* ਐਸ.ਡੀ.ਐਮ.ਅਮਰਗੜ੍ਹ ਨੇ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਗਲੀ ਫਸ਼ਲ ਲਈ ਖੇਤ ਤਿਆਰ ਕਰਨ ਦੀ ਕੀਤੀ ਅਪੀਲ
ਅਮਰਗੜ੍ਹ/ਮਾਲੇਰਕੋਟਲਾ 07 ਅਕਤੂਬਰ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਲੇਕਰਕੋਟਲਾ ਵੱਲੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਯੋਗ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਕੜੀ ਤਹਿਤ ਸਬ ਡਵੀਜਨ ਅਮਰਗੜ ਦੇ ਪਿੰਡ ਰਾਏਪੁਰ ਵਿਖੇ ਵਿਸ਼ੇਸ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਦੀ ਪ੍ਰਧਾਨਗੀ ਵਿੱਚ ਕੀਤਾ ਗਿਆ ।
ਇਸ ਮੌਕੇ ਐਸ.ਡੀ.ਐਮ.ਅਮਰਗੜ੍ਹ ਨੇ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਗਲੀ ਫਸ਼ਲ ਲਈ ਖੇਤ ਤਿਆਰ ਕਰਨ ਦੀ ਅਪੀਲ ਕੀਤੀ । ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ ਨਵਦੀਪ ਕੁਮਾਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਬਾਰੇ ਵਿਸਥਾਰ ਪੂਰਵਕ ਦੱਸਿਆ ਅਤੇ ਉਹਨਾਂ ਵੱਲੋਂ ਬਿਨਾਂ ਅੱਗ ਲਗਾਏ ਪਰਾਲੀ ਦੇ ਪ੍ਰਬੰਧਨ ਕਰਨ ਨਾਲ ਹੋਣ ਵਾਲੇ ਫਾਇਦਿਆਂ ਤੋਂ ਵੀ ਜਾਣੂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਪਰਾਲੀ ਨੂੰ ਬਿਨਾਂ ਅੱਗ ਲਗਾਏ ਪ੍ਰਬੰਧ ਦੀ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ਉੱਪਰ ਲੋੜੀਂਦੀ ਮਸ਼ੀਨਰੀ ਮੁਹਈਆ ਕਰਵਾਰੀ ਜਾ ਰਹੀ ਹੈ ।
ਇਸ ਜਾਗਰੂਕ ਕੈਂਪ ਦੇ ਤਕਨੀਕੀ ਸੈਸ਼ਨ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਹਾ ਸੀ ਆਰ ਐਮ ਸਕੀਮ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿਲ, ਮਾਈਚਰ, ਸੁਪਰ ਐਸਐਮਐਸ ਆਦਿ ਵਰਗੀਆਂ ਮਸ਼ੀਨਾਂ ਸਬਸਿਡੀ ਉੱਪਰ ਮਸ਼ੀਨਰੀ ਕਰਵਾਈਆ ਜਾ ਰਹੀਆਂ ਹਨ ਤਾਂ ਜੋ ਕਿਸਾਨ ਪਰਾਲੀ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਨ ਨੂੰ ਸਰੁੱਖਿਅਤ ਕਰਨ ਵਿੱਚ ਆਪਣਾ ਯੌਗਦਾਨ ਪਾ ਸਕਣ। ਇਸ ਮੌਕੇ ਉਹਨਾਂ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਵਿੱਚ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨਾਂ ਵਲੋ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾ ਕੇ ਕਣਕ ਦੀ ਬਜਾਈ ਕਰਨ ਦੀ ਹਾਮੀ ਭਰੀ ਗਈ ।ਇਸ ਮੌਕੇ ਖੇਤੀਬਾੜੀ ਵਿਭਾਗ ਤੇ ਮੁਲਾਜ਼ਮ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Powered by Froala Editor
Malerkotla-News-Stubble-Burning-Awareness-Camp-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)