ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

May24,2025 | Jagrati Lahar Bureau | Chandigarh

ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈ
ਚਰਚਾ ਦਾ ਮੁੱਖ ਮੁੱਦਾ ਦੋਵਾਂ ਰਾਜਾਂ ਵਿੱਚ ਮਿਡ ਡੇ ਮੀਲ ਸਕੀਮ ਵਿਚ ਹੋਰ ਸੁਧਾਰ ਕਰਨ ਦੀ ਦਿਸ਼ਾ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ।

ਸ਼੍ਰੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸਦੀ ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਆਪਣੇ ਰਾਜ ਵਿੱਚ ਮਿਡ ਡੇ ਮੀਲ ਸਕੀਮ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਨੇ ਪੰਜਾਬ ਵਿੱਚ ਖੁਰਾਕ ਸੁਰੱਖਿਆ ਦੇ ਨਾਲ-ਨਾਲ ਪੋਸ਼ਣ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਨਵੇਂ ਨਿਰਦੇਸ਼ਾਂ ਬਾਰੇ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪੌਸ਼ਟਿਕ ਰਸੋਈ ਬਾਗਾਂ ਅਤੇ ਜੜੀ-ਬੂਟੀਆਂ ਦੇ ਪੌਦਿਆਂ ਨੂੰ ਵਧਾਉਣਾ ਰਾਜ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਚੇਅਰਮੈਨ ਵਲੋਂ ਦੱਸਿਆ ਗਿਆ ਕਿ ਕਮਿਸ਼ਨ ਦੇ ਸਾਰੇ ਮੈਂਬਰ ਨਿਯਮਿਤ ਤੌਰ 'ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਿਡ ਡੇ ਮੀਲ, ਆਂਗਣਵਾੜੀਆਂ ਅਤੇ ਅਨਾਜ ਵੰਡ ਦੀ ਜਾਂਚ ਦਾ ਦੌਰਾ ਕਰਨ ਜਾਂਦੇ ਹਨ। ਹੁਣ ਸਾਰੇ ਮੈਂਬਰਾਂ ਨੂੰ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਪਾਣੀ ਦੇ ਨਮੂਨੇ ਵਾਲੀਆਂ ਮਸ਼ੀਨਾਂ ਅਤੇ ਅਨਾਜ ਵਿੱਚ ਨਮੀ ਦੀ ਮਾਤਰਾ ਦੀ ਜਾਂਚ ਕਰਨ ਲਈ ਨਮੀ ਮੀਟਰ ਜਾਰੀ ਕੀਤੇ ਗਏ ਹਨ।
ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ,
ਸ੍ਰੀਮਤੀ ਪ੍ਰੀਤੀ ਚਾਵਲਾ, ਮੈਂਬਰ ਅਤੇ ਸ੍ਰੀ ਕਮਲ ਕੁਮਾਰ ਗਰਗ  ਮੈਂਬਰ ਸਕੱਤਰ ਵਲੋਂ ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ ਪ੍ਰਸ਼ਾਦ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।

Powered by Froala Editor

Kerala-Agriculture-Minister-Visits-Punjab-State-Food-Commission-Office



TOP HEADLINES


*ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿ
’ਯੁੱਧ ਨਸ਼ਿਆਂ ਵਿਰੁੱਧ’ ਦੇ 87ਵੇਂ ਦਿਨ ਪੰਜਾਬ ਪੁਲਿਸ ਵੱਲੋਂ 127
ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਸਖ਼ਤ: ਐਸਐਚਓ ਅਤੇ 3 ਪੁਲਿਸ ਮ
*ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸ
*ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10000 ਰੁਪਏ ਰਿਸ਼ਵਤ
ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗ
ਪਟਵਾਰੀ ਦਾ ਸਹਾਇਕ 4000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ
30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿ
ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿ
15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪ
ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ;
ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਆਗਾਮੀ ਜ਼ਿਮਨੀ ਚੋਣਾਂ ਵ
ਖੰਨਾ ਵਿੱਚ ਸੀਆਈਡੀ ਨਾਟਕ ਦੀ ਨਕਲ ਕਰਦਿਆਂ 13 ਸਾਲਾ ਕੁੜੀ ਦੀ ਦਰ
ਮੋਹਾਲੀ ਪੁਲੀਸ ਵੱਲੋਂ ਪਿੰਕੀ ਧਾਲੀਵਾਲ ਦੇ ਘਰ ਤੇ ਫਾਇਰਿੰਗ ਕਰਨ
ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ
ਪੰਚਕੂਲਾ ਵਿੱਚ ਇੱਕੋ ਪਰਿਵਾਰ ਦੇ ਸੱਤ ਮੈਂਬਰ ਮ੍ਰਿਤਕ ਮਿਲੇ - ਪੁ
ਇੰਨੋਸੈਂਟ ਹਾਰਟਸ ਦੇ ਪ੍ਰੀ-ਪ੍ਰਾਇਮਰੀ ਵਿੰਗ ਨੇ ਮਨਮੋਹਕ ਕਵਿਤਾ ਵ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ*- *ਰਾਜਨੀਤਿਕ ਪਾਰਟੀਆਂ ਨੂੰ ਇਲੈਕ
Cm ਭਗਵੰਤ ਸਿੰਘ ਮਾਨ ਚੰਡੀਗੜ੍ਹ ਵਿੱਖੇ Pseb ਦੀਆਂ 10ਵੀਂ ਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45758811

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us