*ਪੰਜਾਬ ਸਰਕਾਰ ਕਣਕ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ, ਕਿਸਾਨਾਂ ਨੂੰ ਮੰਡੀਆਂ ਵਿੱਚ ਮਾਨ ਸਰਕਾਰ ਦੇਵੇਗੀ ਹਰ ਇਕ ਸਹੂਲਤ*

Mar30,2025 | Gurvinder Singh Mohali | Chandigarh


 

*ਮੰਤਰੀ ਲਾਲਚੰਦ ਕਟਾਰੂਚੱਕ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਕਰਨ ਦੀ ਦਿੱਤੀ ਹਦਾਇਤ

 ਕਿਹਾ- ਜੇਕਰ ਕੋਈ ਅਣਗਹਿਲੀ ਹੋਈ ਤਾਂ ਹੋਵੇਗੀ ਸਖਤ ਕਾਰਵਾਈ*

 

*ਕਣਕ ਖਰੀਦਣ ਤੋਂ ਪਹਿਲਾਂ ਪੰਜਾਬ ਦੀ 'ਆਪ' ਸਰਕਾਰ ਨੇ ਹਰ ਪਹਿਲੂ ਨੂੰ ਧਿਆਨ 'ਚ ਰੱਖ ਕੇ ਕੀਤੇ ਸਾਰੇ ਆਰਥਿਕ ਪ੍ਰਬੰਧ : ਲਾਲਚੰਦ ਕਟਾਰੂਚੱਕ*

 

 

*ਪੈਸਿਆਂ ਨੂੰ ਲੈ ਕੇ ਕਿਸਾਨਾਂ ਨੂੰ ਨਹੀਂ ਹੋਵੇਗੀ ਕੋਈ ਪ੍ਰੇਸ਼ਾਨੀ, 24 ਘੰਟਿਆਂ ਦੇ ਅੰਦਰ ਐਮਐਸਪੀ ਮੁਤਾਬਕ ਕਿਸਾਨਾਂ ਦੇ ਖਾਤਿਆਂ 'ਚ ਪਹੁੰਚਣਗੇ ਪੈਸੇ - ਕਟਾਰੂਚੱਕ*

 

*ਸਾਰਿਆਂ ਮੰਡੀਆਂ ਵਿੱਚ ਪਹੁੰਚ ਚੁੱਕੇ ਹਨ ਬਾਰਦਾਨੇ, ਬਿਜਲੀ ਅਤੇ ਡਾਕਟਰੀ ਇਲਾਜ ਲਈ ਵੀ ਕੀਤੇ ਗਏ ਹਨ ਵਿਸ਼ੇਸ਼ ਪ੍ਰਬੰਧ - ਕਟਾਰੂਚੱਕ*

 


 

ਪੰਜਾਬ ਵਿੱਚ 1 ਅਪ੍ਰੈਲ ਤੋਂ ਹੋਣ ਵਾਲੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਦੇ ਖੁਰਾਕ ਵਿਤਰਨ ਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹੁਣ ਸਿਰਫ਼ ਕਿਸਾਨਾਂ ਦੇ ਆਉਣ ਦੀ ਉਡੀਕ ਹੈ।

 

ਕਟਾਰੂਚੱਕ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਨੇ 28 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ (ਸੀ.ਸੀ.ਐਲ.) ਆਦਿ ਲਈ ਠੋਸ ਪ੍ਰਬੰਧ ਕਰ ਲਏ ਹਨ। ਇਸ ਲਈ ਕਿਸਾਨਾਂ ਨੂੰ ਇਸ ਵਾਰ ਆਪਣੀ ਫ਼ਸਲ ਦੇ ਪੈਸੇ ਲੈਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। 

 

ਕਟਾਰੂਚੱਕ ਨੇ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਬਾਰਦਾਨੇ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਇਹ ਹਰ ਥਾਂ ਢੁਕਵੀਂ ਮਾਤਰਾ ਵਿੱਚ ਪਹੁੰਚਾਇਆ ਗਿਆ ਹੈ। ਸਾਰੀਆਂ 1864 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਾਣੀ ਤੋਂ ਲੈ ਕੇ ਮੈਡੀਕਲ ਤੱਕ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਕਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

 

ਇਸ ਤੋਂ ਇਲਾਵਾ 700 ਦੇ ਕਰੀਬ ਕੱਚੀ ਮੰਡੀਆਂ ਨੂੰ ਆਰਜੀ ਮੰਡੀ ਵੀ ਤਿਆਰ ਕੀਤਾ ਗਿਆ ਹੈ ਤਾਂ ਜੋ ਲੋੜ ਪੈਣ 'ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਨਾਲ ਸਬੰਧਤ ਸਾਰੇ ਵਿਭਾਗਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਇੱਥੋਂ ਦੀ ਆਰਥਿਕਤਾ ਅਤੇ ਪਿੰਡਾਂ ਦਾ ਵਿਕਾਸ ਖੇਤੀਬਾੜੀ 'ਤੇ ਆਧਾਰਿਤ ਹੈ। ਇਸ ਲਈ ਪੰਜਾਬ ਸਰਕਾਰ ਕਿਸਾਨਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। 

 

ਇਸ ਤੋਂ ਇਲਾਵਾ ਬਿਜਲੀ ਬੋਰਡ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਡੀਜੀਪੀ ਪੰਜਾਬ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ, ਤਾਂ ਜੋ ਕਿਸਾਨ ਭਰਾਵਾਂ ਨੂੰ ਖਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

 

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਦਾ ਸਪੱਸ਼ਟ ਹੁਕਮ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੀ ਪੂਰੀ ਕੀਮਤ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੁੱਜ ਜਾਵੇ। ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਚੰਗੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੈਂ ਇੱਕ ਮੰਤਰੀ ਵਜੋਂ ਲਗਾਤਾਰ ਵੱਖ-ਵੱਖ ਮੰਡੀਆਂ ਦਾ ਦੌਰਾ ਕਰ ਰਿਹਾ ਹਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਿਹਾ ਹਾਂ। ਇਸ ਵਾਰ ਅਸੀਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦੇਵਾਂਗੇ।

 

ਕਟਾਰੂਚੱਕ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਅਤੇ ਇਸ ਵਾਰ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਕਿਸਾਨਾਂ ਲਈ ਪੂਰੀ ਤਰ੍ਹਾਂ ਆਸਾਨ ਅਤੇ ਸੁਵਿਧਾਜਨਕ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਲਾਪਰਵਾਹੀ ਵਰਤਣ ਵਾਲੇ ਵਿਭਾਗਾਂ ਅਤੇ ਅਧਿਕਾਰੀਆਂ ਖਿਲਾਫ ਸਰਕਾਰ ਸਖਤ ਕਾਰਵਾਈ ਕਰੇਗੀ।

 

ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਕੰਮ ਕਰਦੇ ਹੋਏ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਇਸ ਸਾਲ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦਾ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।

 

Powered by Froala Editor

Food-Civil-Supply-Minister-Lal-Chand-Kataruchak-



TOP HEADLINES


*ਬੀਤੀ ਰਾਤ ਢੋਲੇਵਾਲ ਮਿਲਟਰੀ ਕੰਪਲੈਕਸ ਵਿਖੇ ਡਰੋਨ ਹਮਲੇ ਸੰਬੰਧੀ
ਲੁਧਿਆਣੇ ਫ਼ੇਰ ਹੋਇਆ ਬਲੈਕ ਆਊਟ * ਰਾਤ 8 ਵਜੇ ਤੋਂ 8.15 ਵਜੇ ਤੱ
'ਆਪ' ਨੇ ਸੰਗਠਨ ਵਿੱਚ ਫੁੱਕੀ ਨਵੀਂ ਜਾਨ : 5 ਮੀਤ ਪ੍ਰਧਾਨ ,13 ਲ
ਐਮਪੀ ਅਰੋੜਾ ਨੂੰ ਮਿਲ ਰਹੀਆਂ ਹਨ ਨਿੱਘੀਆਂ ਜੱਫੀਆਂ ਅਤੇ ਭਾਰੀ ਜਨ
ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾ
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸ
‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨ
*ਅੱਜ ਰਾਤ 8 ਵਜੇ ਤੋਂ 8.15 ਵਜੇ ਤੱਕ "ਓਪਰੇਸ਼ਨ ਸ਼ੀਲਡ" ਤਹਿਤ ਬ
ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ
ਤੰਬਾਕੂ ਨੂੰ ਕਹੋ ਨਾਂਹ , ਜ਼ਿੰਦਗੀ ਨੂੰ ਕਹੋ ਹਾਂ ! – ਇੰਨੋਸੈਂਟ
ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ
ਡੇਰਾਬੱਸੀ ਹਲਕੇ ਵਿੱਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲ
ਨੈਸ਼ਨਲ ਹਾਈਵੇ ਉਪਰ ਪਨਬੱਸ ਦੀ ਵਾਲਵੋ ਬੱਸ ਹਾਦਸੇ ਦਾ ਸ਼ਿਕਾਰ ਹੋਈ,
ਅਰੋੜਾ ਨੇ ਲੁਧਿਆਣਾ ਨੂੰ ਇੱਕ ਆਦਰਸ਼ ਸ਼ਹਿਰ ਬਣਾਉਣ ਦੀ ਗੱਲ ਦੁਹਰ
ਕੱਲ੍ਹ (31 ਮਈ) ਸ਼ਾਮ 8 ਵਜੇ ਤੋਂ 8.15 ਵਜੇ ਤੱਕ ਆਪ੍ਰੇਸ਼ਨ ਸ਼ੀ
’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 10
ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋ
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਪੰਜਵੇਂ ਦਿਨ 3

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45823694

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us