*-ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਨੂੰ ਡੀ.ਜੀ.ਪੀ ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ*

Jul16,2026 | Ravinder Singh Dhillon | Khanna



ਖੰਨਾ ਪੁਲਿਸ ਦੇ ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਸ਼ਲਾਘਾਯੋਗ ਕਾਰਗੁਜ਼ਾਰੀ ਲਈ ਡੀ.ਜੀ.ਪੀ ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਪ੍ਰਦਾਨ ਕੀਤਾ ਗਿਆ, ਜਿਸਨੂੰ ਪੁਲਿਸ ਜ਼ਿਲ੍ਹਾ ਖੰਨਾ ਦੀ ਐਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ  ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਦੀ ਯੂਨੀਫਾਰਮ ‘ਤੇ ਡਿਸਕ ਲਗਾ ਕੇ ਰਸਮੀ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਡੀ ਐਸ.ਪੀ ਖੰਨਾ ਵਿਨੋਦ ਕੁਮਾਰ ਵੀ ਮੌਜੂਦ ਰਹੇ।
ਸਨਮਾਨ ਸਮਗਮ ਦੌਰਾਨ ਐਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ 
ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਬਲ ਵਿੱਚ ਇਸ ਤਰ੍ਹਾਂ ਦੇ ਮਿਹਨਤੀ ਅਤੇ ਜ਼ਿੰਮੇਵਾਰ ਕਰਮਚਾਰੀ ਵਿਭਾਗ ਦੀ ਅਸਲੀ ਤਾਕਤ ਹੁੰਦੇ ਹਨ ਜੋ ਮੁਸ਼ਕਲ ਹਾਲਾਤਾਂ ਵਿੱਚ ਵੀ ਆਪਣੀ ਡਿਊਟੀ ਨੂੰ ਪਹਿਲ ਦਿੰਦੇ ਹਨ। ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਦੀ ਮਿਹਨਤ ਅਤੇ ਸਮਰਪਣ ਹੋਰ ਪੁਲਿਸ ਮੁਲਾਜ਼ਮਾਂ ਲਈ ਵੀ ਪ੍ਰੇਰਣਾ ਸਰੋਤ ਹੈ।
ਡੀ ਐਸ.ਪੀ ਵਿਨੋਦ ਕੁਮਾਰ ਨੇ ਵੀ ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ  ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਕੰਮ ਕਰਨ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਸਖ਼ਤ ਮਿਹਨਤ ਅਤੇ ਇਮਾਨਦਾਰ ਸੇਵਾਵਾਂ ਨੂੰ ਹਮੇਸ਼ਾ ਸਨਮਾਨਿਤ ਕੀਤਾ ਜਾਂਦਾ ਹੈ।

ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਨੇ ਇਸ ਸਨਮਾਨ ਲਈ ਆਪਣੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੇਰੇ ਲਗਨ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਖੰਨਾ ਪੁਲਿਸ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਹੌਲਦਾਰ ਹਰਪ੍ਰੀਤ ਸਿੰਘ ਗਰੇਵਾਲ ਨੂੰ ਇਸ ਸਨਮਾਨ ‘ਤੇ ਵਧਾਈਆਂ ਦਿੱਤੀਆਂ।

Ssp-Khanna-Dr-Darpan-Ahluwalia-Ips



TOP HEADLINES


भगवंत मान सरकार ने ठेके पर कार्यरत सफाई सेवकों और सीवर
एलएडीसी नीति के विरोध में वकीलों का आंदोलन निर्णायक मो
मोहनलाल बडोली ने संभाला सार्वजनिक उपक्रम ब्यूरो चेयरमै
मुख्यमंत्री भगवंत सिंह मान ने भारत के अपनी तरह के पहले
हरियाणा कैबिनेट की बैठक आज,विधानसभा के मानसून सत्र पर
मुख्यमंत्री भगवंत मान के साथ स्कूल ब्लॉक उद्घाटन समारो
एक अगस्त को दिल्ली में नेशनल टाउनहॉल अगेंस्ट ई-20 का आ
संत महापुरुष समाज को सत्य, सेवा और राष्ट्रभक्ति की राह
सीमा पार संचालित तस्करी मॉड्यूल से जुड़े चार व्यक्ति 5
पंजाब को शिक्षा में 27 से नंबर 1 पर लाए, भाजपा इसी काम
*कैबिनेट मंत्री डॉ. रवजोत सिंह ने करवाई केंद्रीय जेल म
पंजाब स्टेट फूड कमीशन के चेयरमैन बाल मुकंद शर्मा ने न्
फिल्लौर में पंजाब बंद का असर, सफाई कर्मचारियों ने Sdm
पंजाब स्कूल शिक्षा में देश का अग्रणी राज्य बना: मुख्यम
मेरी दिली इच्छा है कि बीबी खालड़ा मेरी जगह मेरे विधानस
भगवंत मान सरकार की मुख्यमंत्री सेहत योजना के तहत 6 मही
गुलज़ार ग्रुप ऑफ इंस्टीट्यूशंस (जीजीआई) ने भावी नेताओं
इनोसेंट हार्ट्स कॉलेज ऑफ़ एजुकेशन के 'भावी शिक्षकों' न
*e20 Janta Party: सोशल मीडिया से निकला नया आंदोलन, मां
राजपुरा के गांव गदोमाजरा में बुजुर्ग महिला की हत्या, क

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51128746

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us