ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

Nov12,2024 | Gautam Jalandhari | Chandigarh



ਪੀ.ਏ.ਯੂ. ਵਿਖੇ ਮੌਸਮੀ ਤਬਦੀਲੀ ਬਾਰੇ ਕੌਮਾਂਤਰੀ ਕਾਨਫਰੰਸ ਵਿੱਚ ਵਿਗਿਆਨੀਆਂ ਦਾ ਕੀਤਾ ਸਵਾਗਤ


ਕਿਹਾ, ਟਿਕਾਊ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਸੇਧ ਦੇਣ ਦਾ ਜ਼ਿੰਮੇਵਾਰੀ ਵਿਗਿਆਨੀਆਂ ਦੀ ਬਣਦੀ


ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਸਰਗਰਮ ਪਹੁੰਚ ਅਪਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ





ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਸੇਧ ਦੇਣ।


ਮੁੱਖ ਮੰਤਰੀ ਨੇ ਪੀ.ਏ.ਯੂ. ਵਿਖੇ ਮੌਸਮੀ ਅਤੇ ਊਰਜਾ ਤਬਦੀਲੀ ਦੇ ਮੱਦੇਨਜ਼ਰ ਐਗਰੀਫੂਡ ਪ੍ਰਣਾਲੀਆਂ ਵਿੱਚ ਬਦਲਾਅ ਸਬੰਧੀ ਵਿਸ਼ੇ 'ਤੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਕਰਕੇ ਕਣਕ-ਝੋਨੇ ਦੇ ਫ਼ਸਲੀ ਚੱਕਰ ਕਰਕੇ ਪੰਜਾਬ ਦੀ ਨਾਜ਼ੂਕ ਸਥਿਤੀ ਦੇ ਮੱਦੇਨਜ਼ਰ ਖੇਤੀਬਾੜੀ ਉੱਪਰ ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਹੱਲ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਿਕਾਊ ਖੇਤੀ ਅਤੇ ਫ਼ਸਲਾਂ ਦੇ ਵੱਧ ਝਾੜ ਦੇ ਨਾਲ-ਨਾਲ ਮਿੱਟੀ ਦੀ ਪੌਸ਼ਟਿਕ ਸ਼ਕਤੀ ਨੂੰ ਵਧਾਉਣ ਲਈ ਫ਼ਸਲੀ ਵਿਭਿੰਨਤਾ ਦੀ ਵਧੇਰੇ ਲੋੜ ਹੈ। ਉਨ੍ਹਾਂ ਨੇ ਮੌਸਮੀ ਤਬਦਲੀ ਦੇ ਮਾੜੇ ਪ੍ਰਭਾਵਾਂ ਵਿਸ਼ੇ ‘ਤੇ ਕਰਵਾਈ ਗਈ ਇਸ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਹਾਜ਼ਰ ਵਿਗਿਆਨੀਆਂ ਨੂੰ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਅਪਨਾਉਣ ਵਾਸਤੇ ਕਿਸਾਨਾਂ ਨੂੰ ਸੇਧ ਦੇਣ ਲਈ ਵੱਧ ਤੋਂ ਵੱਧ ਯਤਨ ਕਰਨ ਲਈ ਪ੍ਰੇਰਿਤ ਕੀਤਾ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਗਿਆਨੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਟਿਕਾਊ ਖੇਤੀ ਅਮਲ ਅਪਣਾਉਣ ਵਾਸਤੇ ਸਾਡੇ ਕਿਸਾਨਾਂ ਦਾ ਮਾਰਗਦਰਸ਼ਨ ਕਰਨ। ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਦੇ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਬਿਨਾਂ ਸ਼ੱਕ ਸਾਨੂੰ ਹੀ ਜ਼ਿੰਮੇਵਾਰ ਠਹਿਰਾਉਣਗੀਆਂ।


ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆਪਣੀ ਚਾਲ ਚੱਲ ਰਿਹਾ ਹੈ ਅਤੇ ਸਾਡੇ ਸਾਰਿਆਂ ਲਈ ਇਹ ਜ਼ਰੂਰੀ ਹੈ ਕਿ ਅਸੀਂ ਮੌਸਮੀ ਤਬਦੀਲੀ ਦੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਸਰਗਰਮ ਕਦਮ ਚੁੱਕੀਏ। ਇਸ ਸਬੰਧੀ ਹੈਰਾਨੀਜਨਕ ਅਤੇ ਚਿੰਤਾਜਨਕ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਕਿਲੋ ਚੌਲ ਉਗਾਉਣ ਲਈ 3000 ਲੀਟਰ ਪਾਣੀ ਦੀ ਲੋੜ ਪੈਂਦੀ ਹੈ ਅਤੇ ਜਿਹੜੀਆਂ ਮੋਟਰਾਂ ਖਾੜੀ ਦੇਸ਼ਾਂ ਵਿੱਚ ਪੈਟਰੋਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ, ਉਹੀ ਮੋਟਰਾਂ ਦੀ ਵਰਤੋਂ ਸੂਬੇ ਵਿੱਚ ਜ਼ਮੀਨ ਹੇਠਲਾ ਪਾਣੀ ਕੱਢਣ ਲਈ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚਿੰਤਾਜਨਕ ਵਰਤਾਰਾ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਦੀ ਹੋਂਦ ਲਈ ਖ਼ਤਰੇ ਦੀ ਘੰਟੀ ਹੈ।


ਮੁੱਖ ਮੰਤਰੀ ਨੇ ਇਸ ਸੰਕਟ ਦੇ ਟਾਕਰੇ ਲਈ ਪਾਣੀ ਬਚਾਉਣ ਵਾਲੀਆਂ ਬਦਲਵੀਆਂ ਫ਼ਸਲਾਂ ਅਪਣਾਉਣ ਦੀ ਵਕਾਲਤ ਕੀਤੀ ਤਾਂ ਜੋ ਸੂਬੇ ਦੇ ਖੇਤੀ ਸੈਕਟਰ ਨੂੰ ਬਚਾਇਆ ਜਾ ਸਕੇ। ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ‘ਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਔਖੀ ਘੜੀ ਵਿੱਚ ਦੇਸ਼ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਸ ਲਈ ਉਨ੍ਹਾਂ ਨੂੰ ਆਪਣੀ ਉਪਜਾਊ ਜ਼ਮੀਨ ਅਤੇ ਪਾਣੀ ਵਰਗੇ ਉਪਲਬਧ ਕੁਦਰਤੀ ਸਰੋਤਾਂ ਦੇ ਨੁਕਸਾਨ ਦਾ ਖਮਿਆਜ਼ਾ ਭੁਗਤਣਾ ਪਿਆ।


ਮੁੱਖ ਮੰਤਰੀ ਨੇ ਚੇਤੇ ਕੀਤਾ ਕਿ ਭਾਰਤ ਵਿੱਚ ਹਰੀ ਕ੍ਰਾਂਤੀ ਲਿਆਉਣ ‘ਚ ਪੰਜਾਬ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਸੂਬੇ ਦੇ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਪੰਜਾਬ ਨੂੰ ਅਨਾਜ ਪੱਖੋਂ ਸਰਪਲੱਸ ਸੂਬਾ ਬਣਾ ਦਿੱਤਾ ਹੈ, ਜੋ ਕੌਮੀ ਅੰਨ ਭੰਡਾਰ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਖੇਤੀ ਉਤਪਾਦਨ ਆਪਣੀ ਸਿਖ਼ਰਲੇ ਪੜਾਅ 'ਤੇ ਪਹੁੰਚ ਗਿਆ ਹੈ, ਇਸ ਲਈ ਫਲਾਂ ਅਤੇ ਸਬਜ਼ੀਆਂ ਵਰਗੀਆਂ ਉੱਚ-ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਰਾਹੀਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਅਪਨਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਬਦੀਲੀ ਨਾਲ ਖੇਤੀਬਾੜੀ ਦੀ ਆਮਦਨ ਵਿੱਚ ਵਾਧੇ, ਟਿਕਾਊ ਖੇਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੌਸਮੀ ਤਬਦੀਲੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵਧੇਰੇ ਮਦਦ ਮਿਲੇਗੀ।



Powered by Froala Editor

Guide-Farmers-To-Adopt-Crop-Diversification-To-Save-Punjab-Cm-Appeals-Agri-scientists-And-Experts



TOP HEADLINES


ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ
ਪਾਰਕਿੰਗ ਵਿੱਚ ਮਨਮਰਜੀ ਨਾਲ ਵਾਹਨ ਖੜ੍ਹਾਉਣ ਦੀ ਕਾਰਵਾਈ ਤੇ ਰੋਕ
ਕੌਮੀ ਇਨਸਾਫ ਮੋਰਚੇ ਦੇ ਕੁੱਝ ਪ੍ਰਦਰਸ਼ਨਕਾਰੀ ਪੁਲੀਸ ਨੂੰ ਝਕਾਨੀ
120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ
ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ: ਮੁੱਖ ਚ
ਪੰਜਾਬ ਦੇ ਸ਼ਾਹੀ ਇਮਾਮ ਉਸਮਾਨ ਲੁਧਿਆਣਵੀ ਦਾ ਨਾਮ ਭਾਰਤ ਦੇ ਸੋ ਪ
ਜ਼ਿਲ੍ਹਾ ਪ੍ਰਸ਼ਾਸਨ ਨੇ ਗਣਤੰਤਰ ਦਿਵਸ 2025 ਦੇ ਸਮਾਗਮ ਦੀਆਂ ਤਿਆਰੀ
ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ
ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਸਾਡੇ ਬਜ਼ੁਰਗ ਸਾਡਾ ਮਾਣ
ਬਠਿੰਡਾ ਪੁਲਿਸ ਨੇ ਪੋਰਟਲ ਦੀ ਮੱਦਦ ਨਾਲ 106 ਗੁੰਮ ਹੋਏ ਮੋਬਾਇਲ
ਸੋਹਾਣਾ ਤੋਂ ਬਾਅਦ ਮੌਲੀ ਬੈਦਵਾਨ ‘ਚ ਵਾਪਰਿਆ ਹਾਦਸਾ 6ਵੀਂ ਮੰਜ਼ਲ
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੁੱਢੇ ਦਰਿਆ ਦਾ
ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰ
'ਮੇਰੀ ਦਸਤਾਰ ਮੇਰੀ ਸ਼ਾਨ' ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਵੱਲ
ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ
ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 44244501

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us