*ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ*

Jul19,2026 | Jagrati Lahar Bureau | Chandigarh


 *•ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਕ੍ਰਮਵਾਰ 1.55 ਲੱਖ ਅਤੇ 1.06 ਲੱਖ ਏਕੜ ਨਾਲ ਸੂਬੇ ਭਰ ਵਿੱਚੋਂ ਮੋਹਰੀ*

*•ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੀ ਵੰਡ ਲਈ  ਡੀਐਸਆਰ ਅਧੀਨ ਰਕਬੇ ਦੀ ਫੌਰੀ ਤਸਦੀਕ ਕਰਨ ਦੇ ਹੁਕਮ*


ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਯਤਨਾਂ ਦੇ  ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਪੰਜਾਬ ਨੇ 2026 ਦੇ ਸਾਉਣੀ ਸੀਜ਼ਨ ਦੌਰਾਨ 4 ਲੱਖ ਏਕੜ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਅਧੀਨ ਲਿਆ ਕੇ ਹਾਲ ਹੀ ਦੇ ਸਾਲਾਂ ਵਿੱਚ ਇਸ ਉੱਨਤ ਤਕਨੀਕ (ਡੀਐਸਆਰ) ਨੂੰ ਅਪਣਾਉਣ ਵਿੱਚ ਮਿਸਾਲੀ ਵਾਧੇ ਦਾ ਰਿਕਾਰਡ ਬਣਾਇਆ ਹੈ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਹ ਰਕਬਾ ਪਿਛਲੇ ਸਾਲ ਨਾਲੋਂ 36 ਪ੍ਰਤੀਸ਼ਤ ਵੱਧ ਬਣਦਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਉਣੀ ਸੀਜ਼ਨ ਵਿੱਚ 31,478 ਰਜਿਸਟਰਡ ਕਿਸਾਨਾਂ ਨੇ 4,00,433.26 ਏਕੜ ਵਿੱਚ ਝੋਨੇ  ਦੀ ਸਿੱਧੀ ਬਿਜਾਈ ਕੀਤੀ ਹੈ, ਜਦੋਂਕਿ ਸਾਲ 2025 ਵਿੱਚ ਇਹ ਰਕਬਾ 2.94 ਲੱਖ ਏਕੜ ਸੀ। ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਲਗਭਗ 61 ਕਰੋੜ ਰੁਪਏ ਦਿੱਤੇ ਜਾਣ ਦਾ ਅਨੁਮਾਨ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੇ ਵਰ੍ਹੇ (16%) ਨਾਲੋਂ ਇਸ ਸਾਲ ਹੋਇਆ ਦੁੱਗਣਾ ਵਾਧਾ ਦਰਸਾਉਂਦਾ ਹੈ ਕਿ ਸੂਬੇ ਦੇ ਕਿਸਾਨ ਡੀਐਸਆਰ ਨੂੰ ਝੋਨੇ ਦੀ ਰਿਵਾਇਤੀ ਲਵਾਈ ਦੇ ਇੱਕ ਟਿਕਾਊ ਬਦਲ ਵਜੋਂ ਸਵੀਕਾਰ ਕਰਨ ਲੱਗੇ ਹਨ। ਡੀਐਸਆਰ ਅਧੀਨ ਪ੍ਰਤੀ ਏਕੜ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬਚਤ ਹੁੰਦੀ ਹੈ I ਉਹਨਾਂ ਨੇ ਕਿਸਾਨਾਂ ਦੀ ਅਗਵਾਈ ਵਾਲੇ ਇਸ ਪ੍ਰਗਤੀਸ਼ੀਲ ਬਦਲਾਅ ਨੂੰ ਭੂਮੀਗਤ ਪਾਣੀ ਦੇ ਸੰਕਟ ਵਿਰੁੱਧ ਸੂਬੇ ਦਾ ਸਭ ਤੋਂ ਡੱਟਵਾਂ ਬਚਾਅ ਕਿਹਾ ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹਾ 12,063 ਕਿਸਾਨਾਂ ਦੁਆਰਾ 1,55,422.77 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਨਾਲ ਪੰਜਾਬ ਭਰ ਵਿੱਚੋਂ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ 7345 ਕਿਸਾਨਾਂ ਵੱਲੋਂ 1,06,038.81 ਏਕੜ ਨਾਲ ਦੂਜੇ ਅਤੇ ਫਿਰੋਜ਼ਪੁਰ 38,088.59 ਏਕੜ ਰਕਬੇ ਅਤੇ 1,929 ਕਿਸਾਨਾਂ ਨਾਲ ਤੀਜੇ ਸਥਾਨ 'ਤੇ ਰਿਹਾ ਹੈ। ਬਠਿੰਡਾ ਅਤੇ ਸੰਗਰੂਰ ਵੀ ਸਿਖਰਲੇ ਪੰਜ ਜ਼ਿਲ੍ਹਿਆਂ ਵਿੱਚ ਸ਼ੁਮਾਰ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਡੀ.ਐਸ.ਆਰ. ਅਧੀਨ ਰਕਬੇ ਦੇ ਹੋਰ ਵਿਸਥਾਰ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕਿਸਾਨਾਂ ਦਾ ਤਕਨੀਕੀ ਮਾਰਗਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਖੇਤਰੀ ਪੱਧਰ 'ਤੇ ਸਹਾਇਤਾ ਦਿੱਤੀ ਜਾ ਰਹੀ ਹੈI
ਸ. ਖੁੱਡੀਆਂ ਨੇ ਜ਼ਿਲ੍ਹਾ ਅਧਿਕਾਰੀਆਂ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਦੀ ਫੌਰੀ ਤਸਦੀਕ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦੀ ਵੰਡ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਹ ਸਿਰਫ਼ ਪ੍ਰੋਤਸਾਹਨ ਰਾਸ਼ੀ ਦੇਣ ਦੀ ਗੱਲ ਨਹੀਂ ਹੈ ਬਲਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਸਮੇਤ ਹੋਰ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸਥਾਈ ਸੱਭਿਆਚਾਰ ਪੈਦਾ ਕਰਨ ਦਾ ਯਤਨ ਹੈ।

-------

Gurmeet-Singh-Khudiya-Agriculture-Minister-Punjab-




Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51025612

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us