ਜ਼ੀਰਾ ਦੇ ਪਿੰਡ ਖੋਸਾ ਦਲ ਸਿੰਘ ਵਾਲਾ ਦੇ ਨਜ਼ਦੀਕ ਵਾਪਰਿਆ ਹਾਦਸਾ ਕਾਰ ਤੇ ਘੋੜੇ ਟਰਾਲੇ ਦਰਮਿਆਨ ਹੋਈ ਜ਼ਬਰਦਸਤ ਟੱਕਰ ਜ਼ੀਰਾ ਦੇ ਪਿੰਡ ਖੋਸਾ ਦਲ ਸਿੰਘ ਵਾਲਾ ਦੇ ਨਜ਼ਦੀਕ ਸਵਿਫਟ ਕਾਰ ਅਤੇ ਘੋੜੇ ਟਰਾਲੇ ਦਰਮਿਆਨ ਹੋਏ ਦਰਦਨਾਕ ਹਾਦਸੇ ਦੌਰਾਨ ਇਕੋ ਪਰਿਵਾਰ ਦੇ ਸੱਤ ਮਹੀਨੇ ਦੇ ਬੱਚੇ ਸਮੇਤ ਤਿੰਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਵੀ.ਓ.1.ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਰਾਜਬੀਰ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਰਾਜਬੀਰ ਆਪਣੀ ਪਤਨੀ ਅਤੇ ਬੱਚੇ ਸਮੇਤ ਆਪਣੇ ਪਿੰਡ ਅਲੀਪੁਰ ਤੋਂ ਫ਼ਿਰੋਜ਼ਪੁਰ ਵਿਖੇ ਆਪਣੀ ਪਤਨੀ ਦੀ ਦਵਾਈ ਲੈਣ ਗਿਆ ਸੀ ਅਤੇ ਜਦੋਂ ਉਹ ਪਿੰਡ ਨੂੰ ਵਾਪਸ ਆ ਰਹੀ ਸੀ ਤਾਂ ਪਿੰਡ ਖੋਸਾ ਦਲ ਸਿੰਘ ਵਾਲਾ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਘੋੜੇ ਟਰਾਲੇ ਨਾਲ ਉਨ੍ਹਾਂ ਦੀ ਸਵਿਫਟ ਕਾਰ ਦੀ ਟੱਕਰ ਹੋ ਗਈ ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡਣ ਦੇ ਨਾਲ ਨਾਲ ਘੋੜੇ ਟਰਾਲੇ ਦੀ ਡੀਜ਼ਲ ਵਾਲੀ ਟੈਂਕੀ ਵੀ ਉੱਖੜ ਕੇ ਕਈ ਗਜ਼ ਦੂਰ ਜਾ ਡਿੱਗੀ ਇਸ ਹਾਦਸੇ ਵਿਚ ਮ੍ਰਿਤਕ ਰਾਜਬੀਰ ਉਸ ਦੀ ਪਤਨੀ ਅਤੇ ਉਸ ਦੇ ਸੱਤ ਮਹੀਨੇ ਦੇ ਬੱਚੇ ਦੀ ਮੌਤ ਹੋ ਗਈ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਇਨ੍ਹਾਂ ਨੂੰ ਕਾਰ ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਤਦ ਤਕ ਇਨ੍ਹਾਂ ਦੀ ਮੌਤ ਹੋ ਚੁੱਕੀ ਸੀ । ਜ਼ਿਕਰਯੋਗ ਹੈ ਕਿ ਜਿਸ ਘੋੜੇ ਟਰਾਲੇ ਨਾਲ ਇਨ੍ਹਾਂ ਦੀ ਕਾਰ ਦੀ ਟੱਕਰ ਹੋਈ ਉਸ ਘੋੜੇ ਟਰਾਲੇ ਦਾ ਡਰਾਈਵਰ ਵੀ ਬੁਰੀ ਤਰ੍ਹਾਂ ਦੇ ਨਾਲ ਇਸ ਹਾਦਸੇ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ । ਇਸ ਸਬੰਧੀ ਸਿਵਲ ਹਸਪਤਾਲ ਜ਼ੀਰਾ ਵਿਖੇ ਤੈਨਾਤ ਡਾਕਟਰ ਆਕਾਸ਼ਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਕੋਲ ਇਕ ਨੌਜਵਾਨ ਡੈੱਡ ਬੌਡੀ ਆਈ ਸੀ ਅਤੇ ਉਸ ਤੋਂ ਬਾਅਦ ਉਸ ਨੌਜਵਾਨ ਦੀ ਪਤਨੀ ਅਤੇ ਬੱਚੇ ਦੀ ਡੈੱਡ ਬੌਡੀ ਵੀ ਉਨ੍ਹਾਂ ਕੋਲ ਪਹੁੰਚ ਗਈ ਸੀ ਜਿਨ੍ਹਾਂ ਨੂੰ ਮੋਰਚਰੀ ਖਾਨੇ ਵਿਚ ਰਖਵਾ ਦਿੱਤਾ ਗਿਆ ਹੈ ਅਤੇ ਪੁਲੀਸ ਵੱਲੋਂ ਕਾਗਜ਼ੀ ਕਾਰਵਾਈ ਕਰਨ ਉਪਰੰਤ ਮ੍ਰਿਤਕਾਂ ਦਾ ਪੋਸਟਮਾਰਟਮ ਕਰਕੇ ਮ੍ਰਿਤਕਾਂ ਦੀਆਂ ਲਾਸ਼ਾਂ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)