ਮੁੱਖ ਖੇਤੀਬਾੜੀ ਅਫਸਰ ਸ੍ਰੀ ਸੰਦੀਪ ਰਿਣਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 19 ਸਤੰਬਰ 2024 ਸ਼ਾਮ 5 ਵਜੇ ਤੱਕ ਆਨਲਾਈਨ ਪੋਰਟਲ agrimachinerypb.com ਤੇ ਅਪਲਾਈ ਕੀਤਾ ਜਾ ਸਕਦਾ ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਪਰ ਐਸ.ਐਮ.ਐਸ., ਸਰਫੇਸ ਸੀਡਰ, ਸਰਬ ਮਾਸਟਰ/ਰੋਟਰੀ ਸਲੈਸ਼ਰ, ਹੈਪੀ ਸੀਡਰ, ਸੁਪਰ ਸੀਡਰ, ਉਲਟਾਵੇ ਪਲਾਓ, ਪੈਡੀ ਸਟਰਾਅ ਚੌਪਰ/ਸਰੈਡਰ/ਮਲਚਰ, ਬੇਲਰ, ਰੇਕ, ਕਸਟਮ ਹਾਇਰਿੰਗ ਸੈਂਅਰ, ਸਮਾਰਟ ਸੀਡਰ, ਕਰਾਪ ਰੀਪਰ, ਪੈਡੀ ਸਪਲਾਈ ਚੇਨ, ਜੀਰੋ ਟਿੱਲ ਡਰਿੱਲ ਮਸ਼ੀਨਾ ਸਬਸਿਡੀ *ਤੇ ਦਿੱਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ—ਇਕ ਉਦੇਸ਼ ਕਿਸਾਨ ਵੀਰ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ।
ਸ੍ਰੀ ਸੰਦੀਪ ਰਿਣਵਾ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਅਤੇ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਲਗਾਤਾਰ ਪਹਿਲਕਦਮੀਆਂ ਕਰ ਰਹੀਆਂ ਹੈ। ਉਨ੍ਹਾਂ ਕਿਹਾ ਕਿ ਬਹੁਤੀ ਗਿਣਤੀ ਵਿਚ ਕਿਸਾਨ ਵੀਰਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿਚ ਵਹਾਇਆ ਜਾਂਦਾ ਹੈ। ਉਨ੍ਹਾਂ ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸਬਸਿਡੀ *ਤੇ ਮਸ਼ੀਨਾ ਲੈਣ ਲਈ ਪੋਰਟਲ *ਤੇ ਅਪਲਾਈ ਕਰਨ।
ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲੈਣ ਲਈ ਪੋਰਟਲ *ਤੇ ਅਪਲਾਈ ਕਰਨ ਸਬੰਧੀ ਕਿਸੇ ਵੀ ਜਾਣਕਾਰੀ ਲਈ ਵਿਭਾਗ ਦੀ ਸਾਈਟ ਜਾਂ ਜਿਲ੍ਹਾ ਖੇਤੀਬਾੜੀ ਦਫਤਰ ਦੇ ਨਾਲ—ਨਾਲ ਬਲਾਕ ਖੇਤੀਬਾੜੀ ਦਫਤਰਾਂ ਵਿਖੇ ਪਹੁੰਚ ਕਰਨ।
Powered by Froala Editor
Stubble-Burning-Cases-In-Punjab-Management-Subsidy-Online-Application-Agrimachinerypb
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)