ਆਗਨੀਪਥ ਯੋਜਨਾ ਵਿਰੁੱਧ 16 ਅਗਸਤ ਨੂੰ ਜਿਲਾ ਡੀ ਸੀ ਦਫਤਰਾਂ ਤੇ ਮੰਗ ਪੱਤਰ, 18 19 20 ਅਗਸਤ ਨੂੰ ਲਖੀਮਪੁਰ ਖੀਰੀ ਵਿਚ 75 ਘੰਟੇ ਦੇ ਧਰਨੇ
Aug3,2022
| Surinder Arora Soni | Ludhiana
VIDEO
18 19 20 ਅਗਸਤ ਨੂੰ ਲਖੀਮਪੁਰ ਖੀਰੀ ਵਿਚ ਅਜਾਦੀ ਦੀ 75ਵੀੰ ਵਰੇ ਗੰਢ ਤੇ 75 ਘੰਟੇ ਦੇ ਧਰਨੇ ਤੇ ਪੰਜਾਬ ਵਿੱਚੋ ਕਿਸਾਨਾਂ ਦੇ ਵੱਡੇ ਜਥੇ ਚਾਲੇ ਪਾਉਣਗੇ
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫਤਰ ਲੁਧਿਆਣਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜੁਲਾਈ ਦੇ ਪ੍ਰੋਗਰਾਮ ਦੀ ਰਿਪੋਰਟ ਮੁਤਾਬਿਕ 18 ਤੋ 30 ਜੁਲਾਈ ਤੱਕ ਪੰਜਾਬ ਵਿਚ 22 ਜਿਲਿਆ ਵਿੱਚ 30 ਕਨਵੈਨਸ਼ਨਾੰ ਹੋਈਆਂ ਅਤੇ 31 ਜੁਲਾਈ ਦੇ ਰੇਲ ਰੋਕੋ ਪ੍ਰੋਗਰਾਮ ਤੇ ਸੰਯੁਕਤ ਕਿਸਾਨ ਮੋਰਚੇ ਵਲੋ ਪੂਰੇ ਪੰਜਾਬ ਵਿੱਚ 75 ਥਾਂਵਾ ਰੇਲਾਂ ਜਾਮ ਕੀਤੀਆ ਗਈਆਂ। ਸਾਰੀਆਂ ਥਾਂਵਾ ਤੇ ਕਿਸਾਨਾਂ ਦੇ ਵੱਡੇ ਇਕੱਠ ਹੋਏ
ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਵਿਰੁੱਧ ਪੰਜਾਬ ਦੇ ਸਾਰੇ ਜਿਲਿਆਂ ਵਿੱਚ 7 ਤੋ 14 ਅਗਸਤ ਤੱਕ ਕਨਵੈਨਸ਼ਨਾੰ ਕੀਤੀਆਂ ਜਾਣਗੀਆਂ ਅਤੇ ਜਿਲਾ ਡੀ ਸੀ ਦਫਤਰਾਂ ਤੇ ਇਕੱਠ ਕਰਕੇ ਸੰਯੁਕਤ ਕਿਸਾਨ ਮੋਰਚਾ ਵਲੋ 16 ਅਗਸਤ ਨੂੰ ਡੀ ਸੀ ਰਾਹੀ ਕੇਂਦਰ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾਣਗੇ।
ਲਖੀਮਪੁਰ ਖੀਰੀ 18 19 20 ਨੂੰ 75 ਘੰਟੇ ਦੇ ਧਰਨੇ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੀਆਂ ਦੇਸ਼ ਦੀਆ ਕਿਸਾਨ ਜਥੇਬੰਦੀਆ ਦੀ ਮੀਟਿੰਗ ਜਲਦੀ ਬੁਲਾਈ ਜਾਵੇਗੀ। ਲਖੀਮਪੁਰ ਖੀਰੀ ਵਿਚ ਪੰਜਾਬ ਵਿੱਚੋੰ ਦਸ ਹਜ਼ਾਰ ਤੋ ਵਧ ਕਿਸਾਨ ਪਹੁੰਚਣਗੇ ।
ਮੀਟਿੰਗ ਵਿੱਚ ਕਿਸਾਨਾਂ ਦੇ ਕਰਜੇ ਦਾ ਮਸਲਾ ਵਿਚਾਰਿਆ ਗਿਆ ਇਸ ਮੰਗ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਮੰਗ ਪੱਤਰ ਵਿੱਚ ਪਾਇਆ ਜਾਵੇਗਾ ਕੇਂਦਰ ਸਰਕਾਰ ਤੋ ਕਿਸਾਨਾਂ ਦੇ ਸਾਰੇ ਕਰਜੇ ਤੇ ਲੀਕ ਮਾਰਨ ਤਕ ਸੰਘਰਸ਼ ਕੀਤਾ ਜਾਵੇਗਾ।
ਕਿਸਾਨ ਜਥੇਬੰਦੀਆ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਦੂਜੇ ਸੂਬਿਆ ਨੂੰ ਜਾਂਦੀਆਂ ਤੇ ਪੰਜਾਬ ਦੀਆ ਨਹਿਰਾਂ ਦੇ ਤਲੇ ਕੱਚੇ ਰੱਖੇ ਜਾਣ ਅਤੇ ਪੰਜਾਬ ਦੀਆਂ ਨਹਿਰਾਂ ਦਾ ਪਾਣੀ ਖੇਤੀਬਾੜੀ ਵਾਸਤੇ ਸਾਰਾ ਸਾਲ ਛੱਡਿਆ ਜਾਵੇ।
ਮੀਟਿੰਗ ਵਿੱਚ 60 ਸਾਲ ਦੀ ਉਮਰ ਦੇ ਖੇਤੀ ਕਰਨ ਵਾਲੇ ਕਿਸਾਨ ਮਰਦਾਂ ਤੇ ਔਰਤਾਂ ਦੀ ਕਿਸਾਨ ਪੈਨਸ਼ਨ ਚੌਥਾ ਦਰਜਾ ਮੁਲਾਜਮ ਦੀ ਪੈਨਸ਼ਨ ਦੇ ਬਰਾਬਰ ਪੈਨਸ਼ਨ ਦਿਤੀ ਜਾਵੇ।
ਹਰ ਕਿਸਾਨ ਦੀ ਫਸਲ ਨੂੰ ਏਕੜ ਦੀ ਇਕਾਈ ਮੰਨ ਕੇ ਫਸਲਾਂ ਦਾ ਸਰਕਾਰੀ ਬੀਮਾ ਕੀਤਾ ਜਾਵੇ।
ਮੀਟਿੰਗ ਵਿੱਚ ਹੇਠ ਲਿਖੇ ਆਗੂ ਸ਼ਾਮਲ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਹਰਜੀਤ ਸਿੰਘ ਰਵੀ ਸੁਖਦੇਵ ਸਿੰਘ ਰਾਈਆਂ ਵਾਲਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕਲਵੰਤ ਸਿੰਘ ਸੰਧੂ ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਬਲਕਰਨ ਸਿੰਘ ਬਰਾੜ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗਡ਼੍ਹ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਜਸਵਿੰਦਰ ਸਿੰਘ ਝਬੇਲਵਾਲੀ ਪੰਜਾਬ ਕਿਸਾਨ ਯੂਨੀਅਨ ਪ੍ਰਧਾਨ ਰੁਲਦੂ ਸਿੰਘ ਮਾਨਸਾ ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਨਰਲ ਸਕੱਤਰ ਵੀਰਪਾਲ ਸਿੰਘ ਢਿੱਲੋ ਭਾਰਤੀ ਕਿਸਾਨ ਯੂਨੀਅਨ ਦੁਆਬਾ ਪ੍ਰਧਾਨ ਮਨਜੀਤ ਸਿੰਘ ਰਾਏ ਦਵਿੰਦਰ ਸਿੰਘ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੁਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ ਜਨਰਲ ਸਕੱਤਰ ਦਵਿੰਦਰ ਸਿੰਘ ਧਾਲੀਵਾਲ ਦੁਆਬਾ ਕਿਸਾਨ ਯੂਨੀਅਨ ਪੰਜਾਬ ਪ੍ਰਧਾਨ ਕੁਲਦੀਪ ਸਿੰਘ ਬਜ਼ੀਦਪੁਰ ਕੁਲਦੀਪ ਸਿੰਘ ਦਿਆਲਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਕਿਰਤੀ ਕਿਸਾਨ ਮੋਰਚਾ ਰੋਪੜ ਦੇ ਪ੍ਰਧਾਨ ਵੀਰ ਸਿੰਘ ਬੜਵਾ ਜਨਰਲ ਸਕੱਤਰ ਜਰਮਨੀ ਸਿੰਘ ਭਰਤੀ ਕਿਸਾਨ ਯੂਨੀਅਨ ਮਾਲਵਾ ਦੇ ਆਗੂ ਜਸਵਿੰਦਰ ਸਿੰਘ ਆਦਿ ਕਿਸਾਨ ਵੀ ਹਾਜ਼ਰ ਸਨ
Skm-Leaders-Meeting-