ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

Jul4,2024 | Rajender Singh Jadon | Chandigarh

252 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ ਹੜ੍ਹ ਰੋਕੂ ਕੰਮ: ਅਨੁਰਾਗ ਵਰਮਾ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ। ਸ੍ਰੀ ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾਰਜ ਤਸੱਲੀਬਖ਼ਸ਼ ਢੰਗ ਨਾਲ ਪੂਰੇ ਕੀਤੇ ਗਏ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪੂਰੇ ਮਾਨਸੂਨ ਸੀਜ਼ਨ ਦੌਰਾਨ ਪਿੰਡਾਂ ਵਿੱਚ ਸੰਵੇਦਨਸ਼ੀਲ ਥਾਵਾਂ ਦੇ ਨੇੜਲੀ ਵਸੋਂ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੇ ਵੀ ਨਿਰਦੇਸ਼ ਦਿੱਤੇ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਦੀ ਸਫ਼ਾਈ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਨੂੰ ਪਾਣੀ ਕੱਢਣ ਵਾਲੇ ਪੰਪਾਂ ਦੇ ਨਾਲ ਜੈਨਸੈੱਟ ਦੀ ਵਿਵਸਥਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਮੀਂਹ ਦੇ ਦਿਨਾਂ ਦੌਰਾਨ ਬਿਜਲੀ ਸਪਲਾਈ ਵਿੱਚ ਵਿਘਨ ਨਾ ਪਵੇ। ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 8.5 ਲੱਖ ਖਾਲੀ ਥੈਲੇ (ਈ.ਸੀ. ਬੈਗ) ਖਰੀਦੇ ਗਏ ਹਨ ਅਤੇ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਉਪਲਬਧ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਪਾਣੀ ਵਾਲੀਆਂ ਥਾਵਾਂ ‘ਚੋਂ ਬਾਹਰ ਕੱਢਣ ਸਬੰਧੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਸਾਰੇ ਜ਼ਿਲ੍ਹਿਆਂ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਐਮਰਜੈਂਸੀ ਦੀ ਸਥਿਤੀ ਵਿੱਚ ਮਨੁੱਖਾਂ ਅਤੇ ਪਸ਼ੂ ਧਨ ਲਈ ਸੁਰੱਖਿਅਤ ਸਥਾਨਾਂ (ਸ਼ੈਲਟਰਾਂ) ਦੀ ਪਛਾਣ ਕੀਤੀ ਗਈ ਹੈ। ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਿਨ-ਰਾਤ ਕੰਮ ਵਿੱਚ ਲੱਗੀ ਰਹੇਗੀ ਤਾਂ ਜੋ ਹੜ੍ਹਾਂ ਕਾਰਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।

On-The-Directions-Of-Chief-Minister-Chief-Secretary-Directs-All-Deputy-Commissioners-To-Be-On-Their-Toes-For-Tackling-Flood-Related-Contingency



TOP HEADLINES


काहनूवान के युवक की कनाडा में सड़क हादसे में मौत हो गई
दो पक्षों की खूनी झड़प, चार लोगों की मौत-सात घायल फा
पंचायती फंडों में धोखाधडी करने के दोष में पंचायत सचिव
पूर्व आतंकी हत्याकांड: मुख्य हमलावर ने गिरफ्तारी के कु
जालंधर पश्चिम उपचुनाव:- चुनाव आयोग के निर्देश पर दल
डॉ. कोटनीस एक्युपंचर अस्पताल के डॉक्टरों की टीम चीन के
पंजाब पुलिस द्वारा अंतरर्राज्यी संगठित अपराध सिंडीकेट
ग्रीन लैंड सीनियर सैकेंडरी पब्लिक स्कूल में दो दिवसीय
लुधियाना में 7 साल की बच्ची से रेप, रात को परिवार के स
सांसद अरोड़ा ने शिवसेना (पंजाब) नेता संदीप थापर के स्व
डिवीजन नंबर आठ की पुलिस ने 260 नशीली गोलियों के साथ यु
घरों में सो रहे लोगों के मोबाइल चुराने वाला शातिर काबू
लुधियाना सीआईए स्टाफ ने अवैध पिस्टल व 4 जिंदा रोंद समे
निर्दलीय उम्मीदवार अजयवीर वाल्मिकी और दीपक भगत आप में
स्पीकर संधवां ने यू.के. के आम चुनावों में जीत हासिल कर
पंजाब सरकार को जून महीने में ज़मीन- जायदाद की रजिस्ट्रि
लुधियाना पुलिस ने रेकी कर चोरी की वारदातें करने वाला श
आर.ओ.पी. के बारे में जागरूकता गर्भवती माताओं के लिए मह
Awareness On Rop Important For Expecting Mothers: Mp A
नीट-यूजी की आज से शुरू होने वाली काउसलिंग प्रक्रिया एम

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42417618

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us