· ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣ ਕਿਸਾਨ
ਝੋਨੇ ਦੀ ਰਹਿੰਦ- ਖੁਹੰਦ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਦਾ ਨਿਪਟਾਰਾ ਇਨ ਸੀਟੂ ਤਕਨੀਕਾਂ ਨਾਲ ਕਰਨ ਅਤੇ ਇਸ ਲਈ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਰਿੱਲ-ਡਰਿੱਲ, ਮਲਚਰ, ਆਰਐੱਮਵੀ ਪਲਾਓ ਵਰਗੀਆਂ ਮਸ਼ੀਨਾਂ ਜ਼ਿਲ੍ਹੇ ਵਿੱਚ ਉਪਲਬੱਧ ਹਨ। ਫਸਲੀ ਰਹਿੰਦ-ਖੂੰਹਦ ਦੇ ਉਚਿੱਤ ਪ੍ਰਬੰਧਨ ਲਈ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ ਮਸ਼ੀਨਾਂ ਕਿਸਾਨਾਂ, ਕਸਟਮ ਹਾਈਰਿੰਗ ਸੈਂਟਰਾਂ (ਸੀ.ਐਚ.ਸੀਜ਼), ਕੋਆਪ੍ਰੇਟਿਵ ਸੋਸਾਇਟੀਆਂ ਤੇ ਗ੍ਰਾਮ ਪੰਚਾਇਤਾਂ ਨੂੰ ਮੁਹੱਈਆ ਕਰਵਾਈਆਂ ਹਨ ਤਾਂ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਹ ਬਗੈਰ ਪ੍ਰਦੂਸ਼ਣ ਤੋਂ ਵਾਤਾਵਰਨ ਪੱਖੀ ਖੇਤੀਬਾੜੀ ਕਰ ਸਕਣ। ਇਹਨਾਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਨੂੰ ਸਾੜਨ ਦੀ ਜ਼ਰੂਰਤ ਨਹੀਂ ਰਹਿੰਦੀ ਅਤੇ ਅਗਲੀ ਫਸਲ ਦੀ ਬਿਜਾਈ ਸੌਖਾਲੇ ਅਤੇ ਘੱਟ ਖਰਚੇ ਵਿੱਚ ਹੋ ਜਾਂਦੀ ਹੈ।
ਉਨਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ 1601 ਵਾਤਾਵਰਨ ਪੱਖੀ ਮਸ਼ੀਨਾਂ ਵੱਖ-ਵੱਖ ਕਿਸਾਨਾਂ, ਕਸਟਮ ਹਾਈਰਿੰਗ ਸੈਂਟਰਾਂ (ਸੀ.ਐਚ.ਸੀਜ), ਕੋਆਪ੍ਰੇਟਿਵ ਸੋਸਾਇਟੀਆਂ ਤੇ ਗ੍ਰਾਮ ਪੰਚਾਇਤਾਂ ਕੋਲ ਉਪਲੱਬਧ ਹਨ। ਇਹਨਾਂ ਮਸ਼ੀਨਾਂ ਵਿੱਚ 198 ਹੈਪੀ ਸੀਡਰ, 48 ਪੈਡੀ ਸਟਰਾਅ ਚੌਪਰ, 38 ਮਲਚਰ, 50 ਆਰ.ਐਮ.ਬੀ. ਪਲਾਓ, 36 ਜੀਰੋ ਟਿੱਲ ਡਰਿੱਲ, 95 ਸੁਪਰ ਐਸ.ਐਮ.ਐਸ, 1022 ਸੁਪਰ ਸੀਡਰ, 39 ਰੋਟਾਵੇਟਰ, 31 ਬੇਲਰ, 08 ਸਰਫੇਸ ਸੀਡਰ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਵਿੱਚ ਵੱਡੇ ਪੱਧਰ ਤੇ ਵਰਤੀ ਜਾਂਦੀ ਡੀ.ਏ.ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਕਣਕ ਦੀ ਫ਼ਸਲ ਵਿੱਚ ਡੀ.ਏ.ਪੀ. ਖਾਦ ਮੁੱਖ ਤੌਰ ਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ। ਉਹਨਾ ਕਿਸਾਨਾਂ ਨੂੰ ਡੀ.ਏ.ਪੀ. ਦੇ ਬਦਲ ਵਜੋਂ ਮਾਰਕੀਟ ਵਿੱਚ ਉਪਲਬਧ ਸਿੰਗਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਐਨ.ਪੀ.ਕੇ. ਤੇ ਹੋਰ ਖਾਦਾਂ ਦੀ ਵਰਤੋਂ ਨੂੰ ਤਰਜ਼ੀਹ ਦਿੰਦਿਆਂ ਕਣਕ ਦੀ ਬਿਜਾਈ ਲਈ ਪ੍ਰੇਰਿਤ ਕੀਤਾ, ਤਾਂ ਜੋ ਕਣਕ ਦੀ ਬਿਜਾਈ ਵਿੱਚ ਬੇਲੋੜੀ ਦੇਰੀ ਨਾ ਹੋਵੇ। ਕਿਸਾਨ ਪਰਾਲੀ ਪ੍ਰਬੰਧਨ ਲਈ ਸੋਸਾਇਟੀਆਂ, ਗ੍ਰਾਮ ਪੰਚਾਇਤਾਂ ਆਦਿ ਵਿੱਚ ਮੌਜੂਦ ਮਸ਼ੀਨਰੀ ਲਈ ਖੇਤੀਬਾੜੀ ਅਫਸਰ ਕੁਲਬੀਰ ਸਿੰਘ 94657-93090 ਤੇ ਸੰਪਰਕ ਕਰ ਕੇ ਜਾਣਕਾਰੀ ਲਈ ਜਾ ਸਕਦੀ ਹੈ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)