ਕਿਸਾਨ ਸਿਫ਼ਾਰਿਸ਼ ਕੀਤੀਆਂ ਕਿਸਮਾਂ ਦੇ ਪ੍ਰਮਾਣਿਤ ਬੀਜਾਂ ਦੀ ਹੀ ਕਰਨ ਵਰਤੋਂ : ਗੁਰਮੀਤ ਸਿੰਘ ਖੁੱਡੀਆਂ ਖੇਤਰੀ ਖੋਜ ਕੇਂਦਰ ਵਿਖੇ ਲਗਾਇਆ ਕਿਸਾਨ ਮੇਲਾ

Mar18,2025 | Parvinder Jit Singh | Bathinda


ਬਠਿੰਡਾ, 18 ਮਾਰਚ  : ਕਿਸਾਨ ਨਕਲੀ ਖਾਦਾਂਬੀਜਾਂ ਅਤੇ ਰਸਾਇਣਾਂ ਨੂੰ ਖਰੀਦਣ ਤੋਂ ਗੁਰੇਜ਼ ਕਰਦਿਆਂ ਧੋਖੇ ਤੋਂ ਬਚਣ ਲਈ ਸਿਰਫ਼ ਪੀ.ਏ.ਯੂ. ਵੱਲੋਂ ਸਿਫ਼ਾਰਿਸ਼ ਕੀਤੀਆਂ ਕਿਸਮਾਂ ਦੇ ਪ੍ਰਮਾਣਿਤ ਬੀਜਾਂ ਦੀ ਹੀ ਕਾਸ਼ਤ ਕਰਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼਼ੂ ਪਾਲਣਮੱਛੀ ਪਾਲਣ ਅਤੇ ਡੇਅਰੀ ਵਿਕਾਸਫੂਡ ਪ੍ਰੋਸੈਸਿੰਗਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਵਿਖੇ ਲਗਾਏ ਗਏ ਕਿਸਾਨ ਮੇਲੇ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਾਈਸ ਚਾਂਸਲਰਪੀ.ਏ.ਯੂ. ਲੁਧਿਆਣਾ ਡਾ. ਸਤਿਬੀਰ ਸਿੰਘ ਗੋਸਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। 

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀ ਦਾ ਧੰਦਾ ਪੀੜ੍ਹੀ ਦਰ ਪੀੜ੍ਹੀ ਚੱਲਦਾ ਆ ਰਿਹਾ ਹੈ ਅਤੇ ਸਾਡਾ ਕਿਸਾਨ ਦਿਨ-ਰਾਤ ਇੱਕ ਕਰਕੇ ਦੁਨੀਆਂ ਭਰ ਨੂੰ ਰੋਜ਼ੀ-ਰੋਟੀ ਮੁਹੱਈਆ ਕਰਵਾ ਰਿਹਾ ਹੈ ਪਰ ਐਨੀ ਮਿਹਨਤਮੁਸ਼ੱਕਤ ਦੇ ਬਾਵਜੂਦ ਉਸ ਨੂੰ ਆਰਥਿਕ ਸੰਕਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਦੌਰਾਨ ਸ. ਖੁੱਡੀਆਂ ਨੇ ਪੀ.ਏ.ਯੂ. ਦੇ ਖੇਤੀ ਵਿਗਿਆਨੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਖੇਤੀ ਕਰਨ ਦੀ ਸਲਾਹ ਦਿੱਤੀ। ਗਿਆਨ-ਵਿਗਿਆਨ ਨਾਲ ਖੇਤੀ ਦੇ ਧੰਦੇ ਨੂੰ ਸਿਖ਼ਰਾਂ ਤੇ ਪਹੁੰਚਾਉਣ ਲਈ ਖੇਤੀ ਸਿਖਿਆ ਹਾਸਿਲ ਕਰਨ ਦੀ ਤਾਕੀਦ ਕਰਦਿਆਂ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਪੜ੍ਹ-ਲਿਖ ਕੇ ਨੌਕਰੀ ਲੱਭਣ ਦੀ ਥਾਂ ਰੁਜ਼ਗਾਰ ਮੁਹੱਈਆ ਕਰਨ ਵਾਲੇ ਬਣਨ ਲਈ ਉਤਸ਼ਾਹਿਤ ਕੀਤਾ। ਖੇਤੀ ਦੇ ਨਾਲ-ਨਾਲ ਪਸ਼ੂ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਦਿਆਂ ਸ੍ਰ. ਖੁੱਡੀਆਂ ਨੇ ਕਿਹਾ ਕਿ ਆਮਦਨ ਵਿੱਚ ਇਜ਼ਾਫਾ ਕਰਨ ਅਤੇ ਘਰੇਲੂ ਲੋੜਾਂ ਦੀ ਪੂਰਤੀ ਲਈ ਸਾਨੂੰ ਘਰਾਂ ਵਿੱਚ ਪਸ਼ੂ ਪਾਲਣ ਦੀ ਰਿਵਾਇਤ ਨੂੰ ਜਾਰੀ ਰੱਖਣ ਦੀ ਲੋੜ ਹੈ। 



ਝੋਨੇ ਦੇ ਬਾਦਸ਼ਾਹ ਅਤੇ ਨੋਬਲ ਪੁਰਸਕਾਰ ਵਿਜੇਤਾ ਡਾ ਗੁਰਦੇਵ ਸਿੰਘ ਖੁਸ਼ ਨੇ ਕਿਸਾਨਾਂ ਦੇ ਭਰਵੇਂ ਇਕੱਠ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਦੀ ਮਿਹਨਤ ਸ਼ਦਕਾ ਹੀ ਹਰੀ ਕ੍ਰਾਂਤੀ ਸੰਭਵ ਹੋ ਸਕੀ। ਉਨ੍ਹਾਂ ਕਿਹਾ ਕਿ ਇਥੇ ਕਣਕ ਝੋਨੇ ਦੀ ਬੰਪਰ ਫ਼ਸਲ ਹੁੰਦੀ ਹੈ ਪਰ ਹੁਣ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਲਈ ਸਾਨੂੰ ਖੇਤੀ ਵੰਨ-ਸੁਵੰਨਤਾ ਵੱਲ ਤੁਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਜੋ ਸਰਕਾਰ ਦਾ ਟੀਚਾ ਹੈ ਉਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਸਬਜ਼ੀਆਂ ਅਤੇ ਫ਼ਲਾਂ ਦੀ ਕਾਸ਼ਤ ਨੂੰ ਵਧਾਵਾਂਗੇ। ਜਲ ਸੋਮਿਆਂ ਦੀ ਸਾਂਭ-ਸੰਭਾਲ ਲਈ ਉਨ੍ਹਾਂ ਨੇ ਤੁਪਕਾ ਸੰਚਾਈ ਕਰਨ ਲਈ ਕਿਹਾ ਕਿਉਕਿ ਇਸ ਨਾਲ 70 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ।

ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਪਰਮਲ ਝੋਨੇ ਦੀ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀ ਕਿਸਮ ਪੀ.ਆਰ 132ਮੱਕੀ ਦੀ ਨਵੀਂ ਕਿਸਮ ਪੀ.ਐਮ.ਐਚ 17ਪੁਦੀਨੇ ਦੀ ਕਿਸਮਮੋਟੇ ਅਨਾਜ਼ ਦੀ ਕਿਸਮ ਪੰਜਾਬ ਕੰਗਨੀ-1ਆਲੂ ਦੀਆਂ ਦੋ ਕਿਸਮਾਂ ਪੰਜਾਬ ਪੋਟੈਟੋ 103 ਅਤੇ ਪੰਜਾਬ ਪੋਟੈਟੋ 104ਗੋਭੀ ਅਤੇ ਸੰਤਰੀ ਗਾਜਰ ਦੀ ਨਵੀਂ ਕਿਸਮ ਤੋਂ ਇਲਾਵਾ ਫਰਾਂਸਬੀਨ ਦੀਆਂ ਨਵੀਆਂ ਕਿਸਮਾਂ ਫਰਾਂਸਬੀਨ-1 ਅਤੇ ਫਰਾਂਸਬੀਨ-2 ਅਤੇ ਰਸਭਰੀ ਦੀਆਂ ਨਵੀਆਂ ਕਿਸਮਾਂ ਪੰਜਾਬ ਰਸਭਰੀ-1 ਅਤੇ ਪੰਜਾਬ ਰਸਭਰੀ-2ਗਰੇਪ ਫਰੂਟ ਅਤੇ ਗੁਲਦਾਉਂਦੀ ਦੀਆਂ ਕਿਸਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਦੀ ਖੇਤੀ ਸਬੰਧੀ ਵਿਗਿਆਨਕ ਜਾਣਕਾਰੀ ਵਿੱਚ ਵਾਧਾ ਹੋ ਸਕੇ। ਸਹਾਇਕ ਧੰਦਿਆਂ ਵਿਚੋਂ ਹਰ-ਰੋਜ਼ ਆਮਦਨ ਹਾਸਿਲ ਕਰਨ ਲਈ ਡਾ ਭੁੱਲਰ ਨੇ ਖੇਤੀ ਦੇ ਨਾਲ-ਨਾਲ ਮਧੂ ਮੱਖੀ ਪਾਲਣਖੁੰਬਾਂ ਦੀ ਕਾਸ਼ਤ ਕਰਨਮੁਰਗੀ ਪਾਲਣ ਵਰਗੇ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ ਅਤੇ ਇਸ ਸਬੰਧੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਦਂਰਾਂ ਵੱਲੋਂ ਲਗਾਈਆਂ ਜਾਂਦੀਆਂ ਮੁਫ਼ਤ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ। 

ਇਸ ਮੌਕੇ ਕੇਦਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਜਥੇਦਾਰ ਗੁਰਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰੋ, ਸ੍ਰ. ਗੁਰਪ੍ਰੀਤ ਸਿੰਘ ਵਾਸੀ ਪਿੰਡ ਤੁੜਜਿਲ੍ਹਾ ਤਰਨਤਾਰਨ ਨੂੰ ਪ੍ਰਦਾਨ ਕੀਤਾ ਗਿਆ।

ਮੰਚ ਸੰਚਾਲਣ ਕਰਦਿਆਂ ਡਾ ਗੁਰਜਿੰਦਰ ਸਿੰਘ ਰੋਮਾਣਾਪ੍ਰਮੁੱਖ ਵਿਗਿਆਨੀ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਸ਼ੋਸਲ ਮੀਡੀਆ ਨਾਲ ਵੱਧ ਤੋਂ ਵੱਧ ਜੁੜਨ ਲਈ ਫੋਨ ਨੰਬਰ 82880-57707 ਤੇ ਮਿਸਡ ਕਾਲ ਦੇਣ ਲਈ ਕਿਹਾ ਤਾਂ ਜੋ ਉਨ੍ਹਾਂ ਤੱਕ ਯੂਨੀਵਰਸਿਟੀ ਵੱਲੋਂ ਕੀਤੀ ਜਾਂਦੀ ਖੋਜ ਸਬੰਧੀ ਅਤਿ-ਆਧੁਨਿਕ ਜਾਣਕਾਰੀ ਮੋਬਾਇਲ ਫੋਨ ਰਾਹੀਂ ਉਨ੍ਹਾਂ ਤੱਕ ਪਹੁੰਚ ਸਕੇ।

ਇਸ ਮੌਕੇ ਡਾ ਗੁਰਪ੍ਰੀਤ ਸਿੰਘ ਸੋਢੀ ਵਧੀਕ ਨਿਰਦੇਸ਼ਕ ਪਸਾਰ ਸਿੱਖਿਆਖੇਤਰੀ ਖੋਜ ਕੇਂਦਰ ਬਠਿੰਡਾ ਦੇ ਨਿਰਦੇਸ਼ਕ ਡਾ ਕਰਮਜੀਤ ਸਿੰਘ ਸੇਖੋਂ, ਅੰਤਰਰਾਸ਼ਟਰੀ ਖੇਤੀ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼, ਸ੍ਰ. ਮੋਹਨ ਸਿੰਘ ਜਾਖ਼ੜਡਾ ਤੇਜਿੰਦਰ ਸਿੰਘ ਰਿਆੜਅਪਰ ਨਿਰਦੇਸ਼ਕ ਸੰਚਾਰ ਡਾ ਕੁਲਦੀਪ ਸਿੰਘਸਹਿਯੋਗੀ ਨਿਰਦੇਸ਼ਕ ਲੋਕ ਸੰਪਰਕ ਪੀ.ਏ.ਯੂ. ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਉਚ ਅਧਿਕਾਰੀ ਆਦਿ ਸ਼ਾਮਲ ਸਨ।

Powered by Froala Editor

Pau-Regional-Kisan-Mela-Bathinda-Agriculture-Minister-Gurmeet-Singh-Khudiyan-



TOP HEADLINES


*ਬੀਤੀ ਰਾਤ ਢੋਲੇਵਾਲ ਮਿਲਟਰੀ ਕੰਪਲੈਕਸ ਵਿਖੇ ਡਰੋਨ ਹਮਲੇ ਸੰਬੰਧੀ
ਲੁਧਿਆਣੇ ਫ਼ੇਰ ਹੋਇਆ ਬਲੈਕ ਆਊਟ * ਰਾਤ 8 ਵਜੇ ਤੋਂ 8.15 ਵਜੇ ਤੱ
'ਆਪ' ਨੇ ਸੰਗਠਨ ਵਿੱਚ ਫੁੱਕੀ ਨਵੀਂ ਜਾਨ : 5 ਮੀਤ ਪ੍ਰਧਾਨ ,13 ਲ
ਐਮਪੀ ਅਰੋੜਾ ਨੂੰ ਮਿਲ ਰਹੀਆਂ ਹਨ ਨਿੱਘੀਆਂ ਜੱਫੀਆਂ ਅਤੇ ਭਾਰੀ ਜਨ
ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾ
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸ
‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨ
*ਅੱਜ ਰਾਤ 8 ਵਜੇ ਤੋਂ 8.15 ਵਜੇ ਤੱਕ "ਓਪਰੇਸ਼ਨ ਸ਼ੀਲਡ" ਤਹਿਤ ਬ
ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ
ਤੰਬਾਕੂ ਨੂੰ ਕਹੋ ਨਾਂਹ , ਜ਼ਿੰਦਗੀ ਨੂੰ ਕਹੋ ਹਾਂ ! – ਇੰਨੋਸੈਂਟ
ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ
ਡੇਰਾਬੱਸੀ ਹਲਕੇ ਵਿੱਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲ
ਨੈਸ਼ਨਲ ਹਾਈਵੇ ਉਪਰ ਪਨਬੱਸ ਦੀ ਵਾਲਵੋ ਬੱਸ ਹਾਦਸੇ ਦਾ ਸ਼ਿਕਾਰ ਹੋਈ,
ਅਰੋੜਾ ਨੇ ਲੁਧਿਆਣਾ ਨੂੰ ਇੱਕ ਆਦਰਸ਼ ਸ਼ਹਿਰ ਬਣਾਉਣ ਦੀ ਗੱਲ ਦੁਹਰ
ਕੱਲ੍ਹ (31 ਮਈ) ਸ਼ਾਮ 8 ਵਜੇ ਤੋਂ 8.15 ਵਜੇ ਤੱਕ ਆਪ੍ਰੇਸ਼ਨ ਸ਼ੀ
’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 10
ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋ
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਪੰਜਵੇਂ ਦਿਨ 3

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45823708

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us