ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

Sep12,2025 | Jagrati Lahar Bureau | Chandigarh

ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ


ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ, ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਅੱਜ ਇੱਥੇ ਅਨਾਜ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਅਤੇ ਡੀ.ਐਫ.ਐਸ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਦੋਂ ਕਿ ਭਾਰਤ ਸਰਕਾਰ ਦੇ ਖੁਰਾਕ ਉਤਪਾਦਨ ਅਤੇ ਵੰਡ ਮੰਤਰਾਲੇ ਵੱਲੋਂ 173.13 ਐਲ.ਐਮ.ਟੀ. ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।

ਸੂਬੇ ਵਿੱਚ ਚੌਲ ਮਿੱਲਾਂ ਦੀ ਗਿਣਤੀ 5049 ਹੈ ਜਦੋਂ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਚੌਲਾਂ ਦੇ ਭੰਡਾਰਨ ਲਈ ਲੋੜੀਂਦੀ ਥਾਂ ਯਕੀਨੀ ਬਣਾਉਣ ਸਬੰਧੀ ਆਪਣੇ ਸਖ਼ਤ ਯਤਨਾਂ ਦੇ ਹਿੱਸੇ ਵਜੋਂ, ਸੂਬਾ ਸਰਕਾਰ ਵੱਲੋਂ ਅਗਲੇ 3 ਮਹੀਨਿਆਂ ਲਈ ਪ੍ਰਤੀ ਮਹੀਨਾ ਘੱਟੋ-ਘੱਟ 10 ਐਲ.ਐਮ.ਟੀ. ਕਣਕ ਦੀ ਚੁਕਾਈ ਲਈ ਨਿਯਮਿਤ ਤੌਰ 'ਤੇ ਐਫ.ਸੀ.ਆਈ./ਭਾਰਤ ਸਰਕਾਰ ਕੋਲ ਮੁੱਦਾ ਉਠਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 8 ਸਤੰਬਰ, 2025 ਨੂੰ ਕਸਟਮ ਮਿਲਿੰਗ ਨੀਤੀ 2025-26 ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਚੌਲ ਮਿੱਲਾਂ ਦੀ ਅਲਾਟਮੈਂਟ ਤੇ ਚੌਲ ਮਿੱਲਾਂ ਨੂੰ ਮੰਡੀਆਂ ਨਾਲ ਜੋੜਨ ਦੀ ਪ੍ਰਕਿਰਿਆ ਜਾਰੀ ਹੈ।

ਕੈਬਨਿਟ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਇਸ ਸੀਜ਼ਨ ਵਿੱਚ ਝੋਨੇ ਦੀ ਖਰੀਦ ਲਈ 1823 ਰੈਗੂਲਰ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ 49,987 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਦੀ ਜ਼ਰੂਰਤ ਹੈ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਤੰਬਰ 2025 ਲਈ 15,018 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ ਅਤੇ ਬਕਾਇਆ ਸੀਮਾ ਸਤੰਬਰ ਦੇ ਆਖਰੀ ਹਫ਼ਤੇ ਵਿੱਚ ਪ੍ਰਦਾਨ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਮੁਫ਼ਤ ਰਾਸ਼ਨ ਯੋਜਨਾ ਦੇ 1.30 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਬਾਰਦਾਨੇ ਦੇ ਸਬੰਧ ਵਿੱਚ, ਪੰਜਾਬ ਨੂੰ 4.21 ਲੱਖ ਗੱਠਾਂ ਪ੍ਰਾਪਤ ਹੋਈਆਂ ਹਨ ਜਦੋਂ ਕਿ 39000 ਗੱਠਾਂ ਕੋਲਕਾਤਾ ਤੋਂ ਆ ਰਹੀਆਂ ਹਨ। ਇਸ ਤੋਂ ਇਲਾਵਾ, ਪਿਛਲੇ ਸੀਜ਼ਨਾਂ ਦੀਆਂ 60000 ਬਾਰਦਾਨੇ ਦੀਆਂ ਗੱਠਾਂ ਵੀ ਉਪਲਬਧ ਹਨ। ਇਸ ਤੋਂ ਇਲਾਵਾ, 47500 ਤਰਪਾਲਾਂ ਦੀ ਸਪਲਾਈ ਵੀ ਪ੍ਰਗਤੀ ਅਧੀਨ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਓ ਅਤੇ ਜੀ.ਐਮ. (ਵਿੱਤ) ਸਰਵੇਸ਼ ਸ਼ਰਮਾ ਵੀ ਮੌਜੂਦ ਸਨ।

Powered by Froala Editor

Ensure-Adequate-Medical-Facilities-Hygenic-Conditions-In-Mandis-Of-Flood-Ravaged-Areas-Lal-Chand-Kataruchak-



TOP HEADLINES


ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49881628

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us