ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦੇ ਮਾੜੇ ਪ੍ਰਬੰਧਾਂ, ਵਿਕ ਚੁੱਕੇ ਝੋਨੇ ਦੀ ਲਿਫਟਿੰਗ ਨਾ ਹੋਣ ਅਤੇ ਕਣਕ ਦੀ ਬਿਜਾਈ ਵਾਸਤੇ ਡੀ ਏ ਪੀ ਖਾਦ ਦੀ ਸਪਲਾਈ ਨਾ ਮਿਲਣ ਤੋਂ ਤੰਗ ਕਿਸਾਨਾਂ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਾਗੋਮਾਜਰਾ ਬੈਰੋਂਪੁਰ ਅਨਾਜ ਮੰਡੀ ਦੇ ਬਾਹਰ ਜਿੱਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਹਰੇਬਾਜ਼ੀ ਕੀਤੀ ਗਹੀ ਅਤੇ ਲਾਂਡਰਾ ਬਨੂੜ ਮੁੱਖ ਸੜਕ ਤੇ ਤਿੰਨ ਘੰਟੇ ਤਕ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਸਿਰਫ ਸਕੂਲ ਬਸਾਂ ਅਤੇ ਐਂਬੂਲੈਂਸਾਂ ਨੂੰ ਹੀ ਲੰਘਣ ਦੀ ਇਜਾਜਤ ਦਿੱਤੀ ਗਈ ਜਦੋਂਕਿ ਬਾਕੀ ਦੀਆਂ ਗੱਡੀਆਂ ਸੜਕ ਤੇ ਹੀ ਫਸੀਆਂ ਰਹੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਪਰਮਦੀਪ ਸਿੰਘ ਬੈਦਵਾਣ ਸੂਬਾ ਸਕੱਤਰ ਰਾਜੇਵਾਲ ਪੰਜਾਬ, ਕਿਰਪਾਲ ਸਿੰਘ ਸਿਆਊ ਜਿਲ੍ਹਾ ਪ੍ਰਧਾਨ, ਰਵਨੀਤ ਸਿੰਘ ਬਰਾੜ ਕਾਦੀਆਂ, ਅੰਗਰੇਜ਼ ਸਿੰਘ ਭਾਦੁੜ ਡਕੌਂਦਾ, ਸੁੱਖ ਗਿੱਲ ਮੋਗਾ ਬੀਕੇਯੂ ਤੁਲੇਵਾਲ, ਦਵਿੰਦਰ ਸਿੰਘ ਦੇਹ ਕਲਾਂ ਬੀ ਕੇ ਯੂ ਲੱਖੋਵਾਲ, ਜਸਪਾਲ ਸਿੰਘ ਨਿਆਮੀਆਂ, ਮਨਜੀਤ ਸਿੰਘ ਤੰਗੋਰੀ, ਅਵੀਕਰਨ ਬਰਨਾਲਾ, ਜੱਥੇਦਾਰ ਬਲਵੀਰ ਸਿੰਘ ਬੈਰੋਪੁਰ, ਸ਼ੇਰ ਸਿੰਘ ਦੈੜੀ, ਗੁਰਵਿੰਦਰ ਸਿੰਘ ਸਿਆਊ, ਰਣਵੀਰ ਸਿੰਘ ਗਰੇਵਾਲ, ਤੇਜਿੰਦਰ ਸਿੰਘ ਪੂਨੀਆ, ਹਰਜੀਤ ਸਿੰਘ ਗਿੱਲ, ਅਮਰਜੀਤ ਸਿੰਘ ਪਡਿਆਲਾ, ਕੁਲਵੰਤ ਸਿੰਘ ਰੁੜਕੀ, ਜਸਵੰਤ ਸਿੰਘ ਪੂਨੀਆ, ਇਕਬਾਲ ਸਿੰਘ ਬੇਰੋਪੁਰ, ਕਾਲਾ ਚਾਹੜ ਅਤੇ ਹੋਰਨਾਂ ਨ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਕਮ ਵਿੱਚ ਪੂਰੀ ਤਰ੍ਹਾਂ ਨਕਾਰਾ ਸਾਬਿਤ ਹੋਈ ਹੈ ਅਤੇ ਕਿਸਾਨਾਂ ਨੂੰ 15-15 ਦਿਨ ਤਕ ਮੰਡੀਆਂ ਵਿੱਚ ਰਹਿ ਕੇ ਫਸਲ ਦੀ ਰਾਖੀ ਕਰਨੀ ਪੈ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਪਈ ਫਸਲ ਦੀ ਲਿਫਟਿੰਗ ਨਾ ਹੋਣ ਕਾਰਨ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ।
ਉਹਨਾਂ ਕਿਹਾ ਕਿ ਇਸ ਦੌਰਾਨ ਸਰਕਾਰ ਡੀ ਏ ਪੀ ਖਾਦ ਦੀ ਸਪਲਾਈ ਵਿੱਚ ਵੀ ਪੂਰੀ ਤਰ੍ਹਾਂ ਨਾਕਾਮ ਹੋਈ ਹੈ ਜਿਸ ਕਾਰਨ ਅਗਲੀ ਫਸਲ ਦੀ ਬਿਜਾਈ ਦਾ ਕੰਮ ਵੀ ਵਿਚਾਲੇ ਹੀ ਲਮਕ ਰਿਹਾ ਹੈ। ਡੀ ਏ ਪੀ ਖਾਦ ਨਾ ਤਾਂ ਸੁਸਾਇਟੀਆਂ ਵਿੱਚ ਪਹੁੰਚੀ ਹੈ ਅਤੇ ਨਾ ਹੀ ਦੁਕਾਨਾਂ ਤੇ ਮਿਲ ਰਹੀ ਹੈ ਜਿਸ ਕਾਰਨ ਕਿਸਾਨਾਂ ਤੇ ਦੋਹਰੀ ਮਾਰ ਪੈ ਰਹੀ ਹੈ।
ਇਸ ਮੌਕੇ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਜੇਕਰ ਸਰਕਾਰ ਵਲੋਂ ਤੁਰੰਤ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧ ਨਾ ਕੀਤੇ ਗਏ ਤਾਂ ਕਿਸਾਨਾਂ ਵਲੋਂ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਾਇਆ ਜਾਵੇਗਾ। ਕਿਸਾਨਾਂ ਦੇ ਧਰਨੇ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਫੋਰਸ ਵੀ ਤੈਨਾਤ ਕੀਤੀ ਗਈ ਸੀ ਅਤੇ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਪੁਲੀਸ ਫੋਰਸ ਵਲੋਂ ਨਿਗਰਾਨੀ ਕੀਤੀ ਜਾ ਰਹੀ ਸੀ।
Powered by Froala Editor
Farmers-Stage-Dharna-Chakka-Zam-National-Highway-In-Punjab-Paddy-Lifting-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)