ਡੀ.ਏ.ਪੀ ਦੇ ਬਦਲ ਦੇ ਤੌਰ ਤੇ ਹੋਰ ਖਾਦਾਂ ਦੀ ਉਪਲਬਧ,ਕਿਸਾਨ ਨਜ਼ਦੀਕੀ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਲੈ ਸਕਦੇ ਨੇ ਜਾਣਕਾਰੀ-ਖੇਤੀਬਾੜੀ ਵਿਕਾਸ ਅਫ਼ਸਰ

Nov4,2024 | Jagrati Lahar Bureau | Malerkotla


* ਪਰਾਲੀ ਨੂੰ ਸਾੜਨਾ, ਆਪਣਾ ਜਮੀਨ ਦੀ ਉਪਜਾਊ ਸ਼ਕਤੀ ਨੂੰ ਸਾੜਨਾ-ਏ.ਡੀ.ਓ

* ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਲਈਆਂ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਦਿੱਤੀਆਂ ਜਾਣ

* ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਦੇ ਅਧਾਰ ਤੇ ਹੀ ਕੀਤੀ ਜਾਵੇ- ਡਾ ਕੁਲਦੀਪ ਕੌਰ

* ਕਿਹਾ, ਕਿਸਾਨ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਦੇ ਅਧਾਰ ਤੇ ਪੀ.ਏ.ਯੂ ਜਾਂ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕਰਨ

ਮਾਲੇਰਕੋਟਲਾ 04 ਨਵੰਬਰ :

          ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਸਬੰਧੀ ਅਤੇ ਖਾਦਾਂ ਦੀ ਵਰਤੋਂ ਕਰਨ ਸਬੰਧੀ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਤਾਰ ਕਿਸਾਨਾਂ ਨੂੰ ਸਥਾਨਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹੇਠਲੇ ਪੱਧਰ ਉੱਪਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ ।  ਇਸ ਗੱਲ ਦੀ ਜਾਣਕਾਰੀ ਦਿੰਦਿਆ ਖੇਤੀਬਾੜੀ ਵਿਕਾਸ ਅਫ਼ਸਰ ਡਾ ਕੁਲਦੀਪ ਕੌਰ ਨੇ ਦੱਸਿਆ ਕਿ ਸਾਨੂੰ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਦੇ ਅਧਾਰ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਜਾਂ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕਰਨੀ ਚਾਹੀਦੀ ਹੈ ਤਾਂ ਜੋ ਬੇਲੋੜੀਆਂ ਖਾਦਾ ਦੀ ਵਰਤੋਂ ਘਟਾਈ ਜਾ ਸਕੇ ਅਤੇ ਬੇਲੋੜੇ ਖਰਚ ਤੋਂ ਬਚਾਇਆ ਜਾ ਸਕੇ ।

           ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨਾ, ਆਪਣਾ ਜਮੀਨ ਦੀ ਉਪਜਾਊ ਸ਼ਕਤੀ ਨੂੰ ਸਾੜਨਾ ਹੈ। ਕਿਸਾਨ ਭਰਾ ਅਜਿਹਾ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਜੇਕਰ ਖੇਤ ਵਿਚ ਹੀ ਜਜਬ ਕਰਕੇ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਤਾਂ ਜਮੀਨ ਵਿਚ ਕਾਰਬਨਿਕ ਮਾਦਾ ਵੱਧਦਾ ਹੈ ਅਤੇ ਜਮੀਨ ਦੀ ਤਾਕਤ ਵੱਧਦੀ ਹੈ । ਡਾ ਕੁਲਦੀਪ ਕੌਰ ਨੇ ਕਣਕ ਦੀ ਫ਼ਸਲ ਵਿੱਚ ਵੱਡੇ ਪੱਧਰ ਤੇ ਵਰਤੀ ਜਾਂਦੀ ਡੀ.ਏ.ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਕਣਕ ਦੀ ਫ਼ਸਲ ਵਿੱਚ ਡੀ.ਏ.ਪੀ. ਖਾਦ ਮੁੱਖ ਤੌਰ ਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ। ਇਸ ਵਿਚ 46 ਫ਼ੀਸਦੀ ਫਾਸਫੋਰਸ ਦੇ ਨਾਲ-ਨਾਲ 18 ਫ਼ੀਸਦੀ ਨਾਈਟ੍ਰੋਜਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਖਾਦ ਦੇ ਬਦਲ ਵੱਜੋ ਕੁਝ ਹੋਰ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ, ਪਰ ਉਨ੍ਹਾਂ ਦੀ ਲੋੜੀਂਦੀ ਮਾਤਰਾ ਡੀ.ਏ.ਪੀ. ਨਾਲੋਂ ਵੱਖਰੀ ਹੋ ਸਕਦੀ ਹੈ। ਇਹੋ ਜਿਹੀ ਇਕ ਖਾਦ ਐਨ.ਪੀ.ਕੇ. (12:32:16) ਹੈ ਜਿਸ ਵਿੱਚ 32 ਫ਼ੀਸਦੀ ਫਾਸਫੋਰਸ, 12 ਫ਼ੀਸਦੀ ਨਾਈਟ੍ਰੋਜਨ ਅਤੇ 16 ਫ਼ੀਸਦੀ ਪੋਟਾਸ਼ੀਅਮ ਤੱਤ ਮੌਜੂਦ ਹੁੰਦੇ ਹਨ। ਇੱਕ ਬੋਰਾ ਡੀ.ਏ.ਪੀ. ਦੀ ਜਗ੍ਹਾ 1.5 ਬੋਰਾ ਐਨ.ਪੀ.ਕੇ. (12:32:16) ਵਰਤੀ ਜਾ ਸਕਦੀ ਹੈ। ਉਨ੍ਹਾਂ  ਦੱਸਿਆ ਕਿ ਕਿਸਾਨ ਇਸ ਤੋਂ ਇਲਾਵਾ ਸਿੰਗਲ ਸੁਪਰਫਾਸਫੇਟ ਖਾਦ ਦੇ 3 ਬੋਰਿਆਂ ਜਾਂ ਟ੍ਰਿਪਲ ਸੁਪਰਫਾਸਫੇਟ ਖਾਦ ਦੇ ਇੱਕ ਬੋਰੇ ਦੀ ਵਰਤੋਂ ਡੀ.ਏ.ਪੀ. ਖਾਦ ਦੇ ਇੱਕ ਬੋਰੇ ਦੀ ਜਗ੍ਹਾ ਕਰ ਸਕਦੇ ਹਨ।  

              ਉਨ੍ਹਾਂ ਜਾਣਕਾਰੀ ਦਿੱਤੀ ਕਿ ਐਨ.ਪੀ.ਕੇ. (12:32:16), ਡੀ.ਏ.ਪੀ. ਦਾ ਇੱਕ ਬਹੁਤ ਵਧੀਆ ਬਦਲ ਸਾਬਤ ਹੋ ਸਕਦਾ ਹੈ ਕਿਉਂਕਿ ਇਸ ਦੇ 1.5 ਬੋਰੇ ਵਿੱਚ ਡੀ.ਏ.ਪੀ. ਜਿੰਨੇ ਫਾਸਫੋਰਸ ਤੇ ਨਾਈਟ੍ਰੋਜਨ ਤੱਤ ਤਾਂ ਹੁੰਦੇ ਹੀ ਹਨ, ਬਲਕਿ 23 ਕਿਲੋਗ੍ਰਾਮ ਪੋਟਾਸ਼ ਵੀ ਹੁੰਦੀ ਹੈ। ਟ੍ਰਿਪਲ ਸੁਪਰਫਾਸਫੇਟ ਬਾਜ਼ਾਰ ਵਿੱਚ ਉਪਲਬਧ ਇੱਕ ਨਵੀਂ ਖਾਦ ਹੈ ਜਿਸ ਵਿੱਚ ਡੀ.ਏ.ਪੀ. ਦੇ ਬਰਾਬਰ ਫਾਸਫੋਰਸ ਤੱਤ ਦੇ ਨਾਲ-ਨਾਲ ਕੈਲਸ਼ੀਅਮ ਤੱਤ ਵੀ ਮੌਜੂਦ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਸਿੰਗਲ ਸੁਪਰਫਾਸਫੇਟ ਜਾਂ ਟ੍ਰਿਪਲ ਸੁਪਰਫਾਸਫੇਟ ਦੀ ਵਰਤੋਂ ਕਣਕ ਦੀ ਬਿਜਾਈ ਸਮੇਂ ਕਰਦੇ ਹਨ ਤਾਂ ਉਨ੍ਹਾਂ ਨੂੰ 20 ਕਿਲੋ ਯੂਰੀਆ ਪ੍ਰਤੀ ਏਕੜ ਵੀ ਬਿਜਾਈ ਸਮੇਂ ਪਾਉਣਾ ਚਾਹੀਦਾ ਹੈ

                ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨਾਂ ਨੇ ਵਿਭਾਗ ਦੀ ਸਬਸਿਡੀ ਰਾਹੀਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਖਰੀਦ ਕੀਤੀ ਹੈ ਉਹ ਇਹ ਮਸ਼ੀਨਾਂ ਆਪਣੀ ਵਰਤੋਂ ਤੋਂ ਬਾਅਦ ਹੋਰ ਕਿਸਾਨਾਂ ਨੂੰ ਕਿਰਾਏ ਤੇ ਵੀ ਦੇਣ ਤਾਂ ਜੋ ਜਿਆਦਾ ਤੋਂ ਜਿਆਦਾ ਪਰਾਲੀ ਸੰਭਾਲੀ ਜਾ ਸਕੇ ਅਤੇ ਮਸ਼ੀਨਾਂ ਦੀ ਵੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ। 


Powered by Froala Editor

Dap-Fertilizer-Dealer-Malerkotla-



TOP HEADLINES


ਮਲਵਿੰਦਰ ਕੰਗ ਦਾ ਪਾਰਲੀਮੈਂਟ ਵਿੱਚ ਜ਼ਬਰਦਸਤ ਭਾਸ਼ਣ! ਸੰਵਿਧਾਨ '
ਦਸਤਾਵੇਜ਼ਾਂ ਦੀ ਜਾਂਚ ਉਪਰੰਤ ਕਈ ਉਮੀਦਵਾਰਾਂ ਦੇ ਕਾਗਜ਼ ਰੱਦ
ਪੰਜਾਬ ਜੀ.ਐਸ.ਟੀ. ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ
ਪੰਜਾਬ ਵੱਲੋਂ ਯਾਦਗਾਰੀ ਸਮਾਗਮ ਦੀ ਸਫਲ ਮੇਜ਼ਬਾਨੀ
ਐਡਵੋਕੇਟ ਅਜੈ ਅਰੋੜਾ ਅਤੇ ਮੁਸਕਾਨ ਅਰੋੜਾ ਭਾਜਪਾ ਨੂੰ ਅਲਵਿਦਾ ਕਹ
'ਆਪ' ਨੇ ਕਿਸਾਨਾਂ ਅਤੇ ਪੰਜਾਬੀਆਂ ਵਿਰੁੱਧ ਭਾਜਪਾ ਦੇ ਸੰਸਦ ਮੈਂਬ
ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ਨਵਾਂ ਈਐਸਆਈਸੀ ਮੈਡੀਕਲ ਕ
ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦੇ ਮਾਮਲੇ ਵਿੱਚ ਮੁੱਖ ਮੁਲਜਮ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂ
ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ, ਬਜੁਰਗਾਂ, ਦਿਲ ਦੇ ਮਰੀਜ਼
ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂ
ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵ
ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪ੍ਰਬੰਧਾਂ ਦ
ਨਾਲਸਾ ਅਤੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੀ ਹਦਾਇਤ ਤਹਿਤ ਜਿਲ੍ਹਾ ਕ
ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵੋਟਿੰਗ ਮਸ਼ੀ
ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ
ਡੀ.ਸੀ ਨੇ ਸਬ-ਰਜਿਸਟਰਾਰ ਲੁਧਿਆਣਾ (ਪੂਰਬੀ) ਦਫਤਰ ਦਾ ਅਚਨਚੇਤ ਨਿ
ਐਨਐਚਏਆਈ ਦਾ ਟੋਲ ਕੁਲੈਕਸ਼ਨ ਵਿੱਤੀ ਸਾਲ 2023-24 ਵਿੱਚ 55,882
ਵਾਰਡ-94 ਤੋਂ ‘ਆਪ’ ਉਮੀਦਵਾਰ ਅਮਨ ਬੱਗਾ ਨੇ ਭਰੇ ਨਾਮਜ਼ਦਗੀ ਪੱਤਰ
ਚੋਣ ਅਬਜ਼ਰਵਰਾਂ ਨੇ ਚਾਰਜ ਸੰਭਾਲਿਆ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43983283

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us