*ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695 ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ*

Feb19,2026 | Jagrati Lahar Bureau | Chandigarh

*• ਤਣਾਅ-ਮੁਕਤ ਪ੍ਰੀਖਿਆ ਨੂੰ ਯਕੀਨੀ ਬਣਾਉਣ ਲਈ 2,804 ਕੇਂਦਰ ਇੱਕ ਇੱਕ ਵਿਦਿਆਰਥੀ ਲਈ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ* *• ਬੋਰਡ ਪ੍ਰੀਖਿਆਵਾਂ ਵਿੱਚ ਸਾਰੇ ਵਿਦਿਆਰਥੀਆਂ ਲਈ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ: ਹਰਜੋਤ ਸਿੰਘ ਬੈਂਸ* *• ਰਾਈਟਸ ਟੂ ਪਰਸਨਸ ਵਿਦ ਡਿਸਐਬਿਲੀਟੀ ਐਕਟ ਤਹਿਤ ਵਿਦਿਆਰਥੀਆਂ ਲਈ ਸਕ੍ਰਾਈਬ, ਵਾਧੂ ਸਮਾਂ, ਨਿਰਵਿਘਨ ਪਹੁੰਚ ਬਣਾਈ ਯਕੀਨੀ: ਹਰਜੋਤ ਸਿੰਘ ਬੈਂਸ* *• 11 ਅਪੰਗਤਾ ਸ਼੍ਰੇਣੀਆਂ ਨੂੰ ਕਵਰ ਕਰਨ ਵਾਲਾ ਵਿਆਪਕ ਨੈੱਟਵਰਕ ਪੰਜਾਬ ਸਰਕਾਰ ਦੇ ਸਮਾਵੇਸ਼ੀ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ: ਡਾ. ਅਮਰਪਾਲ ਸਿੰਘ* ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ 17 ਫਰਵਰੀ, 2026 ਤੋਂ ਸ਼ੁਰੂ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰਿਆਂ ਲਈ ਸਿੱਖਿਆ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 6,695 ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ ਤਾਂ ਜੋ ਹਰ ਵਿਦਿਆਰਥੀ ਪ੍ਰੀਖਿਆ ਵਿੱਚ ਮਾਣ ਅਤੇ ਵਿਸ਼ਵਾਸ ਨਾਲ ਹਿੱਸਾ ਲੈ ਸਕੇ। ਉਨ੍ਹਾਂ ਦੱਸਿਆ ਕਿ ਕੁੱਲ 3,255 ਵਿਸ਼ੇਸ਼ ਕੇਂਦਰਾਂ ਵਿੱਚੋਂ, 2,804 ਕੇਂਦਰ ਇੱਕ-ਇੱਕ ਵਿਦਿਆਰਥੀ ਲਈ ਸਥਾਪਿਤ ਕੀਤੇ ਗਏ ਹਨ, ਜੋ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਇੱਕ ਵਿਅਕਤੀਗਤ, ਤਣਾਅ-ਮੁਕਤ ਅਤੇ ਅਨੁਕੂਲ ਪ੍ਰੀਖਿਆ ਮਾਹੌਲ ਨੂੰ ਯਕੀਨੀ ਬਣਾਉਂਦੇ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੀ ਸਰਕਾਰ ਸਮਾਵੇਸ਼ੀ ਸਿੱਖਿਆ ਨੂੰ ਮਜ਼ਬੂਤ ਕਰ ਰਹੀ ਹੈ। ਸਾਡਾ ਉਦੇਸ਼ ਸਿਰਫ਼ ਪ੍ਰੀਖਿਆਵਾਂ ਕਰਵਾਉਣ ਤੱਕ ਸੀਮਿਤ ਨਹੀਂ ਹੈ। ਇਹ ਹਰ ਬੱਚੇ ਲਈ ਮਾਣ-ਸਨਮਾਨ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਬਾਰੇ ਹੈ। ਅਸੀਂ ਇੱਕ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹਾਂ ਜਿੱਥੇ ਸਾਡੇ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀ ਖੁਦ ਨੂੰ ਸਸ਼ਕਤ ਮਹਿਸੂਸ ਕਰਨ।" ਰਾਈਟਸ ਟੂ ਪਰਸਨਸ ਵਿਦ ਡਿਸਅਬਿਲੀਟੀ ਐਕਟ, 2016 ਦੇ ਉਪਬੰਧਾਂ ਮੁਤਾਬਕ, ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਅਕਤੀਗਤ ਜ਼ਰੂਰਤਾਂ ਅਨੁਸਾਰ ਸਕ੍ਰਾਈਬ ਅਤੇ ਵਾਧੂ ਸਮੇਂ, ਰੈਂਪ ਅਤੇ ਨਿਰਵਿਘਨ ਪਹੁੰਚ ਵਾਲੇ ਗਰਾਊਂਡ-ਫਲੋਰ ‘ਤੇ ਸਥਿਤ ਪ੍ਰੀਖਿਆ ਹਾਲ, ਧਿਆਨ ਭਟਕਣ ਨੂੰ ਘੱਟ ਤੋਂ ਘੱਟ ਕਰਨ ਲਈ ਵੱਖਰੇ ਸ਼ਾਂਤ ਕਮਰੇ, ਵੱਡੇ ਪ੍ਰਿੰਟ ਵਾਲੇ ਪ੍ਰਸ਼ਨ ਪੱਤਰ ਅਤੇ ਹੋਰ ਪਹੁੰਚਯੋਗ ਫਾਰਮੈਟਾਂ ਦੇ ਨਾਲ-ਨਾਲ ਜਿੱਥੇ ਵੀ ਲੋੜ ਹੋਵੇ ਡਾਕਟਰੀ ਸਹਾਇਤਾ ਯਕੀਨੀ ਬਣਾਈ ਗਈ ਹੈ। ਇਸ ਪਹਿਲਕਦਮੀ ਨੂੰ ਇੱਕ ਅਹਿਮ ਮੀਲ ਪੱਥਰ ਦੱਸਦਿਆਂ, ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਇੱਕ ਨਿਆਂਪੂਰਨ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਵੱਲ ਸਾਡੇ ਉਪਰਾਲਿਆਂ ਵਿੱਚ ਇੱਕ ਅਹਿਮ ਮੀਲ ਪੱਥਰ ਹੈ। ਪੰਜਾਬ ਸਰਕਾਰ ਹਰੇਕ ਵਿਦਿਆਰਥੀ ਨੂੰ ਸਫਲ ਹੋਣ ਲਈ ਲੋੜੀਂਦੇ ਸਾਧਨਾਂ ਅਤੇ ਮੌਕਿਆਂ ਨਾਲ ਸਸ਼ਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।" ਪੀਐਸਈਬੀ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਸਾਰੇ ਸੈਂਟਰ ਸੁਪਰਡੈਂਟਾਂ ਅਤੇ ਸਟਾਫ਼ ਨੂੰ ਆਪਣੀਆਂ ਡਿਊਟੀਆਂ ਪੂਰੀ ਸੰਵੇਦਨਸ਼ੀਲਤਾ ਅਤੇ ਤਨਦੇਹੀ ਨਾਲ ਨਿਭਾਉਣ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ, "11 ਵਰਗਾਂ ਦੀਆਂ ਅਪੰਗਤਾਵਾਂ ਨੂੰ ਕਵਰ ਕਰਨ ਵਾਲੇ ਇਹਨਾਂ ਵਿਸ਼ੇਸ਼ ਕੇਂਦਰਾਂ ਦਾ ਨੈੱਟਵਰਕ ਪੰਜਾਬ ਸਰਕਾਰ ਦੀ ਸਮਾਵੇਸ਼ੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਉਚੇਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।" ---------

Harjot-Singh-Bains-Education-Minister-Punjab



TOP HEADLINES


*आप सरकार मार्च में लगातार पांचवां लोक-हितैषी बजट पेश
अकाली दल मध्य एशिया के साथ व्यापार के लिए वाघा व फाजिल
मान सरकार की औद्योगिक नीतियों का नतीजा: पंजाब ने एफडीआ
*आप नेताओं ने अमृतसर में हरियाणा के मुख्यमंत्री नायब स
*भगवंत मान सरकार की शिक्षा क्रांति के ऐतिहासिक परिणाम
*हरजोत बैंस ने इंडिया ए.आई. इम्पैक्ट एक्सपो में पंजाब
28 फरवरी को बरनाला में पंजाब कांग्रेस की विशाल रैली मे
*पंजाब के उद्योग मंत्री संजीव अरोड़ा की उद्योगपति सज्ज
*2,000 से अधिक सरकारी स्कूलों का निरीक्षण करने वाले पं
​पंजाब में बड़ा प्रशासनिक फेरबदल,8 Ias -87 Pcs अधिकारिय
*ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695 ਵਿਲੱਖ
*पिछली सरकारों के कार्यकाल के दौरान बैल गाड़ियों की दौ
*श्री गुरु रविदास बाणी अध्ययन केंद्र के लिए पंजाब सरका
*स्पेशल सेल पुलिस ने गैर-कानूनी हथियार के साथ 02 आरोपी
व्यापारियों की सुरक्षा और व्यापार करने में आसानी के प्
*भगवंत मान सरकार परेशानी-रहित और अनुकूल व्यापारिक माह
अकाई अस्पताल ने मूत्राशय कैंसर के लिए रोबोटिक सर्जरी क
हरबरिंदर सिंह मर्डर केस में मुख्यमंत्री भगवंत सिंह मान
*ज्ञानी रघबीर सिंह के खुलासे दिल दहलाने वाले: इंदरबीर
*ज्ञानी रघबीर सिंह जी के खुलासों ने सिख जगत के समक्ष ख

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49253373

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us