· ਐਸ.ਐਸ.ਪੀ.ਅਤੇ ਏ.ਡੀ.ਸੀ. ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ਖਰੀਦ ਪ੍ਰੀਕ੍ਰਿਆਂ ਦਾ ਲਿਆ ਜਾਇਜਾ
· ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਢੁਕਵੀਂ ਅਤੇ ਪ੍ਰਭਾਵਸ਼ਾਲੀ ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਤਤਪਰ- ਸੁਖਪ੍ਰੀਤ ਸਿੰਘ ਸਿੱਧੂ
· ਐਸ.ਐਸ.ਪੀ.ਨੇ ਕਿਸਾਨਾਂ ਨੂੰ ਕੀਤੀ ਅਪੀਲ ਕਿ ਸੁੱਕੀ ਜਿਨਸ ਮੰਡੀਆਂ ਵਿੱਚ ਲੈ ਕੇ ਆਉਣ
· * ਕਿਹਾ,ਕਿਸਾਨਾਂ, ਆੜ੍ਹਤੀਆਂ,ਮਿਲਰਾਂ,ਪੱਲੇਦਾਰਾ ਨੂੰ ਸੀਜ਼ਨ ਦੌਰਾਨ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ
ਮਾਲੇਰਕੋਟਲਾ 26 ਅਕਤੂਬਰ :
ਮੌਜੂਦਾ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ,ਲਿਫ਼ਟਿੰਗ,ਅਦਾਇਗੀਆਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਅਗਵਾਈ ਵਿੱਚ ਲਗਤਾਰ ਵੱਖ ਵੱਖ ਮੰਡੀਆਂ ਦਾ ਦੌਰਾਂ ਕਰਕੇ ਪ੍ਰਸਾਸ਼ਨਿਕ ਅਧਿਕਾਰੀ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਤੇ ਲਿਫ਼ਟਿੰਗ ਨੂੰ ਯਕੀਨੀ ਬਣਾ ਰਹੇ ਹਨ।
ਇਸੇ ਕੜੀ ਤਹਿਤ ਐਸ.ਐਸ.ਪੀ.ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ,ਪੱਲੇਦਾਰਾਂ ਅਤੇ ਹੋਰ ਖਰੀਦ ਪ੍ਰੀਕਿਆ ਵਿੱਚ ਲੱਗੀਆਂ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ । ਇਸ ਮੌਕੇ ਐਸ.ਪੀ.(ਡੀ)ਵੈਭਵ ਸਹਿਗਲ,ਡੀ.ਐਸ.ਪੀ.(ਐਚ) ਮਾਨਵਜੀਤ ਸਿੰਘ, ਤਹਿਸੀਲਦਾਰ ਸ਼ੀਸ਼ਪਾਲ ਤੋਂ ਇਲਾਵਾਂ ਖਰੀਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ ।
ਇਸ ਮੌਕੇ ਐਸ.ਐਸ.ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਸਬੰਧੀ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ,ਆੜ੍ਹਤੀਆਂ,ਰਾਈਸ ਮਿੱਲਰਾਂ,ਪੱਲੇਦਾਰ, ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਫੀਡਬੈਕ ਲਿਆ ਅਤੇ ਉਨਾਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਵਾਇਆ ਅਤੇ ਕਿਹਾ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਦੇਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਢੁਕਵੀਂ ਅਤੇ ਪ੍ਰਭਾਵਸ਼ਾਲੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 87,282 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 67,665 ਮੀਟਰਿਕ ਟਨ ਝੋਨੇ ਦੀ ਖ਼ਰੀਦ ਵੀ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫਸਲ ਦੀ 72 ਘੰਟਿਆਂ ਦੇ ਲਿਫਟਿੰਗ ਦੇ ਟੀਚੇ ਨੂੰ ਵੀ ਪੂਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 48 ਘੰਟੇ ਪਹਿਲਾਂ ਖਰੀਦ ਕੀਤੀ ਫਸਲ ਦੀ ਅਦਾਇਗੀ ਦੇ ਸਨਮੁੱਖ 120.64ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕਰਨੀ ਬਣਦੀ ਸੀ ਜੋ ਕਿ ਨਿਰਧਾਰਤ ਸਮੇਂ ਤੋਂ ਪਹਿਲਾਂ 125.109 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਜੋ ਕਿ ਕੁਲ ਅਦਾਇਗੀ ਦਾ 104 ਫੀਂਸਦੀ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਲਿਫਟਿੰਗ ਵਿੱਚ ਤੇਜੀ ਲਿਆਉਣ ਦੇ ਪਰਿਆਸ ਲਗਾਤਾਰ ਜਾਰੀ ਹਨ । ਜ਼ਿਲ੍ਹੇ ਵਿੱਚ ਕੁਝ 176 ਸ਼ੈਲਰਾਂ ਵਿੱਚੋਂ ਕਰੀਬ 94 ਸੈਲਰ ਮਾਲਕਾਂ ਨੂੰ ਅਲਾਟਮੈਂਟ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਸੈਲਰਾਂ ਨੂੰ ਜਲਦ ਹੀ ਅਲਾਟਮੈਂਟਾਂ ਕਰ ਦਿੱਤੀਆਂ ਜਾਣਗੀਆਂ ਤਾਂ ਜੋ ਜਿਲ਼੍ਹੇ ਵਿੱਚ ਨਿਰਵਿਘਨ ਸੰਚਾਰੂ ਰੂਪ ਨਾਲ ਖਰੀਦ ਪ੍ਰੀਕ੍ਰਿਆਂ ਮੁਕੰਮਲ ਹੋ ਸਕੇ ।
ਉਨ੍ਹਾਂ ਕਿਸਾਨਾਂ ਨੁੰ ਵੀ ਅਪੀਲ ਕੀਤੀ ਕਿ ਉਹ ਜਲਦੀ ਨਾ ਕਰਨ, ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜ਼ੋ ਉਨ੍ਹਾਂ ਨੂੰ ਮੰਡੀ ਵਿਖੇ ਰੁਕਣਾ ਨਾ ਪਵੇ, ਫਸਲ ਦੀ ਨਾਲੋ-ਨਾਲ ਖਰੀਦ ਹੋਵੇ ਤੇ ਕਿਸਾਨ ਵੀਰਾਂ ਨੂੰ ਸਮੇਂ ਸਿਰ ਵਿਹਲਾ ਕੀਤਾ ਜਾ ਸਕੇ।
ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਤੇ ਵੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਦਿੱਕਤ ਨਾ ਖੜ੍ਹੀ ਹੋਵੇ ਤੇ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੇ।ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਅਵਾਜਾਈ ਦੀ ਸਮੱਸਿਆ ਨੂੰ ਨਜਿੱਠਣ ਲਈ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਅਤੇ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਟਰੈਫਿਕ ਦੀ ਸਮੱਸਿਆ ਨਾ ਆਵੇ ।
ਅੱਜ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਅਤੇ ਡੀ.ਐਸ.ਪੀ.ਅਮਰਗੜ੍ਹ ਦਵਿੰਦਰ ਸਿੰਘ ਨਾਲ ਅਮਰਗੜ੍ਹ ਅਨਾਜ ਮੰਡੀ ਦਾ ਵੀ ਦੌਰਾਂ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ।