*ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ*

Jun22,2026 | Jagrati Lahar Bureau | Chandigarh


 
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਸੇਵਾਵਾਂ ਮਹਿਲਾਵਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਅਤੇ ਦੇਰੀ ਨਾਲ ਹੋਣ ਵਾਲੇ ਸਿਹਤ ਖ਼ਤਰਿਆਂ ਤੋਂ ਬਚਾਉਣ ਵਿੱਚ ਸਹਾਇਕ: ਡਾ. ਬਲਬੀਰ ਸਿੰਘ*
 
*ਸੁਰੱਖਿਅਤ ਅਤੇ ਡਾਕਟਰੀ ਨਿਗਰਾਨੀ ਹੇਠ ਸਮੇਂ ਸਿਰ ਗਰਭਪਾਤ ਸੇਵਾਵਾਂ ਦੀ ਉਪਲੱਬਧਤਾ ਸਿਹਤ ਖ਼ਤਰਿਆਂ ਨੂੰ ਘਟਾਉਣ ਦੇ ਨਾਲ-ਨਾਲ ਅਸੁਰੱਖਿਅਤ ਅਤੇ ਗੈਰ-ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਤੋਂ ਵੀ ਰੋਕਦੀ ਹੈ: ਡਾ. ਰਮਿਤਾ ਅੱਗਰਵਾਲ*
 
ਚੰਡੀਗੜ੍ਹ, 22 ਜੂਨ 2026:
 
ਸਟੇਟ ਹੈਲਥ ਏਜੰਸੀ (SHA), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੇ ਗਏ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਮਾਮਲਿਆਂ ਵਿੱਚੋਂ 57 ਫ਼ੀਸਦੀ ਗਰਭ ਅਵਸਥਾ ਦੇ ਪਹਿਲੇ ਅੱਠ ਹਫ਼ਤਿਆਂ ਅੰਦਰ ਕੀਤੇ ਗਏ। ਹੁਣ ਤੱਕ ਦਰਜ 323 ਕੈਸ਼ਲੈੱਸ ਪ੍ਰਕਿਰਿਆਵਾਂ, ਜਿਨ੍ਹਾਂ ਦੀ ਕੁੱਲ ਲਾਗਤ 14.86 ਲੱਖ ਰੁਪਏ ਰਹੀ, ਵਿੱਚੋਂ 185 ਮਾਮਲੇ ਗਰਭ ਅਵਸਥਾ ਦੇ ਸ਼ੁਰੂਆਤੀ ਪੜਾਅ ਦੌਰਾਨ ਕੀਤੇ ਗਏ। ਇਹ ਸੂਬੇ ਭਰ ਦੇ 800 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ ਸਮੇਂ ਸਿਰ ਅਤੇ ਸੁਰੱਖਿਅਤ ਪ੍ਰਜਨਨ ਸਿਹਤ ਸੇਵਾਵਾਂ ਤੱਕ ਵਧ ਰਹੀ ਪਹੁੰਚ ਨੂੰ ਦਰਸਾਉਂਦਾ ਹੈ।
 
ਗਰਭਪਾਤ ਦਾ ਫ਼ੈਸਲਾ ਕਈ ਨਿੱਜੀ, ਡਾਕਟਰੀ ਅਤੇ ਸਮਾਜਿਕ-ਆਰਥਿਕ ਕਾਰਨਾਂ ਤੋਂ ਪ੍ਰਭਾਵਿਤ ਹੁੰਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲੇ ਅੱਠ ਹਫ਼ਤਿਆਂ ਅੰਦਰ ਕੀਤੇ ਗਏ ਐਮਟੀਪੀ ਮਾਮਲਿਆਂ ਦੀ ਗਿਣਤੀ ਕੁੱਲ ਮਾਮਲਿਆਂ ਦੇ ਅੱਧ ਤੋਂ ਵੱਧ ਰਹੀ, ਜਿਸ ਨਾਲ ਇਹ ਯੋਜਨਾ ਅਧੀਨ ਸਭ ਤੋਂ ਵੱਧ ਵਰਤੀ ਜਾਣ ਵਾਲੀ ਸ਼੍ਰੇਣੀ ਬਣ ਗਈ ਹੈ।
 
ਇਹ ਅੰਕੜੇ ਉਸ ਵੇਲੇ ਸਾਹਮਣੇ ਆਏ ਹਨ ਜਦੋਂ ਭਗਵੰਤ ਸਿੰਘ ਮਾਨ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਗਰਭ ਸਮਾਪਤੀ (ਐਮਟੀਪੀ) ਸੇਵਾਵਾਂ ਦੀ ਕੈਸ਼ਲੈੱਸ ਸਹੂਲਤ ਦਾ ਦਾਇਰਾ ਵਧਾਇਆ ਹੈ। ਹੁਣ ਮਹਿਲਾਵਾਂ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਬਿਨਾਂ ਕਿਸੇ ਖ਼ਰਚੇ ਦੇ ਇਹ ਸੇਵਾਵਾਂ ਹਾਸਲ ਕਰ ਸਕਦੀਆਂ ਹਨ, ਜਿਸ ਨਾਲ ਪੂਰੇ ਪੰਜਾਬ ਵਿੱਚ ਸਿਹਤ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਹੋਰ ਆਸਾਨ ਹੋ ਗਈ ਹੈ।
 
ਅੰਕੜੇ ਦਰਸਾਉਂਦੇ ਹਨ ਕਿ ਜ਼ਿਆਦਾਤਰ ਲਾਭਪਾਤਰੀ ਗਰਭ ਅਵਸਥਾ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਗਰਭਪਾਤ ਸੇਵਾਵਾਂ ਦਾ ਲਾਭ ਲੈ ਰਹੇ ਹਨ, ਜਦੋਂ ਡਾਕਟਰੀ ਪ੍ਰਕਿਰਿਆਵਾਂ ਮੁਕਾਬਲਤਨ ਘੱਟ ਜਟਿਲ ਹੁੰਦੀਆਂ ਹਨ ਅਤੇ ਸਿਹਤ ਖ਼ਤਰੇ ਵੀ ਘੱਟ ਹੁੰਦੇ ਹਨ।
 
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ 800 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਐਮਟੀਪੀ ਸੇਵਾਵਾਂ ਕੈਸ਼ਲੈੱਸ ਉਪਲੱਬਧ ਹਨ। ਇਸ ਯੋਜਨਾ ਦਾ ਉਦੇਸ਼ ਲੋਕਾਂ ਦੇ ਜੇਬ ਤੋਂ ਹੋਣ ਵਾਲੇ ਖ਼ਰਚ ਨੂੰ ਘਟਾਉਣਾ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਹੈ।
 
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਚੀਬੱਧ ਸਿਹਤ ਸੰਸਥਾਵਾਂ ਦੇ ਹਾਲੀਆ ਵਿਸਥਾਰ ਦਾ ਉਦੇਸ਼ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾਉਣਾ ਅਤੇ ਇਲਾਜ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ, “ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕੈਸ਼ਲੈੱਸ ਸੇਵਾਵਾਂ ਉਪਲੱਬਧ ਕਰਵਾਉਣ ਦਾ ਮਕਸਦ ਸਮੇਂ ਸਿਰ ਇਲਾਜ ਯਕੀਨੀ ਬਣਾਉਣਾ ਅਤੇ ਦੇਰੀ ਨਾਲ ਦਖ਼ਲਅੰਦਾਜ਼ੀ ਕਾਰਨ ਪੈਦਾ ਹੋਣ ਵਾਲੀਆਂ ਜਟਿਲਤਾਵਾਂ ਨੂੰ ਘਟਾਉਣਾ ਹੈ।”
 
ਡਾਕਟਰੀ ਮਾਹਿਰਾਂ ਦਾ ਮੰਨਣਾ ਹੈ ਕਿ ਡਾਕਟਰੀ ਨਿਗਰਾਨੀ ਹੇਠ ਸਮੇਂ ਸਿਰ ਗਰਭਪਾਤ ਸੇਵਾਵਾਂ ਤੱਕ ਪਹੁੰਚ ਸਿਹਤ ਖ਼ਤਰਿਆਂ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਮਾਤਾ ਕੌਸ਼ਲਿਆ ਹਸਪਤਾਲ ਦੀ ਸੀਨੀਅਰ ਪ੍ਰਸੂਤੀ ਅਤੇ ਇਸਤਰੀ ਰੋਗ ਮਾਹਿਰ ਡਾ. ਰਮਿਤਾ ਅੱਗਰਵਾਲ ਨੇ ਕਿਹਾ ਕਿ ਨਿਰਧਾਰਤ ਗਰਭਕਾਲੀ ਸੀਮਾ ਦੇ ਅੰਦਰ ਡਾਕਟਰੀ ਨਿਗਰਾਨੀ ਹੇਠ ਕੀਤਾ ਗਿਆ ਗਰਭ ਸਮਾਪਨ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੁੰਦਾ ਹੈ।
 
ਉਨ੍ਹਾਂ ਕਿਹਾ ਕਿ ਇਲਾਜ ਲੈਣ ਵਿੱਚ ਦੇਰੀ ਅਕਸਰ ਆਰਥਿਕ ਮੁਸ਼ਕਲਾਂ, ਜਾਗਰੂਕਤਾ ਦੀ ਘਾਟ ਅਤੇ ਸਮਾਜਿਕ ਰੁਕਾਵਟਾਂ ਨਾਲ ਜੁੜੀ ਹੁੰਦੀ ਹੈ, ਜਿਸ ਕਾਰਨ ਕਈ ਵਾਰ ਮਹਿਲਾਵਾਂ ਅਸੁਰੱਖਿਅਤ ਤਰੀਕਿਆਂ ਜਾਂ ਖ਼ੁਦ ਦਵਾਈ ਲੈਣ ਦਾ ਸਹਾਰਾ ਲੈਂਦੀਆਂ ਹਨ। ਉਨ੍ਹਾਂ ਕਿਹਾ, “ਸੁਰੱਖਿਆ ਯਕੀਨੀ ਬਣਾਉਣ ਲਈ ਕਿਸੇ ਵੀ ਦਵਾਈ ਜਾਂ ਪ੍ਰਕਿਰਿਆ ਤੋਂ ਪਹਿਲਾਂ ਹਰ ਮਾਮਲੇ ਦਾ ਉਚਿਤ ਡਾਕਟਰੀ ਮੁਲਾਂਕਣ ਲਾਜ਼ਮੀ ਹੈ।”
 
ਡਾ. ਰਮਿਤਾ ਅਗਰਵਾਲ ਨੇ ਗਰਭਪਾਤ ਕਰਵਾਉਣ ਦੇ ਕੁਝ ਆਮ ਕਾਰਨ ਵੀ ਸਾਂਝੇ ਕੀਤੇ:
 
ਗਰਭਨਿਰੋਧਕ ਸਾਧਨਾਂ ਦਾ ਪ੍ਰਭਾਵਸ਼ਾਲੀ ਨਾ ਹੋਣਾ: ਕੰਡੋਮ, ਆਈਯੂਡੀ ਜਾਂ ਹੋਰ ਗਰਭਨਿਰੋਧਕ ਸਾਧਨਾਂ ਦਾ ਉਮੀਦ ਅਨੁਸਾਰ ਪ੍ਰਭਾਵਸ਼ਾਲੀ ਨਾ ਹੋਣਾ।
 
ਅਣਯੋਜਿਤ ਜਾਂ ਅਣਚਾਹੀ ਗਰਭ ਅਵਸਥਾ: ਜਦੋਂ ਮਹਿਲਾ ਜਾਂ ਦੰਪਤੀ ਬੱਚੇ ਲਈ ਤਿਆਰ ਨਾ ਹੋਵੇ।
 
ਆਰਥਿਕ ਕਾਰਨ: ਜਨਮ ਅਤੇ ਬੱਚੇ ਦੀ ਪਰਵਰਿਸ਼ ਨਾਲ ਜੁੜੇ ਖ਼ਰਚਿਆਂ ਬਾਰੇ ਚਿੰਤਾਵਾਂ।
 
ਮਾਂ ਦੀ ਸਿਹਤ ਨਾਲ ਸੰਬੰਧਿਤ ਖ਼ਤਰੇ: ਗਰਭ ਅਵਸਥਾ ਜਾਰੀ ਰਹਿਣ ਨਾਲ ਮਹਿਲਾ ਦੀ ਸਰੀਰਕ ਸਿਹਤ ਨੂੰ ਖ਼ਤਰਾ ਹੋਣਾ।
 
ਭ੍ਰੂਣ ਵਿੱਚ ਗੰਭੀਰ ਅਸਧਾਰਨਤਾਵਾਂ: ਭ੍ਰੂਣ ਵਿੱਚ ਗੰਭੀਰ ਜਨਮਜਾਤ ਜਾਂ ਡਾਕਟਰੀ ਸਮੱਸਿਆਵਾਂ ਦਾ ਪਤਾ ਲੱਗਣਾ।
 
ਨਿੱਜੀ, ਸਿੱਖਿਆ ਜਾਂ ਕਰੀਅਰ ਨਾਲ ਸੰਬੰਧਿਤ ਕਾਰਨ: ਗਰਭ ਅਵਸਥਾ ਦਾ ਪੜ੍ਹਾਈ, ਨੌਕਰੀ ਜਾਂ ਜੀਵਨ ਦੀਆਂ ਹੋਰ ਯੋਜਨਾਵਾਂ ’ਤੇ ਅਸਰ ਪੈਣਾ।
 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਵਿਸਥਾਰ ਪ੍ਰਜਨਨ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਦੀ ਵਧ ਰਹੀ ਭੂਮਿਕਾ ਨੂੰ ਦਰਸਾਉਂਦਾ ਹੈ। ਇਹ ਆਰਥਿਕ ਰੁਕਾਵਟਾਂ ਨੂੰ ਘਟਾ ਕੇ ਅਤੇ ਸੰਸਥਾਗਤ ਸਿਹਤ ਸੇਵਾਵਾਂ ਤੱਕ ਪਹੁੰਚ ਵਧਾ ਕੇ ਬਿਹਤਰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਵਿੱਚ ਮਦਦ ਕਰ ਰਿਹਾ ਹੈ।

Bhagwant-mann-cm-punjab-government-women-health



TOP HEADLINES


ਪੰਜਾਬ ਦੇ ਰਾਜਪਾਲ ਦੇ ਕਾਫ਼ਲੇ ਵਿੱਚ ਵੜੀ ਗੱਡੀ, ਸਹਾਇਤਾ ਵਾਹਨ ਨ
ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣ
*ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ
*ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ
*30 ਜੂਨ ਤੱਕ ਓਪਨ ਮੈਨਹੋਲ ਫ੍ਰੀ ਹੋਵੇਗਾ ਪੰਜਾਬ: ਹਰਜੋਤ ਸਿੰਘ ਬ
*ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤ
*ਆਪ ਨੂੰ ਵੱਡਾ ਹੁੰਗਾਰਾ, ਸ੍ਰੀ ਹਰਗੋਬਿੰਦਪੁਰ ਨਗਰ ਕੌਂਸਲ ਦੇ ਪ੍
*ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱ
*ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ; ਪਿ
ਡਬਲ ਇੰਜਣ ਸਰਕਾਰ, ਜ਼ਮੀਨੀ ਸੰਗਠਨ ਤੇ ਸਥਾਨਕ ਭ੍ਰਿਸ਼ਟਾਚਾਰ ਨੂੰ
*ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ – ਨਿਤਿਨ ਨਬੀਨ*
*ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਰਣਨੀਤਕ ਨਾਕਿਆਂ ‘ਤੇ ਨਿਗਰਾ
*ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ
*ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿ
*ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱ
*20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ
*ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰ
ਇੰਨੋਸੈਂਟ ਹਾਰਟਸ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ 2026, ਥ
*ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50548603

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us