- Date: 20 Sep, 2019(Friday)
Time:
 logo

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਅਤੇ ਰਾਏਕੋਟ ਦਾ ਅਚਨਚੇਤ ਦੌਰਾ

-ਕਿਹਾ! ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਹੋਣ ਨਾਲ ਘਟੇਗਾ ਸਰਕਾਰੀ ਹਸਪਤਾਲਾਂ ਦਾ ਬੋਝ

-ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਪਹਿਲ ਦੇ ਆਧਾਰ 'ਤੇ ਪੂਰੀ ਕਰਨ ਦਾ ਭਰੋਸਾ

Aug8,2019 | GAUTAM JALANDHARI | Ludhiana

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਹਸਪਤਾਲ ਲੁਧਿਆਣਾ ਅਤੇ ਰਾਏਕੋਟ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਜਿੱਥੇ ਉਨ•ਾਂ ਹਸਪਤਾਲਾਂ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਉਥੇ ਹੀ ਹਸਪਤਾਲਾਂ ਦੀਆਂ ਬੁਨਿਆਦੀ ਲੋੜਾਂ ਨੂੰ ਵੀ ਸਮਝਣ ਦੀ ਕੋਸ਼ਿਸ਼ ਕੀਤੀ। ਉਨ•ਾਂ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨ ਦੇ ਵੀ ਆਦੇਸ਼ ਦਿੱਤੇ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀਂ ਗੱਲਬਾਤ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ 20 ਅਗਸਤ ਤੋਂ ਲਾਗੂ ਹੋਣ ਜਾ ਰਹੀ ਹੈ, ਜਿਸ ਨਾਲ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਕਾਫੀ ਹੱਦ ਤੱਕ ਬੋਝ ਘੱਟ ਜਾਵੇਗਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਸੂਬੇ ਭਰ ਦੇ ਸਰਬੋਤਮ 311 ਹਸਪਤਾਲਾਂ ਨਾਲ ਸਮਝੌਤਾ ਕਰਾਰਬੱਧ ਕੀਤਾ ਗਿਆ ਹੈ। ਯੋਜਨਾ ਲਾਗੂ ਹੋਣ ਨਾਲ ਇਨ•ਾਂ ਹਸਪਤਾਲਾਂ ਵਿੱਚ ਮਰੀਜ਼ ਬਿਨ•ਾ ਕਿਸੇ ਖਰਚੇ ਦੇ ਮੁਫ਼ਤ ਇਲਾਜ ਕਰਵਾ ਸਕਣਗੇ। ਉਨ•ਾਂ ਕਿਹਾ ਕਿ ਪਿਛਲੀ ਸਰਕਾਰ ਨੇ 10 ਸਾਲਾਂ ਦੇ ਸਾਸ਼ਨ ਕਾਲ ਦੌਰਾਨ ਸੂਬੇ ਦੇ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਲਈ ਕੋਈ ਕੰਮ ਨਹੀਂ ਕੀਤਾ, ਜਿਸ ਕਾਰਨ ਸੂਬੇ ਦੀ ਸਿਹਤ ਵਿਵਸਥਾ ਪੂਰੀ ਤਰ•ਾਂ ਲੜਖੜਾ ਗਈ ਸੀ। ਪਿਛਲੇ ਢਾਈ ਸਾਲਾਂ ਦੌਰਾਨ ਕੈਪਟਨ ਸਰਕਾਰ ਵੱਲੋਂ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ਼ ਦੀ ਵੱਡੇ ਪੱਧਰ 'ਤੇ ਭਰਤੀ ਕੀਤੀ ਗਈ ਹੈ, ਜਿਸ ਨਾਲ ਸਿਹਤ ਸਹੂਲਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ•ਾਂ ਭਰੋਸਾ ਦਿੱਤਾ ਕਿ ਜਲਦ ਹੀ ਡਾਕਟਰਾਂ ਅਤੇ ਹੋਰ ਸਟਾਫ਼ ਦੀ ਵੱਡੇ ਪੱਧਰ 'ਤੇ ਭਰਤੀ ਕੀਤੀ ਜਾਵੇਗੀ। ਇਸ ਮੌਕੇ ਉਨ•ਾਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ•ਾਂ ਦੀਆਂ ਮੁਸ਼ਕਿਲਾਂ ਬਾਰੇ ਪੁੱਛਿਆ। ਜਿਸ ਉਪਰੰਤ ਉਨ•ਾਂ ਨੇ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਵਿਨਾਸ਼ ਜਿੰਦਲ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੇ ਉਡੀਕ ਏਰੀਆ ਨੂੰ ਪੂਰੀ ਤਰ•ਾਂ ਵਾਤਾਨਕੂਲਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਮਰੀਜ਼ਾਂ ਨੂੰ ਪਰਚੀ ਆਦਿ ਕਟਵਾਉਣ ਲਈ ਪ੍ਰੇਸ਼ਾਨ ਨਾ ਹੋਣਾ ਪਵੇ। ਇਸੇ ਤਰ•ਾਂ ਟੋਕਨ ਸਿਸਟਮ ਸ਼ੁਰੂ ਕਰਨ ਬਾਰੇ ਵੀ ਕਿਹਾ ਗਿਆ। ਉਨ•ਾਂ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਸਮੇਤ ਸੂਬੇ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਖੂਨ ਦੀ ਕੋਈ ਵੀ ਕਮੀ ਨਹੀਂ ਹੈ। ਇਸ ਤੋਂ ਪਹਿਲਾਂ ਉਨ•ਾਂ ਸਿਵਲ ਹਸਪਤਾਲ ਰਾਏਕੋਟ ਦਾ ਵੀ ਦੌਰਾ ਕੀਤਾ ਅਤੇ ਡਾਕਟਰਾਂ ਨੂੰ ਬਣਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਨ•ਾਂ ਨਾਲ ਵਿਧਾਇਕ ਸ੍ਰੀ ਸੁਰਿੰਦਰ ਡਾਬਰ, ਮੁੱਖ ਮੰਤਰੀ ਦੇ ਪ੍ਰਚਾਰ ਸਕੱਤਰ ਸ੍ਰੀ ਵਿਮਲ ਸੁੰਬਲੀ, ਪੰਜਾਬ ਹੋਮਿਓਪੈਥੀ ਕੌਂਸਲ ਦੇ ਚੇਅਰਮੈਨ ਡਾ. ਤਜਿੰਦਰਪਾਲ ਸਿੰਘ, ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਵੀ ਹਾਜ਼ਰ ਸਨ।

-ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਪਹਿਲ ਦੇ ਆਧਾਰ 'ਤੇ ਪੂਰੀ ਕਰਨ ਦਾ ਭਰੋਸਾ 24


-ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਪਹਿਲ ਦੇ ਆਧਾਰ 'ਤੇ ਪੂਰੀ ਕਰਨ ਦਾ ਭਰੋਸਾ
ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਅਤੇ ਰਾਏਕੋਟ ਦਾ

Comments


About Us


Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)