*ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਗੁਰਮੀਤ ਸਿੰਘ ਖੁੱਡੀਆਂ*

Sep19,2025 | Jagrati Lahar Bureau | Chandigarh

*•42 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਨੇ ਕੀਤਾ ਅਪਲਾਈ: ਖੇਤੀਬਾੜੀ ਮੰਤਰੀ*

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਨੇ ਰਾਜ ਭਰ ਦੇ ਕਿਸਾਨਾਂ ਵੱਲੋਂ 42,476 ਮਸ਼ੀਨਾਂ ਲਈ ਦਿੱਤੀਆਂ ਗਈਆਂ ਕੁੱਲ 16,837 ਅਰਜ਼ੀਆਂ ਵਿੱਚੋਂ ਹੁਣ ਤੱਕ 15,613 ਸੀ.ਆਰ.ਐਮ. ਮਸ਼ੀਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।


ਸੀ.ਆਰ.ਐਮ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਪਰਾਲੀ ਸਾੜਨ ਕਾਰਨ ਵਾਤਾਵਰਣ ਉੱਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਨੂੰ ਘਟਾਉਣ ਅਤੇ ਪਰਾਲੀ ਦੇ ਸੁਚੱਜੇ ਤੇ ਪ੍ਰਭਾਵੀ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।


ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੇ ਸਬਸਿਡੀ ਪ੍ਰਾਪਤ ਕਰਨ ਲਈ 42,476 ਸੀ.ਆਰ.ਐਮ. ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ। ਇਸ ਸੂਚੀ ਵਿੱਚੋਂ, ਸੁਪਰ ਸੀਡਰ ਦੀ ਮੰਗ ਸਭ ਤੋਂ ਵੱਧ ਰਹੀ ਅਤੇ ਇਸ ਲਈ 14,493 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ ਲਈ 3,771 ਅਰਜ਼ੀਆਂ, ਆਰ.ਐਮ.ਬੀ. ਪਲੌਅ ਲਈ 4,265 ਅਰਜ਼ੀਆਂ, ਮਲਚਰ ਲਈ 3,844 ਅਰਜ਼ੀਆਂ ਅਤੇ ਰੇਕ ਲਈ 2,015 ਅਰਜ਼ੀਆਂ ਆਈਆਂ ਹਨ। ਇਨ੍ਹਾਂ ਮਸ਼ੀਨਾਂ ਦੀ ਕ੍ਰਮਵਾਰ ਸਭ ਤੋਂ ਵੱਧ ਮੰਗ ਰਹੀ ਹੈ।


ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮਨਜ਼ੂਰ ਕੀਤੀਆਂ ਗਈਆਂ 15,613 ਸੀ.ਆਰ.ਐਮ. ਮਸ਼ੀਨਾਂ ਵਿੱਚੋਂ, ਲਗਭਗ 9000 ਮਸ਼ੀਨਾਂ ਕਿਸਾਨਾਂ ਨੇ ਖਰੀਦ ਵੀ ਲਈਆਂ ਹਨ।


ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦਾ ਸੱਦਾ ਦਿੱਤਾ ਤਾਂ ਜੋ ਇਸਦੇ ਵਾਤਾਵਰਣ, ਹਵਾ ਦੀ ਗੁਣਵੱਤਾ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਉਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਪੰਜਾਬ ਦੇ ਖੇਤੀਬਾੜੀ ਭਵਿੱਖ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਸਰਕਾਰ ਦੁਆਰਾ ਉਤਸ਼ਾਹਿਤ ਕੀਤੇ ਜਾ ਰਹੇ ਟਿਕਾਊ ਅਭਿਆਸਾਂ, ਜਿਸ ਵਿੱਚ ਖੇਤ ਵਿੱਚ ਹੀ ਪਰਾਲੀ ਦੇ ਨਿਪਟਾਰੇ (ਇਨ-ਸੀਟੂ)  ‘ਸ਼ਾਮਲ ਹੈ, ਨੂੰ ਅਪਣਾਉਣ ਲਈ ਕਿਸਾਨਾਂ ਨੂੰ ਪ੍ਰੇਰਿਆ।


ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ ਪਿਛਲੇ ਸਾਲ 10,909 ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ, ਜੋ ਸਾਲ 2023 ਦੀਆਂ 36,663 ਘਟਨਾਵਾਂ ਦੇ ਮੁਕਾਬਲੇ 70 ਫੀਸਦੀ ਘੱਟ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਧਿਆਨ ਕਿਸਾਨ ਭਲਾਈ ਅਤੇ ਟਿਕਾਊ ਖੇਤੀਬਾੜੀ ਵਿਕਾਸ ਉਤੇ ਹੈ, ਜਿਸ ਵਿੱਚ ਮਸ਼ੀਨੀਕਰਨ ਰਾਹੀਂ ਖੇਤੀਬਾੜੀ ਵਿੱਚ ਕ੍ਰਾਂਤੀ ਲਿਆ ਕੇ ਕਿਸਾਨਾਂ ਉਤੇ ਵਾਧੂ ਬੋਝ ਘਟਾਉਣ ਅਤੇ ਉਤਪਾਦਕਤਾ ਵਧਾਉਣ ਦਾ ਟੀਚਾ ਹੈ।

-----------


Powered by Froala Editor

Punjab-Sanctions-Over-15-5k-Crm-Machines-Super-Seeder-Tops-Lists-As-The-Most-Sought-After-Machine-Gurmeet-Khudian



TOP HEADLINES


*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰ
*ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- 'ਆਪਰੇਸ਼ਨ ਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49174987

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us