ਪ੍ਰਿੰਸੀਪਲਾਂ ਦੀ ਅੰਤਰਰਾਸ਼ਟਰੀ ਸਿਖਲਾਈ ਲਈ ਅਪਲਾਈ ਕਰਨ ਸੰਬੰਧੀ ਪੋਰਟਲ  ਖੋਲਿਆ  : ਹਰਜੋਤ ਸਿੰਘ ਬੈਂਸ  

Dec22,2022 | Gautam Jalandhari | Sas Nagar/chandhigarh

26 ਦਸੰਬਰ  2022 ਖੁਲਾ ਰਹੇਗਾ ਪੋਰਟਲ
ਪਹਿਲੇ ਗੇੜ ‘ਚ ਪ੍ਰਿੰਸੀਪਲਾਂ ਦੇ ਦੋ ਗਰੁੱਪ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ  ਵਿੱਚ ਲੈਣਗੇ ਟਰੇਨਿੰਗ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਜੂਸੈੱਟ ਰਾਹੀਂ ਸਕੂਲ ਮੁਖੀਆਂ ਨੂੰ ਕੀਤਾ ਸੰਬੋਧਨ
24 ਦਸੰਬਰ ਦੀ ਮਾਪੇ-ਅਧਿਆਪਕ ਮਿਲਣੀ ਇਤਿਹਾਸ ਸਿਰਜੇਗੀ : ਬੈਂਸ  
 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ  ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫ਼ੈਸਲੇ ਅਨੁਸਾਰ ਪਹਿਲੇ ਗੇੜ ਵਿੱਚ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਵਾਸਤੇ ਭੇਜੇ ਜਾ ਰਹੇ ਹਨ।  

 ਸ. ਬੈਂਸ ਨੇ ਕਿਹਾ ਕਿ ਟਰੇਨਿੰਗ ਵਿੱਚ ਭੇਜੇ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਦਾ ਤਰੀਕਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗਾ ਅਤੇ ਟਰੇਨਿੰਗ ਲੈਣ ਦੇ ਇਛੁੱਕ ਪ੍ਰਿੰਸੀਪਲ ਸਿੱਖਿਆ ਵਿਭਾਗ ਦੇ ਪੋਰਟਲ ਤੇ ਅੱਜ ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 26 ਦਸੰਬਰ 2022 ਤੱਕ ਖੁੱਲ੍ਹਾ ਰਹੇਗਾ।

ਉਨ੍ਹਾਂ ਦੱਸਿਆ ਕਿ  ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 24 ਦਸੰਬਰ 2022 ਨੂੰ ਕਰਵਾਈ ਜਾ ਰਹੀ ਮਾਪੇ ਅਧਿਆਪਕ ਮਿਲਣੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਪਣਾ ਵੀਡੀਓ ਸੰਦੇਸ਼ ਜਾਰੀ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ  ਅਤੇ ਉਹਨਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਦੀ ਬਿਹਤਰੀ ਲਈ ਸੰਜੀਦਾ ਹੈ।

ਇਸ ਮੌਕੇ ਉਹਨਾਂ ਨਾਲ ਵਰਿੰਦਰ ਕੁਮਾਰ ਸ਼ਰਮਾ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਅਤੇ ਤੇਜਦੀਪ ਸਿੰਘ ਸੈਣੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੀ ਮੌਜੂਦ ਸਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪ੍ਰੇਰਦਿਆਂ ਕਿਹਾ ਕਿ 24 ਦਸੰਬਰ ਨੂੰ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਨਵਾਂ ਕੀਰਤੀਮਾਨ ਸਥਾਪਤ ਕਰੇਗੀ ਜਿੱਥੇ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਚਰਚਾ ਹੋਵੇਗੀ। ਇਸਦੇ ਨਾਲ ਹੀ ਉਹਨਾਂ ਨੇ ਇਸ ਦਿਨ ਪੰਜਾਬ ਦੇ ਵਿਧਾਇਕਾਂ, ਸਮੂਹ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮ., ਮੁੱਖ ਦਫ਼ਤਰ ਤੋਂ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਿਆਂ  ਦੇ ਸਿੱਖਿਆ ਅਧਿਕਾਰੀਆਂ ਨੂੰ ਵੀ ਸਕੂਲਾਂ ਵਿੱਚ ਵੀ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।
ਉਹਨਾਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਸਕੂਲਾਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਗਿਆ। ਸਕੂਲ ਮੁਖੀ ਅਤੇ ਅਧਿਆਪਕ ਆਪਣੀ ਯੋਜਨਾਬੰਦੀ ਮਾਪਿਆਂ ਨਾਲ ਸਾਂਝੀਆਂ ਕਰਨ।

Education-Department-Launches-Portal-To-Provide-International-Training-To-Principals-Harjot-Singh-Bains



TOP HEADLINES


ਭਾਜਪਾ ਉਮੀਦਗਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਸਵਾਲ : ਪਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀ
*ਨਵੇਂ ਸਟੇਡੀਅਮ ਦੀ ਗੱਲ ਕਰਨ ਵਾਲੇ ਬਿੱਟੂ ਕਾਂਗਰਸ ਰਾਜ ਵਿੱਚ ਪੱ
'ਲੋਕ ਸਭਾ ਚੋਣਾਂ-2024' ਲੋਕ ਸਭਾ ਚੋਣਾਂ ਸੰਗਰੂਰ ਵਿਖੇ ਨਾਮਜ਼ਦਗ
ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅ
ਵਧ ਰਹੀ ਗਰਮੀ ਦੋਰਾਨ ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦ
ਇੰਨੋਸੈਂਟ  ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ ,
ਅਰਵਿੰਦ ਕੇਜਰੀਵਾਲ ਦਾ ਐਲਾਨ : ਕਲ ਦੋਪਹਰ 12 ਵਜੇ ਜਾਵਾਂਗੇ Bj
ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ:  ਜੋਰਵਾਲ
*ਬਾਹਰੀ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਚ ਕੋਈ ਕਸਰ ਬਾਕੀ
ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ
ਸ਼ਰਧਾਲੂਆ ਨਾਲ ਭਰੀ ਟੂਰਿਸਟ ਬਸ ਨੂੰ ਲੱਗੀ ਅੱਗ -9 ਦੀ ਮੌਤ ਕਈ ਜਖ
ਦਿਨ-ਦਿਹਾੜੇ ਔਰਤ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲ
ਐਨਆਰਆਈ ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਚ 5 ਜਾਂ 5 ਤੋਂ ਵੱਧ ਵਿਅਕ
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਹਮੇਸ਼ਾਂ ਹੀ ਵਿਕਾਸ
ਕਾਂਗਰਸ ਨੇ ਬੈਂਸਾ ਨੂੰ ਸ਼ਾਮਿਲ ਕਰਕੇ ਪੈਰ ਤੇ ਕੁਲਾਹੜੀ ਨੀ ਸਗੋਂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ :
ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42250836

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us