ਜਨਮ/ਮੌਤ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣੀ ਲਾਜ਼ਮੀ-ਡਿਪਟੀ ਕਮਿਸ਼ਨਰ

Mar14,2024 | Jagrati Lahar Bureau | Moga

-ਡਿਪਟੀ ਕਮਿਸ਼ਨਰ ਵੱਲੋਂ ਸਿਵਲ ਰਜਿਸਟ੍ਰੇਸ਼ਨ ਸੁਧਾਰ ਸਿਸਟਮ ਦੀ ਜ਼ਿਲ੍ਹਾ ਪੱਧਰੀ ਕਮੇਟੀ ਨਾਲ ਮੀਟਿੰਗ
ਕਿਹਾ ! ਐਕਸੀਡੈਂਟਲ ਕੇਸਾਂ ਵਿੱਚ ਰਜਿਸਟ੍ਰੇਸ਼ਨ ਦੀ ਨਜ਼ਰਅੰਦਾਜੀ ਉੱਪਰ ਕੀਤਾ ਜਾਵੇ ਗੌਰ

ਮੋਗਾ, 14 ਮਾਰਚ:
ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣਾ ਜਰੂਰੀ ਹੈ ਤਾਂ ਕਿ ਸਕੂਲ ਵਿੱਚ ਦਾਖਲਾ ਲੈਣ, ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸਿਵਲ ਰਜਿਸਟ੍ਰੇਸ਼ਨ ਸਿਸਟਮ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਸੇਵਾ ਕੇਂਦਰ ਇੰਚਾਰਜ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋ ਇਲਾਵਾ ਦਫ਼ਤਰ ਸਿਵਲ ਸਰਜਨ ਮੋਗਾ ਦੇ ਅਧਿਕਾਰੀ ਕਰਮਾਚਰੀ ਹਾਜ਼ਰ ਸਨ।
ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਰੋਡ ਐਕਸੀਡੈਟ ਕੇਸਾਂ ਵਿੱਚ ਨਿਯੁਕਤ ਤਫਤੀਸ਼ੀ ਅਫ਼ਸਰ ਵੱਲੋਂ ਮ੍ਰਿਤਕ ਦਾ ਮੌਤ ਇੰਦਰਾਜ ਦਰਜ ਕਰਵਾਉਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਸਬੰਧਤ ਨੂੰ ਮੌਤ ਸਰਟੀਫਿਕੇਟ ਸਮੇਂ ਸਿਰ ਪ੍ਰਾਪਤ ਹੋ ਸਕੇ। ਆਮ ਤੌਰ ਤੇ ਦੇਖਣ ਵਿੱਚ ਆਉਦਾ ਹੈ ਕਿ ਐਕਸੀਡੈਂਟਲ ਕੇਸਾਂ ਦੇ ਮੌਤ ਇੰਦਰਾਜ ਨਾ ਤਾ ਘਰਦਿਆਂ ਵੱਲੋਂ ਕਰਵਾਇਆ ਜਾਂਦਾ ਹੈ ਅਤੇ ਨਾ ਹੀ ਸਬੰਧਤ ਪੁਲਿਸ ਅਧਿਕਾਰੀ ਵੱਲੋਂ, ਜਿਸ ਕਾਰਨ ਲੇਟ ਇੰਦਰਾਜ ਦਰਜ ਕਰਵਾਉਣ ਲਈ ਆਮ ਨਾਲੋਂ ਜਿਆਦਾ ਕਾਗਜੀ ਕਾਰਵਾਈ ਕਰਨੀ ਪੈਦੀ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਕੂਲਾਂ ਵਿੱਚ ਬੱਚਿਆ ਨੂੰ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ ਅੰਦਰ ਕਰਵਾਉਣ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾਵੇ। ਈ-ਸੇਵਾ ਵਿਭਾਗ ਵੱਲੋਂ ਸੇਵਾ ਕੇਦਰਾਂ ਤੇ ਪ੍ਰਾਪਤ ਕੀਤੀਆ ਜਾਂਦੀਆ ਦਰਖਾਸਤਾਂ ਜੋ  ਜਨਮ-ਮੌਤ ਨਾਲ ਸਬੰਧਤ ਹੁੰਦੀਆਂ ਹਨ ਨੂੰ ਪ੍ਰਾਪਤ ਕਰਨ ਬਾਰੇ ਪੂਰੀ ਤਰ੍ਹਾਂ ਚੈਕ ਕਰਨ ਉਪਰੰਤ ਹੀ ਜਮ੍ਹਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਆਗਨਵਾੜੀ ਵਰਕਰਾਂ ਨੂੰ ਵੀ ਇਸ ਪ੍ਰਤੀ ਆਮ ਜਨਤਾ/ਲੋਕਾ ਵਿੱਚ ਜਾਗਰੂਕਤਾ ਫੈਲਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿੱਚ ਸਰਪੰਚਾਂ ਅਤੇ ਪੰਚਾਂ ਵੱਲੋਂ ਤਸਦੀਕ ਕੀਤੇ ਜਾਂਦੇ ਘੋਸ਼ਣਾ ਪੱਤਰ ਚੰਗੀ ਤਰਾਂ ਭਰਨ ਉਪਰੰਤ ਹੀ ਮੋਹਰ ਲਗਾ ਕਿ ਸਾਈਨ ਕੀਤੇ  ਜਾਣ ਤਾਂ ਜੋ ਕਿਸੇ ਵੀ ਜਾਲਸਾਜੀ ਦੀ  ਗੁਜ਼ਾਇਸ਼ ਨਾ ਰਹੇ।
ਸਾਰੇ ਕੇਸਾਂ ਦੀ ਕੰਪਾਈਲ ਰਿਪੋਰਟ ਹਰ ਪੰਦਰਾ ਦਿਨ ਬਾਅਦ ਦਫਤਰ ਜਿਲਾ ਰਜਿਸਟਰਾਰ-ਕਮ-ਸਿਵਲ ਸਰਜਨ ਜਨਮ ਅਤੇ ਮੌਤ ਮੋਗਾ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਇੰਦਰਾਜ ਉਪਰੰਤ ਸਰਟੀਫਿਕੇਟ ਜਾਰੀ ਕੀਤੇ ਜਾ ਸਕਣ।
  ਸਿਹਤ ਵਿਭਾਗ ਤੋਂ ਆਏ ਨੁਮਾਇੰਦੇ ਨੇ ਦੱਸਿਆ ਕਿ ਇਸ ਸਬੰਧੀ ਆਸ਼ਾ ਵਰਕਰਾਂ ਰਾਹੀਂ ਘਰ ਘਰ ਜਾ ਕੇ ਆਮ ਜਨਤਾ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ  ਹੈ ਤਾਂ ਜੋ ਰਜਿਸਟ੍ਰੇਸ਼ਨ ਦਾ ਸਤ ਫੀਸਦੀ ਟੀਚਾ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨਗਰ ਨਿਗਮ ਮੋਗਾ ਨੂੰ ਮੌਤ ਇੰਦਰਾਜ ਦਰਜ ਕਰਦੇ ਸਮੇਂ ਸਮਸ਼ਾਨ ਘਾਟ ਦੀ ਰਸੀਦ ਉਪਰ ਮੌਤ ਮਿਤੀ ਅਤੇ ਸੰਸਕਾਰ ਦਾ ਵੇਰਵਾ ਜਰੂਰ ਦਰਜ ਕਰਵਾਉਣ ਲਈ ਕਿਹਾ ਤਾਂ ਜੋ ਭਵਿਖ ਵਿੱਚ ਮੁਸ਼ਕਲਾਂ ਤੋ ਬਚਿਆ ਜਾ ਸਕੇ। ਬੱਚੇ ਦਾ ਨਾਮ ਦਰਜ ਕਰ ਦੇ ਸਮੇਂ ਮਾਤਾ-ਪਿਤਾ ਤੋ ਚੰਗੀ ਤਰਾਂ ਵੈਰੀਫਾਈ ਕਰ ਲਿਆ ਜਾਵੇ ਤਾਂ ਜੋ ਬਾਅਦ ਵਿੱਚ ਕੋਈ ਮੁਸ਼ਕਲ ਨਾ ਆ ਸਕੇ।

 

Dc-Moga-News



TOP HEADLINES


ਭਾਜਪਾ ਉਮੀਦਗਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਸਵਾਲ : ਪਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀ
*ਨਵੇਂ ਸਟੇਡੀਅਮ ਦੀ ਗੱਲ ਕਰਨ ਵਾਲੇ ਬਿੱਟੂ ਕਾਂਗਰਸ ਰਾਜ ਵਿੱਚ ਪੱ
'ਲੋਕ ਸਭਾ ਚੋਣਾਂ-2024' ਲੋਕ ਸਭਾ ਚੋਣਾਂ ਸੰਗਰੂਰ ਵਿਖੇ ਨਾਮਜ਼ਦਗ
ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅ
ਵਧ ਰਹੀ ਗਰਮੀ ਦੋਰਾਨ ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦ
ਇੰਨੋਸੈਂਟ  ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ ,
ਅਰਵਿੰਦ ਕੇਜਰੀਵਾਲ ਦਾ ਐਲਾਨ : ਕਲ ਦੋਪਹਰ 12 ਵਜੇ ਜਾਵਾਂਗੇ Bj
ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ:  ਜੋਰਵਾਲ
*ਬਾਹਰੀ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਚ ਕੋਈ ਕਸਰ ਬਾਕੀ
ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ
ਸ਼ਰਧਾਲੂਆ ਨਾਲ ਭਰੀ ਟੂਰਿਸਟ ਬਸ ਨੂੰ ਲੱਗੀ ਅੱਗ -9 ਦੀ ਮੌਤ ਕਈ ਜਖ
ਦਿਨ-ਦਿਹਾੜੇ ਔਰਤ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲ
ਐਨਆਰਆਈ ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਚ 5 ਜਾਂ 5 ਤੋਂ ਵੱਧ ਵਿਅਕ
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਹਮੇਸ਼ਾਂ ਹੀ ਵਿਕਾਸ
ਕਾਂਗਰਸ ਨੇ ਬੈਂਸਾ ਨੂੰ ਸ਼ਾਮਿਲ ਕਰਕੇ ਪੈਰ ਤੇ ਕੁਲਾਹੜੀ ਨੀ ਸਗੋਂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ :
ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42247888

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us