- Date: 18 Oct, 2019(Friday)
Time:
 logo

ਜ਼ਿਲ•ਾ ਪ੍ਰਸਾਸ਼ਨ ਵੱਲੋਂ 'ਬੇਟੀ ਬਚਾਓ-ਬੇਟੀ ਪੜ•ਾਓ' ਯੋਜਨਾ ਤਹਿਤ ਠੱਗੀਆਂ ਮਾਰਨ ਵਾਲੇ ਲੋਕਾਂ ਤੋਂ ਬਚਣ ਦੀ ਅਪੀਲ

-ਲੜਕੀਆਂ ਨੂੰ ਨਗਦ ਜਾਂ ਬੈਂਕ ਖ਼ਾਤਿਆਂ ਵਿੱਚ ਕੋਈ ਪੈਸਾ ਨਹੀਂ ਪਾਇਆ ਜਾਂਦਾ-ਡਿਪਟੀ ਕਮਿਸ਼ਨਰ

-ਠੱਗੀਆਂ ਮਾਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ

Jan1,2018 | BALRAJ KHANNA | LUDHIANA

ਭਾਰਤ ਸਰਕਾਰ ਵੱਲੋਂ ਪੰਜਾਬ ਦੇ 20 ਜ਼ਿਲਿ•ਆਂ ਵਿੱਚ 'ਬੇਟੀ ਬਚਾਓ-ਬੇਟੀ ਪੜ•ਾਓ' ਨਾਮ ਹੇਠ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸਮਾਜ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਹੋ ਸਕੇ ਅਤੇ ਉਨ•ਾਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਕੋਈ ਨਗਦ ਰਾਸ਼ੀ ਨਹੀਂ ਦਿੱਤੀ ਜਾਂਦੀ ਅਤੇ ਨਾ ਹੀ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ ਕੋਈ ਪੈਸਾ ਪਾਇਆ ਜਾਂਦਾ ਹੈ। ਉਨ•ਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ ਕਿ ਰਾਜ ਦੇ ਕੁਝ ਜ਼ਿਲਿ•ਆਂ ਵਿੱਚ ਕੁਝ ਗੈਰ ਸਰਕਾਰੀ ਵਿਅਕਤੀਆਂ ਵੱਲੋਂ ਆਮ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ 'ਬੇਟੀ ਬਚਾਓ-ਬੇਟੀ ਪੜ•ਾਓ' ਮੁਹਿੰਮ ਅਧੀਨ ਲੜਕੀਆਂ ਨੂੰ 2 ਲੱਖ ਰੁਪਏ ਨਗਦ ਦਿੱਤੇ ਜਾਣਗੇ। ਅਜਿਹੇ ਵਿਅਕਤੀਆਂ ਵੱਲੋਂ ਆਮ ਲੋਕਾਂ ਤੋਂ ਰਜਿਸਟਰੇਸ਼ਨ ਕਰਵਾਉਣ ਦੇ ਨਾਮ ਹੇਠ ਪੈਸੇ ਵੀ ਠੱਗੇ ਜਾਂਦੇ ਹਨ, ਜੋ ਕਿ ਸਰਾਸਰ ਗੈਰ ਕਾਨੂੰਨੀ ਤੇ ਅਨੈਤਿਕ ਹੈ। ਸ੍ਰੀ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਜਿਹੇ ਨਕਲੀ ਫਾਰਮ ਵੇਚਣ ਅਤੇ ਭਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ•ਾਂ ਜ਼ਿਲ•ਾ ਲੁਧਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਗੁੰਮਰਾਹ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਿਹਾ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੇ ਅਣ-ਅਧਿਕਾਰਤ ਫਾਰਮ ਵਿੱਚ ਆਪਣੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ 'ਬੇਟੀ ਬਚਾਓ ਬੇਟੀ ਪੜ•ਾਓ' ਸਕੀਮ ਜ਼ਿਲ•ਾ ਪ੍ਰੋਗਰਾਮ ਦਫ਼ਤਰ ਦੀ ਦੇਖ-ਰੇਖ ਹੇਠ ਚੱਲ ਰਹੀ ਹੈ। ਇਸ ਲਈ ਜੇਕਰ ਕਿਸੇ ਨੂੰ ਵੀ 'ਬੇਟੀ ਬਚਾਓ-ਬੇਟੀ ਪੜ•ਾਓ' ਸਕੀਮ ਸਬੰਧੀ ਕਿਸੇ ਤਰ•ਾਂ ਦੀ ਕੋਈ ਜਾਣਕਾਰੀ ਹਾਸਲ ਕਰਨੀ ਹੋਵੇ ਤਾਂ ਉਨ•ਾਂ ਦੇ ਦਫ਼ਤਰੀ ਨੰਬਰ 0161-2505000 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲ•ਾ ਪ੍ਰਸਾਸ਼ਨ ਵੱਲੋਂ 'ਬੇਟੀ ਬਚਾਓ-ਬੇਟੀ ਪੜ•ਾਓ' ਯੋਜਨਾ ਤਹਿਤ ਠੱਗੀਆਂ ਮਾਰਨ ਵਾਲੇ ਲੋਕਾਂ ਤੋਂ ਬਚਣ ਦੀ ਅਪੀਲ 105