ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਨਰਮੇ ਦੀ ਫਸਲ ਨੂੰ ਕੀਟਾਂ ਦੇ ਹਮਲਿਆਂ ਤੋਂ ਸੁਰੱਖਿਅਤ ਰੱਖਣ ਲਈ ਪੀ.ਏ.ਯੂ ਵੱਲੋਂ ਸਿਫਾਰਿਸ਼ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ

Jul20,2024 | Jagrati Lahar Bureau | Ludhiana


ਵਿਭਾਗ ਨੇ ਨਰਮੇ ਤੇ ਰਸ ਚੂਸਣ ਵਾਲੇ ਕੀਟਾਂ ਦੇ ਹਮਲਿਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ ਜਾਣਕਾਰੀ ਕੀਤੀ ਸਾਂਝੀ

 


                   ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸੰਦੀਪ ਰਿਣਵਾ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਚਿੱਟੀ ਮੱਖੀ ਦਾ ਹਮਲਾ ਦੇਖਣ ਵਿੱਚ ਪਾਇਆ ਗਿਆ ਹੈ, ਇਸ ਲਈ ਨਰਮੇ/ਕਪਾਹ ਕਾਸ਼ਤਕਾਰ ਕਿਸਾਨ ਸਮੇਂ ਸਮੇਂ ਤੇ ਆਪਣੇ ਖੇਤ ਦਾ ਨਿਰੀਖਣ ਕਰਦੇ ਰਹਿਣ ਅਤੇ ਚਿੱਟੀ ਮੱਖੀ (ਰਸ ਚੂਸਣ ਵਾਲੇ ਕੀਟਾਂ) ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਟਨਾਸ਼ਕਾਂ ਦੀ ਸਮੇਂ ਸਿਰ ਅਤੇ ਸਹੀ ਮਾਤਰਾ ਵਿੱਚ ਵਰਤੋਂ ਕਰਨ।

          ਸ੍ਰੀ. ਸੰਦੀਪ ਰਿਣਵਾ ਨੇ ਦੱਸਿਆ ਕਿ ਰਸ ਚੂਸਣ ਵਾਲੇ ਕੀੜਿਆਂ ਵਿੱਚੋਂ ਚਿੱਟੀ ਮੱਖੀ, ਤੇਲਾ, ਮੀਲੀਬੱਗ, ਭੂਰੀ ਜੂੰ ਅਤੇ ਚੇਪਾ ਬਹੁਤ ਖ਼ਤਰਨਾਕ ਹਨ ਅਤੇ ਇਹ ਜੁਲਾਈ ਤੋਂ ਸਤੰਬਰ ਦੇ ਮਹੀਨੇ ਬੀ ਟੀ ਨਰਮੇ ਦਾ ਬਹੁਤ ਨੁਕਸਾਨ ਕਰਦੇ ਹਨ।

ਰਸ ਚੂਸਣ ਵਾਲੇ ਕੀੜੇ

          ਚਿੱਟੀ ਮੱਖੀ ਦੇ ਬਾਲਗ ਅਤੇ ਬੱਚੇ ਨਰਮੇਂ ਦੇ ਪੱਤਿਆਂ ਦਾ ਰਸ ਚੂਸਦੇ ਹਨ ਅਤੇ ਪੱਤਿਆਂ ਉੱਤੇ ਸ਼ਹਿਦ ਦੇ ਤੁਪਕਿਆਂ ਵਰਗਾ ਮਲ ਕੱਢਦੇ ਹਨ ਜੋ ਚਿਪਚਿਪਾ ਹੁੰਦਾ ਹੈ। ਇਸ ਨਾਲ ਪੱਤਿਆਂ ਅਤੇ ਖਿੜੇ ਹੋਏ ਨਰਮੇ ਉੱਪਰ ਉੱਲੀ ਪੈਦਾ ਹੋ ਜਾਂਦੀ ਹੈ ਤੇ ਇਹ ਕਾਲੇ ਰੰਗ ਦੇ ਹੋ ਜਾਂਦੇ ਹਨ। ਚਿੱਟੀ ਮੱਖੀ ਨਰਮੇ ਵਿੱਚ ਪੱਤਾ-ਮਰੋੜ (ਲੀਫ ਕਰਲ) ਬਿਮਾਰੀ ਵੀ ਫੈਲਾਉਂਦੀ ਹੈ।

ਤੇਲੇ ਦੇ ਬੱਚੇ ਅਤੇ ਬਾਲਗ ਨਰਮੇ ਦੇ ਪੱਤਿਆਂ ਦਾ ਰਸ ਚੂਸਦੇ ਹਨ ਤੇ ਪੱਤਿਆਂ ਉੱਤੇ ਸ਼ਹਿਦ ਦੇ ਤੁਪਕਿਆਂ ਵਰਗਾ ਮਲ ਕੱਢਦੇ ਹਨ। ਜਿਸ ਉੱਤੇ ਕਾਲੀ ਉੱਲੀ ਪੈਦਾ ਹੋ ਜਾਂਦੀ ਹੈ ਅਤੇ ਜ਼ਿਆਦਾ ਹਮਲੇ ਦੌਰਾਨ ਪੱਤੇ ਝੜ ਜਾਂਦੇ ਹਨ।

ਮੀਲੀਬੱਗ ਦੇ ਬੱਚੇ ਅਤੇ ਬਾਲਗ ਕੀੜੇ ਪੱਤਿਆਂ, ਟਹਿਣੀਆਂ, ਡੋਡੀਆਂ ਅਤੇ ਤਣੇ ਦੇ ਨਰਮ ਹਿੱਸੇ ਤੋਂ ਰਸ ਚੂਸਦੇ ਹਨ। ਜ਼ਿਆਦਾ ਹਮਲੇ ਦੀ ਸੂਰਤ ਵਿੱਚ ਪੱਤਿਆਂ, ਫੁੱਲਾਂ, ਡੋਡੀਆਂ ਅਤੇ ਟੀਂਡਿਆਂ ਤੇ ਕਾਲੀ ਉੱਲੀ ਜੰਮ ਜਾਂਦੀ ਹੈ। ਪੱਤੇ ਡਿੱਗ ਜਾਂਦੇ ਹਨ ਅਤੇ ਬੂਟੇ ਦਾ ਵਾਧਾ ਰੁਕ ਜਾਂਦਾ ਹੈ।

ਭੂਰੀ ਜੂੰ ਦੇ ਬੱਚੇ ਅਤੇ ਬਾਲਗ ਪਹਿਲਾਂ ਪੱਤੇ ਦੀ ਉੱਪਰਲੀ ਸਤਿਹ ਨੂੰ ਖਰੋਚਦੇ ਹਨ ਅਤੇ ਬਾਅਦ ਵਿੱਚ ਪੱਤੇ ਵਿੱਚੋਂ ਨਿਕਲ ਰਹੇ ਪਾਣੀ ਨੂੰ ਚੂਸਦੇ ਹਨ। ਸ਼ੁਰੂਆਤੀ ਅਵਸਥਾ ਵਿੱਚ ਪੱਤੇ ਦੀ ਵਿਚਕਾਰਲੀ ਨਾੜ ਅਤੇ ਬਾਕੀ ਨਾੜੀਆਂ ਦੁਆਲੇ ਚਮਕੀਲੀ ਧਾਰੀਆਂ ਦਿਖਾਈ ਦਿੰਦੀਆਂ ਹਨ। ਬਾਅਦ ਵਿੱਚ ਇਹ ਧਾਰੀਆਂ ਸਾਰੇ ਪੱਤੇ ਤੇ ਪੈ ਜਾਂਦੀਆਂ ਹਨ ਜਿਸ ਕਾਰਨ ਪੱਤੇ ਮੁੜਨੇ ਸ਼ੁਰੂ ਹੋ ਜਾਂਦੇ ਹਨ। ਜ਼ਿਆਦਾ ਹਮਲਾ ਹੋਣ ਦੀ ਸੂਰਤ ਵਿੱਚ ਪੱਤੇ ਦੂਰੋਂ ਹੀ ਖਾਕੀ ਅਤੇ ਝੁਰੜ ਮੁਰੜ ਜਾਪਦੇ ਹਨ।

ਛਿੜਕਾਅ ਕਰਨ ਦਾ ਤਰੀਕਾ

          ਨਰਮੇ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਕਰੋ ਜਦੋਂ ਬੂਟੇ ਦੇ ਉਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤੇ ਤੇ 6 ਹੋ ਜਾਵੇ ਜਾਂ ਜਦੋਂ ਵਿਚਕਾਰਲੀ ਛਤਰੀ ਦੇ 50 ਪ੍ਰਤੀਸ਼ਤ ਬੂਟਿਆਂ ਦੇ ਪੱਤਿਆਂ ਤੇ ਸ਼ਹਿਦ ਵਰਗੀਆਂ ਬੂੰਦਾਂ ਹੋਣ।

ਤੇਲੇ ਨੂੰ ਮਾਰਨ ਲਈ ਛਿੜਕਾਅ ਉਸ ਵਕਤ ਕਰੋ ਜਦੋਂ 50 ਪ੍ਰਤੀਸ਼ਤ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ।

ਭੂਰੀ ਜੂੰ (ਥਰਿਪਸ) ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਕਰੋ ਜਦੋਂ ਬੂਟੇ ਦੇ ਉਪਰਲੇ ਹਿੱਸੇ ਵਿੱਚ ਇਸ ਦੇ ਬੱਚੇ ਅਤੇ ਬਾਲਗਾਂ ਦੀ ਗਿਣਤੀ ਪ੍ਰਤੀ ਪੱਤੇ ਤੇ 12 ਹੋ ਜਾਵੇ।

ਚੇਪੇ (ਏਫਿਡ) ਨੂੰ ਮਾਰਨ ਵਾਸਤੇ ਵੀ ਉਦੋਂ ਛਿੜਕਾਅ ਕਰੋ ਜਦੋਂ ਵਿਚਕਾਰਲੀ ਛਤਰੀ ਦੇ 50 ਪ੍ਰਤੀਸ਼ਤ ਬੂਟਿਆਂ ਦੇ ਪੱਤਿਆਂ ਤੇ ਸ਼ਹਿਦ ਵਰਗੀਆਂ ਬੂੰਦਾਂ ਹੋਣ।

ਜਦੋਂ ਮੀਲੀ ਬੱਗ ਦੇ ਬੱਚੇ ਜਾਂ ਬਾਲਗ ਬੂਟਿਆਂ ਤੇ ਦਿਖਾਈ ਦੇਣ ਉਸੇ ਵਕਤ ਇਸ ਦੀ ਰੋਕਥਾਮ ਲਈ ਛਿੜਕਾਅ ਕਰੋ।

ਰਸ ਚੂਸਣ ਵਾਲੇ ਕੀੜਿਆਂ ਦੀ ਰੋਕਥਾਮ ਲਈ ਕੀਟਨਾਸ਼ਕ

ਚਿੱਟੀ ਮੱਖੀ ਦੀ ਰੋਕਥਾਮ ਲਈ ਪ੍ਰਤੀ ਏਕੜ ਦੇ ਹਿਸਾਬ ਨਾਲ ਕਲਾਸਟੋ 20 ਡਬਲਯੂ ਜੀ (ਪਾਇਰੀਫਲੂਕੀਨਾਜ਼ੋਨ) 200 ਗ੍ਰਾਮ, ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ)400 ਮਿਲੀਲੀਟਰ, ਓਸ਼ੀਨ 20 ਐਸ ਜੀ (ਡਾਇਨੋਟੈਫੂਰਾਨ)60 ਗ੍ਰਾਮ, ਪੋਲੋ/ਕਰੇਜ਼/ਰੂਬੀ/ਲੂਡੋ/ਸ਼ੋਕੂ 50 ਡਬਲਯੂ ਪੀ (ਡਾਇਆਫੈਨਥੂਯੂਰੋਨ)200 ਗ੍ਰਾਮ, ਲੈਨੋ/ਡੈਟਾ 10 ਈ ਸੀ (ਪਾਈਰੀਪਰੋਕਸੀਫਿਨ) 500 ਮਿਲੀਲਿਟਰ, ਓਬਰੇਨ/ਵੋਲਟੇਜ਼ 22.9 ਐਸ ਸੀ (ਸਪੈਰੋਮੈਸੀਫਿਨ) 200 ਮਿਲੀਲਿਟਰ, ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) 80 ਗ੍ਰਾਮ, ਡੈਂਟਟੋਟਸੂ 50 ਡਬਲਯੂ ਜੀ (ਕਲੋਥੀਅਨਡਿਨ) 20 ਗ੍ਰਾਮ, ਫੋਸਮਾਈਟ/ਈ-ਮਾਈਟ/ਵੋਲਥੀਆਨ/ਗੋਲਡ ਮਿਟ 50 ਈ ਸੀ (ਈਥੀਆਨ)800 ਮਿਲੀਲਿਟਰ, ਨਿੰਬੀਸੀਡੀਨ ਜਾਂ ਅਚੂਕ (ਨਿੰਮ ਅਧਾਰਿਤ ਕੀਟਨਾਸ਼ਕ) 1.0 ਲਿਟਰ,ਪੀ ਏ ਯੂ ਨਿੰਮ ਦਾ ਘੋਲ 1200 ਮਿਲੀਲਿਟਰ ਦਾ ਛਿੜਕਾਅ ਕਰਨਾ ਚਾਹੀਦਾ ਹੈ।

ਤੇਲਾ ਦੀ ਰੋਕਥਾਮ ਲਈ ਕੀਟਨਾਸ਼ਕ

ਸਭ ਤੋਂ ਪਹਿਲਾ ਬਿਜਾਈ ਵੇਲੇ ਬੀਜ ਨੂੰ ਗਾਚੋ 70 ਡਬਲਯੂ ਐਸ (ਇਮੀਡਾਕਲੋਪਰਿਡ)5 ਗ੍ਰਾਮ/ਕਿਲੋ ਬੀਜ ਜਾਂ ਫਿਰ ਕਰੂਜ਼ਰ 30 ਐਫ ਐਸ (ਥਾਇਆਮੀਥਾਕਸਮ)7 ਗ੍ਰਾਮ/ਕਿਲੋ ਬੀਜ ਦੇ ਹਿਸਾਬ ਨਾਲ ਕੀਟਨਾਸ਼ਕਾਂ ਨਾਲ ਸੋਧ ਲੈਣਾ ਚਾਹੀਦਾ ਹੈ।

ਖੜ੍ਹੀ ਫ਼ਸਲ ਤੇ ਤੇਲੇ ਦੇ ਰੋਕਥਾਮ ਲਈ ਕੀਟਨਾਸ਼ਕ

ਕੀਫਨ 15 ਈ ਸੀ (ਟੋਲਫੋਨਪਾਇਰੈਡ) 300 ਮਿਲੀਲਿਟਰ, ਓਸ਼ੀਨ 20 ਐਸ ਜੀ (ਡਾਇਨੋਟੈਫੂਰਾਨ)60 ਗ੍ਰਾਮ, ਨਿਓਨ 5 ਈ ਸੀ (ਫੈਨਪਾਇਰੋਕਸੀਮੇਟ) 300 ਮਿਲੀਲਿਟਰ, ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ)80 ਗ੍ਰਾਮ, ਐਕਟਾਰਾ/ਐਕਸਟਰਾ ਸੁਪਰ/ਦੋਤਾਰਾ/ਥੋਮਸਨ 25 ਡਬਲਯੂ ਜੀ (ਥਾਇਆਮੀਥਾਕਸਮ)40 ਗ੍ਰਾਮ ਕੀਟਨਾਸ਼ਕਾਂ ਦੀ ਵਰਤੋਂ ਕਰੋ।

ਭੂਰੀ ਜੂੰ (ਥਰਿਪਸ) ਦੀ ਰੋਕਥਾਮ ਲਈ ਕੀਟਨਾਸ਼ਕ

ਡੈਲੀਗੇਟ 11.7 ਐਸ ਸੀ (ਸਪਾਈਨੋਟਰਮ) 170 ਮਿਲੀਲਿਟਰ,ਕਿਊਰਾਕਰੋਨ/ਸੈਲਕਰੇਨ 50 ਈ ਸੀ(ਪ੍ਰੋਫੈਨੋਫਾਸ) 500 ਮਿਲੀਲਿਟਰ, ਪੋਲੇ 50 ਡਬਲਯੂ ਪੀ (ਡਾਇਆਫੈਨਥੂਯੂਰੇਨ) 200 ਗ੍ਰਾਮ ਕੀਟਨਾਸ਼ਕ ਦੀ ਸਪਰੇਅ ਕਰੋ।

ਮੀਲੀਬੱਗ ਦੀ ਰੋਕਥਾਮ ਲਈ ਕੀਟਨਾਸ਼ਕ

ਟਰਾਂਸਫੋਰਮ 21.8 ਐਸ ਸੀ (ਸਲਫੋਕਸਾਫਲੋਰ) 150 ਮਿਲੀਲਿਟਰ ਦੇ ਹਿਸਾਬ ਨਾਲ ਕੀਟਨਾਸ਼ਕ ਦੀ ਵਰਤੋਂ ਕਰੋ।

          ਉਨ੍ਹਾਂ ਅੱਗੇ ਦੱਸਿਆ ਕਿ ਚਿੱਟੀ ਮੱਖੀ ਦੇ ਕੀਟਨਾਸ਼ਕਾਂ ਦੀ ਵਰਤੋਂ ਉਪਰੰਤ ਅਸਰ ਦੇਖਣ ਲਈ 5 ਤੋਂ 7 ਦਿਨ ਦਾ ਇੰਤਜ਼ਾਰ ਕਰੋ। ਉਨ੍ਹਾਂ ਦੱਸਿਆ ਕਿ ਨਿੰਮ ਦਾ ਘੋਲ ਤਿਆਰ ਕਰਨ ਲਈ ਚਾਰ ਕਿਲੋ ਨਿੰਮ ਦੀਆਂ ਕਰੂੰਬਲਾਂ (ਪੱਤੇ, ਹਰੀਆਂ ਟਹਿਣੀਆਂ ਅਤੇ ਨਿਮੋਲੀਆਂ) ਨੂੰ 1 ਲਿਟਰ ਪਾਣੀ ਵਿੱਚ 3 ਮਿੰਟ ਲਈ ਉਬਾਲਣਾ ਚਾਹੀਦਾ ਹੈ। ਘੋਲ ਨੂੰ ਕੱਪੜੇ ਵਿੱਚ ਛਾਣ ਕੇ ਸਿਫਾਰਸ ਅਨੁਸਾਰ ਛਿੜਕਾਅ ਕਰਨਾ ਚਾਹੀਦਾ ਹੈ। ਭੂਰੀ ਜੂੰ (ਥਰਿੰਪ) ਦਾ ਹਮਲਾ ਨਜ਼ਰ ਆਉਣ ਤੇ ਤੁਰੰਤ ਖੇਤ ਨੂੰ ਪਾਣੀ ਲਾ ਦੇਣਾ ਚਾਹੀਦਾ ਹੈ। ਚਿੱਟੀ ਮੱਖੀ ਅਤੇ ਮੀਲੀਬੱਗ ਈ ਫਿਕਸ ਟਾਈਪ ਕੋਨ ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਬੂਟੇ ਦੇ ਉੱਪਰ ਤੋਂ ਹੇਠਾਂ ਤੱਕ ਸਾਰੇ ਪੱਤਿਆਂ ਤੇ ਛਿੜਕਾਅ ਕਰੇ ਤੇ ਛਿੜਕਾਅ ਹਮੇਸ਼ਾ ਦੁਪਹਿਰ 12 ਵਜੇ ਤੋਂ ਪਹਿਲਾਂ ਜਾਂ ਸ਼ਾਮ ਵੇਲੇ ਕਰਨਾ ਚਾਹੀਦਾ ਹੈ।  


Powered by Froala Editor

Agriculture-News-pau-Cotton-Seeds-



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42969796

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us