ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਫ਼ਸਲ ਦਾ ਜਾਇਜ਼ਾ

Aug2,2024 | Gautam Jalandhari | ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮ

* ਮਾਨਸਾ ਜ਼ਿਲ੍ਹੇ ਵਿੱਚ 198 ਥਾਵਾਂ ਦਾ ਸਰਵੇਖਣ, ਗੁਲਾਬੀ ਸੁੰਡੀ ਦੇ ਹਮਲੇ ਦਾ ਕੋਈ ਹੌਟਸਪੌਟ ਨਹੀਂ ਮਿਲਿਆ** * ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਨਰਮੇ ਦੇ ਖੇਤਾਂ ਦਾ ਨਿਰੰਤਰ ਸਰਵੇਖਣ ਕਰਨ ਅਤੇ ਆਪਣੀ ਮੌਜੂਦਗੀ ਵਿੱਚ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦਾ ਛਿੜਕਾਅ ਯਕੀਨੀ ਬਣਾਉਣ ਲਈ ਕਿਹਾ*** ਚੰਡੀਗੜ੍ਹ, 2 ਅਗਸਤ:*** ਨਰਮੇ ਦੀ ਫ਼ਸਲ 'ਤੇ ਕੀਟਾਂ ਦੇ ਹਮਲੇ ਸਬੰਧੀ ਜ਼ਮੀਨੀ ਪੱਧਰ ਉੱਤੇ ਸਥਿਤੀ ਜਾਣਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਦਾ ਦੌਰਾ ਕਰਕੇ ਨਰਮੇ ਦੇ ਖੇਤਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਆਮ ਆਦਮੀ ਪਾਰਟੀ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਨਾਵਾਲੀ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਇਸ ਜ਼ਿਲ੍ਹੇ ਦੇ ਪਿੰਡਾਂ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂ ਵਾਲੀ ਵਿਖੇ ਨਰਮੇ ਦੇ ਖੇਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਹਾਲ ਹੀ ਵਿੱਚ ਮਾਨਸਾ ਜ਼ਿਲ੍ਹੇ ‘ਚ 198 ਥਾਵਾਂ ਉੱਤੇ ਸਰਵੇਖਣ ਕੀਤਾ ਗਿਆ ਹੈ ਅਤੇ ਹੁਣ ਤੱਕ ਗੁਲਾਬੀ ਸੁੰਡੀ ਦਾ ਕੋਈ ਵੀ ਹੌਟਸਪੌਟ ਸਾਹਮਣੇ ਨਹੀਂ ਆਇਆ ਹੈ। ਚਿੱਟੀ ਮੱਖੀ ਦੇ ਨੁਕਸਾਨ ਸਬੰਧੀ ਈਕੋਨੋਮਿਕ ਥ੍ਰੈੱਸ਼ਹੋਲਡ ਲੈਵਲ (ਈ.ਟੀ.ਐਲ.) ਤੋਂ ਉੱਪਰ ਵਾਲੇ ਸਿਰਫ਼ ਤਿੰਨ ਸਥਾਨ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਲਈ ਇਸ ਦੇ ਨਿਰੰਤਰ ਸਰਵੇਖਣ ਲਈ ਸੰਯੁਕਤ ਡਾਇਰੈਕਟਰ ਰੈਂਕ ਦੇ ਦੋ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਸਰਵੇਖਣ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ 52 ਟੀਮਾਂ ਵੱਲੋਂ 274 ਖੇਤਾਂ ਦਾ ਸਰਵੇਖਣ ਕੀਤਾ ਗਿਆ ਜਦੋਂਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ 15 ਪੈਸਟ ਸਰਵੇਲੈਂਸ ਟੀਮਾਂ ਵੱਲੋਂ 126 ਖੇਤਾਂ ਦਾ ਸਰਵੇਖਣ ਕੀਤਾ ਗਿਆ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 27 ਸਰਵੇਲੈਂਸ ਟੀਮਾਂ ਵੱਲੋਂ 163 ਖੇਤਾਂ ਦਾ ਅਤੇ ਮਾਨਸਾ ਜ਼ਿਲ੍ਹੇ ਵਿੱਚ 13 ਟੀਮਾਂ ਵੱਲੋਂ 198 ਖੇਤਾਂ ਵਿੱਚ ਸਰਵੇਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਪੂਰੇ ਧਿਆਨ ਨਾਲ ਨਿਰੰਤਰ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਲੋੜ ਪੈਣ ‘ਤੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਰਮਾ ਪੱਟੀ ਦੇ ਕਿਸਾਨਾਂ ਨੂੰ ਫ਼ਸਲ ਦੇ ਝਾੜ ਨੂੰ ਵਧਾਉਣ ਅਤੇ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਣ ਲਈ ਫ਼ਸਲ ਦੀ ਸਿੰਜਾਈ ਕਰਨ ਲਈ ਲਗਾਤਾਰ ਸਲਾਹ ਦਿੱਤੀ ਜਾ ਰਹੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਰਮੇ ਦੇ ਖੇਤਾਂ ਦਾ ਨਿਯਮਤ ਸਰਵੇਖਣ ਕਰਨ ਦੇ ਨਾਲ ਨਾਲ ਜਿੱਥੇ ਵੀ ਲੋੜ ਹੋਵੇ, ਆਪਣੀ ਮੌਜੂਦਗੀ ਵਿੱਚ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਨੂੰ ਯਕੀਨੀ ਬਣਵਾਉਣ। ----------

Gurmeet-Singh-Khudian-Assesses-Cotton-Crop-In-Mansa



TOP HEADLINES


ਡੀ.ਐਨ.ਕੋਟਨਿਸ ਐਕੂਪੰਕਚਰ ਹਸਪਤਾਲ ਵੱਲੋਂ ਅੰਤਰਰਾਸ਼ਟਰੀ ਦੋਸਤੀ ਅ
ਈਐਸਆਈਸੀ ਹਸਪਤਾਲ ਵਿੱਚ ਨਵਾਂ ਆਈਸੀਯੂ ਵਾਰਡ ਬਣ ਕੇ ਹੋਇਆ ਤਿਆਰ:
ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨ
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ ਸਿਹਤ
*ਵਿਧਾਇਕਾਂ, ਨਗਰ ਨਿਗਮ ਅਧਿਕਾਰੀਆਂ ਨੇ ਤਿੰਨ ਹਫਤਿਆਂ ਤੱਕ ਚੱਲਣ
ਨੈਸ਼ਨਲ ਲੋਕ ਅਦਾਲਤ ਦਾ ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ - ਜ਼ਿ
ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧਿਕ ਅੰਕੁਸ਼ ਭਇਆ Gang ਦ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16
ਆਈ.ਏ.ਐਸ ਅਧਿਕਾਰੀ ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ
ਲੁਧਿਆਣਾ ਵਿੱਚ ਸਾਈਕਲ ਟਰੈਕ: ਐਨ.ਐਚ.ਏ.ਆਈ.ਵੱਲੋਂ ਦਿੱਤਾ ਗਿਆ ਠੇ
ਇੰਨੋਸੈਂਟ ਹਾਰਟਸ ਗਰੁੱਪ ਨੇ ਬੜੇ ਮਾਣ ਅਤੇ ਉਤਸ਼ਾਹ ਨਾਲ ਮਨਾਇਆ ਰ
ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬ
ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵ
ਚੰਡੀਗੜ੍ਹ ਗ੍ਰਨੇਡ ਮਾਮਲਾ: 18 ਸਤੰਬਰ ਤੱਕ ਮੁੱਖ ਮੁਲਜ਼ਮ ਰੋਹਨ ਮ
- ਖੇਡਾਂ ਵਤਨ ਪੰਜਾਬ ਦੀਆ 2024 - ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ
ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅਦਾਲਤ ‘ਚ ਕੀਤੀ ਪੇਸ਼
ਅਰਵਿੰਦ ਕੇਜਰੀਵਾਲ ਦੀ ਜਮਾਨਤ ਦੀ ਅਰਜੀ ਮਨਜੂਰ ਹੋਣ ਦੀ ਖੁਸ਼ੀ ਵ
ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43049332

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us