ਆਪਣਾ ਸਮਰਥਨ ਲੈ ਕੇ ਮਰਨ ਵਰਤ ਤੇ ਬੈਠੇ ਡੱਲੇਵਾਲ ਕੋਲ ਪਹੁੰਚੇ ਐਸ ਕੇ ਐਮ ਦੇ ਆਗੂ** * ਸੰਯੁਕਤ ਕਿਸਾਨ ਮੋਰਚੇ (ਐਸ. ਕੇ. ਐਮ.) ਦੇ ਆਗੂਆਂ ਵਲੋਂ ਅੱਜ ਢਾਬੀ ਗੁੱਜਰਾਂ ਖਨੌਰੀ ਸਰਹੱਦ ਉੱਪਰ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਭਰਪੂਰ ਸਮਰਥਨ ਦਿੰਦਿਆਂ ਕੇਂਦਰ ਦੇ ਖਿਲਾਫ ਇੱਕ ਹੋ ਕੇ ਲੜਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ ਸਮੇਤ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਖਨੌਰੀ ਪਹੁੰਚ ਕੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਸਮਰਥਨ ਪੱਤਰ ਦਿੱਤਾ। ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸੰਬੰਧੀ ਹਾਲਚਾਲ ਜਾਣਿਆ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਹੈ। ਐਸ. ਕੇ. ਐਮ. ਦੇ ਆਗੂਆਂ ਨੇ ਮੋਰਚੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ ਨੂੰ ਆਪਣਾ ਸਮਰਥਨ ਪੱਤਰ ਸੌਂਪਿਆ। ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਗੱਲ ਕਰਦਿਆਂ ਕਿਸਾਨ ਆਗੂ ਕਾਕਾ ਕੋਟੜਾ ਨੇ ਕਿਹਾ ਕਿ ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਐਸ ਕੇ ਐਮ ਦੀ 6 ਮੈਂਬਰੀ ਕਮੇਟੀ ਆਈ ਹੈ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਐਸ ਕੇ ਐਮ ਵੱਲੋਂ ਸੰਪੂਰਨ ਸਾਥ ਦਿੰਦੇ ਹਾਂ । ਅਸੀਂ ਸਾਰੀਆਂ ਧਿਰਾਂ ਮਿਲ ਕੇ ਮੋਰਚਾ ਲੜਾਂਗੇ। ਉਨ੍ਹਾਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਿਆਦਾ ਠੀਕ ਨਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਏਕਤਾ ਮਤਾ ਪੇਸ਼ ਕੀਤਾ ਹੈ। ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਡੱਲੇਵਾਲ ਦਾ ਮਰਨ ਵਰਤ 46ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਜਿਆਦਾ ਠੀਕ ਨਹੀਂ ਹੈ ਪਰ ਫਿਰ ਵੀ ਬੜੀ ਊਰਜਾ ਤੇ ਦਲੇਰੀ ਨਾਲ ਮਿਲੇ। ਉਨ੍ਹਾਂ ਕਿਹਾ ਹੈ ਕਿ ਅਸੀ ਸਾਰੇ ਇੱਕਠੇ ਹੋ ਕੇ ਕੇਂਦਰ ਸਰਕਾਰ ਨਾਲ ਲੜਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਦੂਜੇ ਹੋਰ ਕਿਸੇ ਫੋਰਮ ਦਾ ਆਗੂ ਦਾਖਲ ਨਾ ਦੇਵੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮੰਗ ਕਿਸੇ ਇਕ ਜਥੇਬੰਦੀ ਦੀ ਨਹੀਂ ਸਗੋਂ ਇਹ ਸਾਰੇ ਪੰਜਾਬ ਦੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਮੰਗਾਂ ਨੂੰ ਲੈ ਕੇ ਅਸੀ ਸਾਰੇ ਇਕ ਹਾਂ ਸਾਡੇ ਵਿੱਚ ਕੋਈ ਮਤਭੇਦ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ 15 ਜਨਵਰੀ ਨੂੰ ਮੋਰਚੇ ਲਈ ਨਵੀਂ ਰਣਨੀਤੀ ਘੜੀ ਜਾਵੇਗੀ।
Jagjit-Singh-Dalewal-Skm-Meeting-Farmers-Protest-Shambhu-Khanouri-Border-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)