ਬਠਿੰਡਾ, 13 ਨਵੰਬਰ (ਪਰਵਿੰਦਰ ਜੀਤ ਸਿੰਘ)ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਕਣਕ ਦੀ ਫਸਲ ਲਈ ਡੀ.ਏ.ਪੀ. ਖਾਦ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ। ਐੱਨ.ਪੀ.ਕੇ. ਖਾਦ ਨੂੰ ਵੀ ਫਾਸਫੋਰਸ ਦੇ ਬਦਲ ਵਜੋਂ ਵਰਤਿਆ ਜਾ ਸਕਦਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ, ਡਾ.ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਣਕ ਦੀ ਫਸਲ ਵਿੱਚ ਡੀ.ਏ.ਪੀ. ਖਾਦ ਮੁੱਖ ਤੌਰ ਉੱਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ। ਇਸ ਵਿੱਚ 46 ਫ਼ੀਸਦੀ ਫਾਸਫੋਰਸ ਤੱਤ ਦੇ ਨਾਲ-ਨਾਲ 18 ਫ਼ੀਸਦੀ ਨਾਈਟ੍ਰੋਜਨ ਤੱਤ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖਾਦ ਦੇ ਬਦਲ ਵਜੋਂ ਕੁਝ ਹੋਰ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ ਪਰ ਉਨ੍ਹਾਂ ਦੀ ਲੋੜੀਂਦੀ ਮਾਤਰਾ ਡੀ.ਏ.ਪੀ. ਨਾਲੋਂ ਵੱਖਰੀ ਹੋ ਸਕਦੀ ਹੈ।
ਡਾ. ਪ੍ਰਿਤਪਾਲ ਸਿੰਘ, ਜ਼ਿਲ੍ਹਾ ਪਸਾਰ ਮਾਹਿਰ (ਭੂਮੀ ਵਿਗਿਆਨ) ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਕਿਹਾ ਕਿ ਐੱਨ.ਪੀ.ਕੇ. (12:32:16) ਖਾਦ ਵਿੱਚ 12 ਫ਼ੀਸਦੀ ਨਾਈਟ੍ਰੋਜਨ ਅਤੇ 32 ਫ਼ੀਸਦੀ ਫਾਸਫੋਰਸ ਤੋਂ ਬਿਨ੍ਹਾਂ 16 ਫ਼ੀਸਦੀ ਪੋਟਾਸ਼ੀਅਮ ਦੀ ਮਾਤਰਾ ਹੁੰਦੀ ਹੈ। ਇੱਕ ਬੋਰਾ ਡੀ.ਏ.ਪੀ. ਖਾਦ ਪਿੱਛੇ ਡੇਢ ਬੋਰਾ ਐੱਨ.ਪੀ.ਕੇ. (12:32:16) ਦੀ ਵਰਤੋਂ ਕੀਤੀ ਜਾ ਸਕਦੀ ਹੈ।
ਡਾ. ਪ੍ਰਿਤਪਾਲ ਨੇ ਦੱਸਿਆ ਕਿ ਕਿਸਾਨ ਇਸ ਤੋਂ ਇਲਾਵਾ ਸਿੰਗਲ ਸੁਪਰਫਾਸਫੇਟ ਖਾਦ ਦੀ ਵੀ ਵਰਤੋਂ ਕਰ ਸਕਦੇ ਹਨ। ਸਿੰਗਲ ਸੁਪਰ ਫਾਸਫੇਟ ਖਾਦ ਵਿੱਚ 16 ਫ਼ੀਸਦੀ ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸਦੇ ਤਿੰਨ ਬੋਰਿਆਂ ਨਾਲ ਫਾਸਫੋਰਸ ਤੱਤ ਦੀ ਪੂਰਤੀ ਤੋਂ ਬਿਨ੍ਹਾਂ 18 ਕਿਲੋ ਗੰਧਕ ਵੀ ਕਣਕ ਦੀ ਫਸਲ ਨੂੰ ਮਿਲ ਸਕਦੀ ਹੈ।
ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਕੇ.ਵੀ.ਕੇ., ਨੇ ਦੱਸਿਆ ਕਿ ਕਿਸਾਨ ਵੀਰ ਫਸਲਾਂ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਦੇ ਆਧਾਰ ਤੇ ਹੀ ਕਰਨ ਅਤੇ ਖਾਦਾਂ ਸਬੰਧੀ ਕੋਈ ਵੀ ਜਾਣਕਾਰੀ ਲਈ ਪੀ.ਏ.ਯੂ. ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਜਾਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨਾਲ ਸਪੰਰਕ ਕਰਨ।
ਉਹਨਾਂ ਨੇ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਨੂੰ ਨਵੀਂ ਖਾਦ ਵੱਜੋਂ ਵਰਤਿਆ ਜਾ ਸਕਦਾ ਹੈ ਜਿਸ ਵਿੱਚ ਡੀ.ਏ.ਪੀ. ਦੇ ਬਰਾਬਰ 46 ਫ਼ੀਸਦੀ ਫਾਸਫੋਰਸ ਤੱਤ ਦੀ ਮਾਤਰਾ ਮਿਲਦੀ ਹੈ। ਇਹ ਨਵੀਂ ਉੱਚ ਫਾਸਫੋਰਸ ਖਾਦ ਹੈ ਅਤੇ ਕਿਸਾਨ ਪਹਿਲੀ ਵਾਰ ਇਸ ਦੀ ਵਰਤੋਂ ਕਰ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਪੀ.ਏ.ਯੂ. ਦੀਆਂ ਸਿਫਾਰਿਸ਼ਾਂ ਦਾ ਉਦੇਸ਼ ਡੀ.ਏ.ਪੀ. ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਕੇ ਕਣਕ ਦੀ ਫਸਲ ਵਿੱਚ ਫਾਸਫੋਰਸ ਦੀ ਲੋੜ ਨੂੰ ਪੂਰਾ ਕਰਨਾ ਅਤੇ ਅੰਤ ਵਿੱਚ ਕਣਕ ਦਾ ਪੂਰਾ ਝਾੜ ਪ੍ਰਾਪਤ ਕਰਨ ਵਿੱਚ ਕਿਸਾਨਾਂ ਦੀ ਮਦਦ ਕਰਨਾ ਹੈ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)