ਸਾਡੀ ਸਰਕਾਰ ਜਮੀਨੀ ਪੱਧਰ ’ਤੇ ਕੰਮ ਕਰਦੀ ਹੈ ਨਾ ਕਿ ਵਿਰੋਧੀ ਪਾਰਟੀਆਂ ਦੀ ਤਰ੍ਹਾਂ ਭਲਵਾਨੀ ਗੇੜੇ-ਈ:ਟੀ:ਓ

Jul14,2023 | Jagrati Lahar Bureau | Jandiala Guru

 
 
ਮੀਂਹ ਨਾਲ ਪ੍ਰਭਾਵਿਤ ਹੋਏ ਘਰਾਂ ਦੇ ਦਿੱਤੇ ਜਾਣਗੇ ਬਣਦੇ ਮੁਆਵਜੇ
 
ਜੰਡਿਆਲਾ ਗੁਰੂ 14 ਜੁਲਾਈ (ਵਰੁਣ ਸੋਨੀ 
ਸੂਬੇ ਵਿੱਚ ਆਈ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਸ੍ਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਸਾਡੀ ਸਰਕਾਰ ਜਮੀਨੀ ਪੱਧਰ ਤੇ ਇਸ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਕੰਮ ਕਰ ਰਹੀ ਹੈ ਨਾ ਕਿ ਵਿਰੋਧੀ ਪਾਰਟੀਆਂ ਵਾਂਗ ਭਲਵਾਨੀ ਗੇੜੇ ਮਾਰ ਕੇ ਆਪਣਾ ਨਾਮ ਚਮਕਾਇਆ ਜਾ ਰਿਹਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨਵਾਂ ਕੋਟ, ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲੀਆਂ ਦਾ ਦੌਰਾ ਕਰਨ ਉਪਰੰਤ ਕੀਤਾ। ਸ੍ਰ ਈ:ਟੀ:ਓ ਸਭ ਤੋਂ ਪਹਿਲਾਂ ਪਿੰਡ ਨਵਾਂ ਕੋਟ ਵਿਖੇ ਪੁੱਜੇ ਅਤੇ ਮੀਂਹ ਕਾਰਨ ਇਕੱਠੇ ਹੋਏ ਪਾਣੀ ਨੂੰ ਸਾਫ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਨਹਿਰੀ ਵਿਭਾਗ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ 5 ਪੁਲਕਿਨ ਸਫਾਈ ਵਾਲੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ ਜੋ ਕਿ ਡਰੇਨਾਂ ਅਤੇ ਛੱਪੜਾਂ ਦੀ ਸਫਾਈ ਕਰ ਰਹੀਆਂ ਹਨ। ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਵੀ ਸੁਣਿਆ ਅਤੇ ਪਹਿਲ ੂਦੇ ਅਧਾਰ ਤੇ ਸ਼ਿਕਾਇਤਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਸ੍ਰ ਈ:ਟੀ:ਓ ਵੱਲੋਂ ਪਿੰਡ ਨਵਾਂ ਕੋਟ ਵਿਖੇ ਬਣੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਗੁਰੂਦੁਆਰਾ ਕਮੇਟੀ ਵੱਲੋਂ ਸਿਰੋਪਾਓ ਪਾ ਕੇ ਸਨਮਾਨਤ ਕੀਤਾ। 
  ਇਸ ਉਪਰੰਤ ਸ੍ਰ ਈ:ਟੀ:ਓ ਵੱਲੋਂ  ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲੀਆਂ ਦੇ ਦੌਰੇ ਦੌਰਾਨ ਮੀਂਹ ਤੋਂ ਪ੍ਰਭਾਵਿਤ ਹੋਏ ਘਰਾਂ ਵਿੱਚ ਜਾ ਕੇ ਮੌਕਾ ਦੇਖਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਬਣਦਾ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਭਰੋਸਾ ਦਿੰਦਿਆਂ ਕਿਹਾ ਕਿ ਸਾਡੀ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ ਅਤੇ ਤੁਹਾਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿ ਇਸ ਕੁਦਰਤੀ ਆਫਤ ਦਾ ਸਾਨੂੰ ਮਿਲ ਕੇ ਮੁਕਾਬਲਾ ਕਰਨਾ ਚਾਹੀਦਾ ਹੈ ਅਤੇ ਸਰਕਾਰ ਵੱਧ ਤੋਂ ਵੱਧ ਪੀੜਤ ਲੋਕਾਂ ਦੀ ਸਹਾਇਤਾ ਕਰੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ 16 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਸਹੂਲਤਾਂ ਦੇਣ ਦਾ ਕੰਮ ਕੀਤਾ ਹੈ।ਆਪਣੇ ਦੌਰੇ ਦੌਰਾਨ ਸ੍ਰ ਈ:ਟੀ:ਓ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਡਰੇਨਾਂ ਅਤੇ ਛੱਪੜਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਪਿੰਡਾਂ ਵਿੱਚੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਵੀ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਜਿੰਨਾਂ ਲੋਕਾਂ ਦੇ ਘਰ ਮੀਂਹ ਨਾਲ ਪ੍ਰਭਾਵਿਤ ਹੋਏ ਹਨ ਦੀਆਂ ਲਿਸਟਾਂ ਤਿਆਰ ਕਰਕੇ ਭੇਜੀਆਂ ਜਾਣ ਤਾਂ ਜੋ ਬਣਦਾ ਮੁਆਵਜਾ ਦਿੱਤਾ ਜਾ ਸਕੇ। ਇਸ ਮੌਕੇ ਚੇਅਰਮੈਨ ਗਹਿਰੀ ਮੰਡੀ ਸ਼ਨਾਖ ਸਿੰਘ, ਐਕਸੀਅਨ ਇੰਦਰਜੀਤ ਸਿੰਘ, ਐਸ:ਈ ਕੁਲਵਿੰਦਰ ਸਿੰਘ, ਐਕਸੀਅਨ ਵਿਸ਼ਾਲ ਮਹਿਤਾ, ਸ੍ਰ ਸਤਿੰਦਰ ਸਿੰਘ, ਸ੍ਰ ਸੁਖਵਿੰਦਰ ਸਿੰਘ, ਸ੍ਰ ਖਜਾਨ ਸਿੰਘ ਮਿਹਰਬਾਨਪੁਰਾ, ਸ੍ਰੀ ਨਰੇਸ਼ ਪਾਠਕ, ਸ੍ਰ ਸਰਬਜੀਤ ਸਿੰਘ, ਸ੍ਰ ਹਰਪ੍ਰੀਤ ਸਿੰਘ, ਸ੍ਰ ਹੀਰਾ ਲਾਲ ਜੌਹਲ, ਸ੍ਰ ਹਰਜਿੰਦਰ ਸਿੰਘ ਥਿੰਦ, ਸ੍ਰ ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ। 
----- 

Harbhajan-Singh-Eto-News-



TOP HEADLINES


ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ
ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ -ਪ੍ਰਦੇਸ਼ ਕਾਂਗਰਸ ਪ੍ਰਧਾਨ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਸ਼੍ਰੋਮਣੀ
ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂ
ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾ
ਦਿਨ ਦਿਹਾੜੇ ਘਰ ਵਿੱਚ ਦਾਖਲ ਹੋ ਕੇ ਕੀਤੀ ਲੱਖਾਂ ਰੁਪਏ ਦੀ ਚੋਰੀ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਦੋ ਰੋਜ਼ਾ ਪੰਜਾਬੀ ਭਾਸ਼ਾ ਕ
ਅਕਾਲੀ ਦਲ ਦੇ ਨੇਤਾ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣ ਲੜ ਚੁ
ਸਵੀਪ ਪ੍ਰੋਗਰਾਮ ਤਹਿਤ ਹਲਕਾ 062-ਆਤਮ ਨਗਰ 'ਚ ਜਾਗਰੂਕਤਾ ਗਤੀਵਿਧ
 ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ
ਦਿੱਲੀ ਦੀ ਸਿੱਖ ਸਿਆਸਤ ਚ ਹਲਚਲ, Dsgmc ਦੇ 7 ਮੇਂਬਰ ਭਾਜਪਾ ਵਿੱ
ਹੁਣ ਘਰ ਬੈਠੇ ਵੀ ਵੋਟ ਕਰ ਸਕਦੇ ਹਨ ਇਹ ਮਤਦਾਤਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ
ਫ਼ਰੀਦਕੋਟ 'ਚ ਅਕਾਲੀ ਦਲ ਨੂੰ ਵੱਡਾ ਝਟਕਾ ਉਮੀਦਵਾਰ ਦਾ ਭਰਾ ਆਮ ਆ
ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42081485

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us