ਖਨੌਰੀ ਤੇ ਸ਼ੰਭੂ ਬਾਰਡਰਾਂ ਤੇ ਲੜ ਰਹੇ ਫੋਰਮਾ ਵੱਲੋਂ ਪੰਜਾਬ ਬੰਦ ਦੇ ਸੱਦੇ ਨਾਲ ਤਾਲਮੇਲ ਕਰਦਿਆਂ ਬੀ ਕੇ ਯੂ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਜਿਲਾ ਬਠਿੰਡਾ ਵੱਲੋਂ ਬਠਿੰਡਾ, ਰਾਮਪੁਰਾ ਅਤੇ ਤਲਵੰਡੀ ਸਾਬੋ ਵਿਖੇ ਤਹਿਸੀਲ ਪੱਧਰੇ ਇਕੱਠ ਕਰਕੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ। ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਔਰਤ ਜਥੇਬੰਦੀ ਦੀ ਜਿਲਾ ਪ੍ਰਧਾਨ ਹਰਿੰਦਰ ਬਿੰਦੂ ਅਤੇ ਜਿਲਾ ਆਗੂ ਬਸੰਤ ਸਿੰਘ ਕੋਠਾ, ਗੁਰੂ ਜਗਦੇਵ ਸਿੰਘ ਜੋਗਵਾਲਾ, ਜਗਸੀਰ ਸਿੰਘ ਝੁੰਬਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਿੱਲੀ ਮੋਰਚੇ ਦੀ ਸਮਾਪਤੀ ਦੌਰਾਨ ਮੰਨੀਆਂ ਹੋਈਆਂ ਲਿਖਤੀ ਮੰਗਾਂ ਅਤੇ ਕਿਸਾਨਾਂ ਦੇ ਕਰਜੇ ਦੇ ਖਾਤਮੇ ਸਮੇਤ ਹੋਰਭਖਦੀਆਂ ਮੰਗਾਂ ਲਾਗੂ ਕਰਾਉਣ ਅਤੇ ਇਹਨਾਂ ਮੰਗਾਂ ਲਈ ਖਨੌਰੀ ਤੇ ਸ਼ੰਭੂ ਬਾਰਡਰ ਤੇ ਜਥੇਬੰਦੀਆਂ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜਬੂਤੀ ਦੇਣ ਲਈ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਨਿਰਦੇਸ਼ਾਂ ਤਹਿਤ 4 ਜਨਵਰੀ ਨੂੰ ਪੰਜਾਬ ਦੀਆਂ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਟੋਹਾਣੇ ਹਰਿਆਣਾ ਵਿਖੇ ਵੱਡਾ ਇਕੱਠ ਕੀਤਾ ਜਾਵੇਗਾ ਅਤੇ 9 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਭਾਰਤ ਵਿੱਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਮੋਗਾ ਵਿਖੇ ਭਾਰੀ ਇਕੱਠ ਕਰਕੇ ਖੇਤੀ ਮੰਡੀਕਰਨ ਨੀਤੀ ਖਰੜੇ ਤੇ ਹੋਰ ਕਿਸਾਨੀ ਭਖਦੀਆਂ ਮੰਗਾਂ ਸਬੰਧੀ ਜਾਗਿ੍ਤ ਕੀਤਾ ਜਾਵੇਗਾ। ਬੁਲਾਰਿਆਂ ਨੇ ਮੰਗਾਂ ਦਾ ਜਿਕਰ ਕਰਦਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਕਿਸਾਨਾਂਖੇਤ/ਪੇਂਡੂ ਮਜ਼ਦੂਰਾਂ ਅਤੇ ਦੇਸ਼ ਵਿਰੋਧੀ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕੀਤਾ ਜਾਵੇ ਅਤੇ ਸਾਰੀਆਂ ਫਸਲਾਂ ਉੱਪਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੀ2+50% ਫਾਰਮੂਲੇ ਨਾਲ ਲਾਭਕਾਰੀ ਐੱਮ ਐੱਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ ਲਈ ਤੇ ਲਗਾਤਾਰ ਵਧ ਰਹੇ ਖੇਤੀ ਲਾਗਤ ਖਰਚਿਆਂ ਕਾਰਨ ਅਤੇ ਫ਼ਸਲਾਂ ਦੇ ਲਾਭਕਾਰੀ ਮੁੱਲ ਨਾ ਮਿਲਣ ਕਾਰਨ 80% ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਭਾਰੀ ਕਰਜ਼ਾ-ਜਾਲ਼ ਵਿੱਚ ਫਸ ਚੁੱਕੇ ਹਨ ਅਤੇ ਖੁਦਕੁਸ਼ੀਆਂ ਕਰਨ ਲਈ ਤੇ ਇਸ ਕਰਜ਼ਾ-ਜਾਲ਼ ਵਿੱਚੋਂ ਕੱਢਣ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਰ ਕਿਸਮ ਦਾ ਕਰਜ਼ਾ ਖਤਮ ਕਰਨ ਲਈ ਗਰੰਟੀ ਕਾਨੂੰਨ ਬਣਾਇਆ ਜਾਵੇ, ਕਿਸਾਨ ਅੰਦੋਲਨ ਦੌਰਾਨ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਜਿਹੜੇ ਪੁਲਿਸ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਮੜ੍ਹੇ ਕੇਸ ਰੱਦ ਕੀਤੇ ਜਾਣ, ਲੋਕ ਵਿਰੋਧੀ ਬਿਜਲੀ ਬਿੱਲ 2022 ਵਾਪਸ ਲਿਆ ਜਾਵੇ, ਫ਼ਸਲੀ ਰੋਗਾਂ, ਸੋਕਾ, ਹੜ੍ਹ, ਨਕਲੀ ਕੀਟਨਾਸ਼ਕਾਂ ਨਦੀਨਨਾਸ਼ਕਾਂ ਆਦਿ ਕਾਰਨ ਹੋਣ ਵਾਲੇ ਫ਼ਸਲੀ ਨੁਕਸਾਨ ਦੀ ਭਰਪਾਈ ਲਈ ਲਾਜ਼ਮੀ ਫ਼ਸਲ ਬੀਮਾ ਸੁਨਿਸ਼ਚਿਤ ਕੀਤਾ ਜਾਵੇ ਤੇ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਲਗਾਤਾਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ਼ ਫੌਰੀ ਗੱਲਬਾਤ ਰਾਹੀਂ ਮਸਲੇ ਹੱਲ ਕਰਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ। ਅੱਜ ਦੇ ਇਕੱਠਾਂ ਨੂੰ ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਅਮਿਤੋਜ ਮੌੜ ਨੇ ਦੀ ਸੰਬੋਧਨ ਕੀਤਾ।
Powered by Froala Editor
Farmers-Protest-Against-Modi-Government-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)