ ਦਾ ਐਲਾਨ : ਕਲ ਦੋਪਹਰ 12 ਵਜੇ ਜਾਵਾਂਗੇ Bj
ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ:  ਜੋਰਵਾਲ
*ਬਾਹਰੀ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਚ ਕੋਈ ਕਸਰ ਬਾਕੀ
ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ
ਸ਼ਰਧਾਲੂਆ ਨਾਲ ਭਰੀ ਟੂਰਿਸਟ ਬਸ ਨੂੰ ਲੱਗੀ ਅੱਗ -9 ਦੀ ਮੌਤ ਕਈ ਜਖ
ਦਿਨ-ਦਿਹਾੜੇ ਔਰਤ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲ
ਐਨਆਰਆਈ ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਚ 5 ਜਾਂ 5 ਤੋਂ ਵੱਧ ਵਿਅਕ
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਹਮੇਸ਼ਾਂ ਹੀ ਵਿਕਾਸ
ਕਾਂਗਰਸ ਨੇ ਬੈਂਸਾ ਨੂੰ ਸ਼ਾਮਿਲ ਕਰਕੇ ਪੈਰ ਤੇ ਕੁਲਾਹੜੀ ਨੀ ਸਗੋਂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ :
ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42247872

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us