ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਬਠਿੰਡੇ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਦੀ ਅਗਵਾਈ ਵਿੱਚ ਮੈਂਬਰ ਲੋਕ ਸਭਾ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਿੱਚ ਪਹੁੰਚ ਕੇ ਕਿਸਾਨੀ ਮੰਗਾਂ ਉੱਪਰ ਮੰਗ ਪੱਤਰ ਦਿੱਤਾ ਜਿਸ ਨੂੰ ਹਰਸਿਮਰਤ ਕੌਰ ਬਾਦਲ ਦੀ ਗੈਰ ਹਾਜ਼ਰੀ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਵੱਲੋਂ ਪ੍ਰਾਪਤ ਕੀਤਾ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਇਹ ਮੰਗ ਪੱਤਰ ਬੀਬਾ ਹਰਸਿਮਰਤ ਕੌਰ ਬਾਦਲ ਤੱਕ ਪੁੱਜਦਾ ਕੀਤਾ ਜਾਵੇਗਾ ਤੇ ਕਿਸਾਨਾਂ ਦੀਆਂ ਮੰਗਾਂ ਪਾਰਲੀਮੈਂਟ ਵਿੱਚ ਉਠਾਈਆਂ ਜਾਣਗੀਆਂ । ਕਿਸਾਨ ਜਥੇਬੰਦੀਆਂ ਦੇ ਅੱਜ ਦੇ ਇਸ ਵਫਦ ਵਿੱਚ ਬੀ ਕੇ ਯੂ ਡਕੌਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜ ਮਹਿੰਦਰ ਸਿੰਘ ਕੋਟਭਾਰਾ ,ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਪੂਲੀ, ਬੀਕੇਯੂ ਲੱਖੋਵਾਲ ਦੇ ਜ਼ਿਲਾ ਪ੍ਰਧਾਨ ਦਾਰਾ ਸਿੰਘ ਮਾਈਸਰ ਖਾਨਾ, ਬੀ ਕੇ ਯੂ ਮਾਲਵਾ ਹੀਰ ਕੇ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਕੋਟ ਸਮੀਰ, ਬੀਕੇਯੂ ਮਾਲਵਾ ਜੈਤੋ ਦੇ ਜਿਲਾ ਮੀਤ ਪ੍ਰਧਾਨ ਤਰਸੇਮ ਸਿੰਘ ਬੱਲੋ ,ਬੀਕੇਯੂ ਡਕੌਂਦਾ ਦੇ ਜ਼ਿਲਾ ਆਗੂ ਬੂਟਾ ਸਿੰਘ ਤੁੰਗਵਾਲੀ ਵੀ ਸ਼ਾਮਿਲ ਸਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਭਖਦੀਆਂ ਮੰਗਾ ਜਿਵੇਂ ਕਿ ਸਾਰੀਆਂ ਫਸਲਾਂ ਉੱਪਰ ਡਾਕਟਰ ਸਵਾਮੀ ਨਾਥਨ ਦੀਆਂ ਸਿਫਾਰਸ਼ਾਂ ਅਨੁਸਾਰ ਐਮਐਸਪੀ ਉੱਪਰ ਖਰੀਦ ਦੀ ਕਾਨੂੰਨੀ ਗਰੰਟੀ ਦੇਣਾ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜਾ ਮਾਫ ਕਰਨਾ, ਹਰ ਕਿਸਾਨ ਮਜ਼ਦੂਰ ਤੇ ਦਸਤਕਾਰ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣਾ, ਫਸਲਾਂ ਅਤੇ ਪਸ਼ੂਆਂ ਦਾ ਸਰਕਾਰੀ ਖੇਤਰ ਵਿੱਚ ਬੀਮਾ ਕਰਨਾ, ਬਿਜਲੀ ਦਾ ਪ੍ਰਾਈਵੇਟ ਕਰਨ ਬੰਦ ਕਰਨਾ, ਖਾਦਾਂ -ਬੀਜਾਂ ,ਕੀਟਨਾਸ਼ਕਾਂ, ਖੇਤੀ ਮਸ਼ੀਨਰੀ ਅਤੇ ਹੋਰ ਖੇਤੀ ਵਿੱਚ ਵਰਤੀਆਂ ਜਾਣ ਵਾਲੀਆਂ ਵਸਤਾਂ ਤੇ ਜੀਐਸਟੀ ਖਤਮ ਕਰਨਾ, ਭੂਮੀ ਅਧਿਗ੍ਰਹਿਣ ਕਾਨੂੰਨ 2013 ਨੂੰ ਠੀਕ ਤਰੀਕੇ ਨਾਲ ਲਾਗੂ ਕਰਕੇ ਅਕਵਾਇਰ ਕੀਤੀਆਂ ਹੋਈਆਂ ਜਮੀਨਾਂ ਦਾ ਕਿਸਾਨਾਂ ਨੂੰ ਪੂਰਾ ਭਾਅ ਦੇਣਾ ,ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਸਾਰੇ ਪਰਚੇ ਰੱਦ ਕਰਨਾ, ਲਖਮੀਰਪੁਰ ਖੀਰੀ ਦੇ ਸ਼ਹੀਦਾਂ ਨੂੰ ਨਿਆ ਦੇਣਾ, ਮਨਰੇਗਾ ਨੂੰ ਖੇਤੀ ਨਾਲ ਜੋੜ ਕੇ ਮਜ਼ਦੂਰਾਂ ਦੀ ਦਿਹਾੜੀ 600 ਰੁਪਏ ਕਰਨਾ ,ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਚਾਰੇ ਲੇਬਰ ਕੋਡ ਰੱਦ ਕਰਨਾ, ਜਨਤਕ ਖੇਤਰ ਦਾ ਪ੍ਰਾਈਵੇਟ ਕਰਨ ਬੰਦ ਕਰਨਾ ਆਦਿ ਮੰਗਾਂ ਪਾਰਲੀਮੈਂਟ ਵਿੱਚ ਉਠਾਈਆਂ ਜਾਣ । ਕਿਸਾਨ ਅੰਦੋਲਨ ਉਪਰੰਤ 9 ਦਸੰਬਰ 2021 ਨੂੰ ਭਾਰਤ ਸਰਕਾਰ ਨਾਲ ਹੋਏ ਸਮਝੌਤੇ ਨੂੰ ਲਾਗੂ ਕਰਾਉਣ ਲਈ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾਵੇ ਤਾਂ ਕਿ ਬੇਰੁਜ਼ਗਾਰੀ, ਮਹਿੰਗਾਈ ਅਤੇ ਕਰਜ਼ੇ ਕਾਰਨ ਕਿਸਾਨਾਂ ਮਜ਼ਦੂਰਾਂ ਦੀਆਂ ਰੋਜ਼ਾਨਾ ਹੋ ਰਹੀਆਂ ਖੁਦਕੁਸ਼ੀਆਂ ਰੋਕੀਆਂ ਜਾ ਸਕਣ।
Powered by Froala Editor
Farmers-Memo-To-Mp-Harsimrat-Kaur-Badal-Office
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)