ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ-ਡਿਪਟੀ ਕਮਿਸ਼ਨਰ

Jul25,2024 | Jagrati Lahar Bureau | Fazilka


  ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ


ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ 'ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ।

ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐਮ.ਐਸ.ਐਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਰਣਨੀਤੀ 'ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।



Powered by Froala Editor

Aggriculture-News-



TOP HEADLINES


ਡੀ.ਐਨ.ਕੋਟਨਿਸ ਐਕੂਪੰਕਚਰ ਹਸਪਤਾਲ ਵੱਲੋਂ ਅੰਤਰਰਾਸ਼ਟਰੀ ਦੋਸਤੀ ਅ
ਈਐਸਆਈਸੀ ਹਸਪਤਾਲ ਵਿੱਚ ਨਵਾਂ ਆਈਸੀਯੂ ਵਾਰਡ ਬਣ ਕੇ ਹੋਇਆ ਤਿਆਰ:
ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨ
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ ਸਿਹਤ
*ਵਿਧਾਇਕਾਂ, ਨਗਰ ਨਿਗਮ ਅਧਿਕਾਰੀਆਂ ਨੇ ਤਿੰਨ ਹਫਤਿਆਂ ਤੱਕ ਚੱਲਣ
ਨੈਸ਼ਨਲ ਲੋਕ ਅਦਾਲਤ ਦਾ ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ - ਜ਼ਿ
ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧਿਕ ਅੰਕੁਸ਼ ਭਇਆ Gang ਦ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16
ਆਈ.ਏ.ਐਸ ਅਧਿਕਾਰੀ ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ
ਲੁਧਿਆਣਾ ਵਿੱਚ ਸਾਈਕਲ ਟਰੈਕ: ਐਨ.ਐਚ.ਏ.ਆਈ.ਵੱਲੋਂ ਦਿੱਤਾ ਗਿਆ ਠੇ
ਇੰਨੋਸੈਂਟ ਹਾਰਟਸ ਗਰੁੱਪ ਨੇ ਬੜੇ ਮਾਣ ਅਤੇ ਉਤਸ਼ਾਹ ਨਾਲ ਮਨਾਇਆ ਰ
ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬ
ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵ
ਚੰਡੀਗੜ੍ਹ ਗ੍ਰਨੇਡ ਮਾਮਲਾ: 18 ਸਤੰਬਰ ਤੱਕ ਮੁੱਖ ਮੁਲਜ਼ਮ ਰੋਹਨ ਮ
- ਖੇਡਾਂ ਵਤਨ ਪੰਜਾਬ ਦੀਆ 2024 - ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ
ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅਦਾਲਤ ‘ਚ ਕੀਤੀ ਪੇਸ਼
ਅਰਵਿੰਦ ਕੇਜਰੀਵਾਲ ਦੀ ਜਮਾਨਤ ਦੀ ਅਰਜੀ ਮਨਜੂਰ ਹੋਣ ਦੀ ਖੁਸ਼ੀ ਵ
ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43049448

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us