*ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ*

Sep30,2025 | Jagrati Lahar Bureau | Ludhiana

*ਕਿਸਾਨਾਂ ਨੂੰ ਮੰਡੀਆਂ ਚ ਝੋਨੇ ਦੀ ਸੁੱਕੀ ਫਸਲ ਲੈ ਕੇ ਆਉਣ ਦੀ ਕੀਤੀ ਅਪੀਲ*
ਸਾਹਨੇਵਾਲ,(ਲੁਧਿਆਣਾ), 30 ਸਤੰਬਰ : 
ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਸਾਹਨੇਵਾਲ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਸਾਨ ਵੀਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਵੀ ਮੌਜੂਦ ਸਨ। 

ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਹੋਈ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਅਨਾਜ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ ਹੈ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਸੁਕਾ ਕੇ ਹੀ ਮੰਡੀ ’ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ’ਚ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। 

ਮੰਤਰੀ ਮੁੰਡੀਆਂ ਨੇ ਦੱਸਿਆ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) 2,389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ (ਗਨੀ ਬੈਗ) ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਤੋਂ ਝੋਨੇ ਦੀ ਖਰੀਦ ਕੀਤੀ ਫਸਲ ਦੀ ਅਦਾਇਗੀ ਸਬੰਧੀ ਦੱਸਦਿਆ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਭੁਗਤਾਨ ਤੁਰੰਤ ਪਾ ਦਿੱਤੇ ਜਾਣਗੇ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਸਾਹਨੇਵਾਲ ਅਧੀਨ ਆਉਂਦੀਆਂ ਅਨਾਜ ਮੰਡੀਆਂ ’ਚ ਕਿਸਾਨਾਂ ਲਈ ਛਾਂ, ਪਾਣੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ, ਮਾਰਕੀਟ ਕਮੇਟੀ ਸਾਹਨੇਵਾਲ ਦੇ ਸਕੱਤਰ ਪ੍ਰਭਜੋਤ ਸਿੰਘ, ਡੀ.ਐਫ.ਐਸ.ਓ ਲਖਵੀਰ ਸਿੰਘ, ਏ.ਐਫ.ਐਸ.ਓ, ਆੜ੍ਹਤੀਆਂ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਪ੍ਰਧਾਨ ਲਾਲੀ ਹਰਾ, ਪ੍ਰਧਾਨ ਅੰਮ੍ਰਿਤਪਾਲ ਸਿੰਘ ਕਨੇਚ, ਪ੍ਰਧਾਨ ਦਵਿੰਦਰ ਸਿੰਘ ਝੱਜ, ਜਗਸੀਰ ਸਿੰਘ ਪਾਂਗਲੀ, ਸਰਪੰਚ ਸੁਰਜੀਤ ਸਿੰਘ ਪ੍ਰਤਾਪਗੜ੍ਹ, ਓਮਪ੍ਰਕਾਸ਼ ਗੋਇਲ, ਸੁਰਿੰਦਰ ਚੌਧਰੀ, ਇਕਬਾਲ ਸਿੰਘ ਜੰਡਿਆਲੀ, ਨੰਬਰਦਾਰ ਮਲਕੀਤ ਸਿੰਘ ਜੰਡਿਆਲੀ, ਕੀਰਤਨ ਸਿੰਘ ਬੱਬੂ ਬਿਰਦੀ, ਸ਼ਮਸ਼ੇਰ ਸਿੰਘ ਪ੍ਰਤਾਪਗੜ੍ਹ, ਮਨਜਿੰਦਰ ਸਿੰਘ ਭੋਲਾ, ਦਲਜੀਤ ਸਿੰਘ ਬੱਗਾ, ਬਲਾਕ ਪ੍ਰਧਾਨ ਕੁਲਦੀਪ ਐਰੀ ਮੌਜੂਦ ਸਨ।
[30/09, 18:12] Tilak Apro: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ

*ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾਂ ਜੇਲ੍ਹਾਂ ਦੀ ਅਚਨਚੇਤ ਚੈਕਿੰਗ*

*- ਬੰਦੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਦੀ ਵੀ ਕੀਤੀ ਜਾਂਚ*

*- ਮੁਫਤ ਕਾਨੂੰਨੀ ਸਹਾਇਤਾ ਲਈ ਲੀਗਲ ਏਡ ਕਲੀਨਿਕ 'ਚ ਕੀਤਾ ਜਾ ਸਕਦਾ ਹੈ ਸੰਪਰਕ - ਹਰਪ੍ਰੀਤ ਕੌਰ ਰੰਧਾਵਾ*

ਲੁਧਿਆਣਾ, 30 ਸਤੰਬਰ (000) - ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ  ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਲੁਧਿਆਣਾ ਦੀਆਂ ਕੇਂਦਰੀ ਜੇਲ੍ਹ,  ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਚੈਕਿੰਗ ਕਰਦਿਆਂ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ 'ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਤੁਰੰਤ ਨਿਪਟਾਰਾ ਕਰਨ ਦੇ  ਵੀ ਹੁਕਮ ਜਾਰੀ ਕੀਤੇ। ਚੈਕਿੰਗ ਦੌਰਾਨ ਉਨ੍ਹਾਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ 'ਤੇ ਨਿਰੀਖਣ ਕੀਤਾ, ਉਥੇ ਬਣ ਰਿਹਾ ਖਾਣਾ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ।  

ਇਸ ਤੋਂ ਇਲਾਵਾ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਰੰਧਾਵਾ ਵੱਲੋਂ ਜੇਲ੍ਹ ਵਿੱਚ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ, ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਅਤੇ ਮੌਕੇ 'ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ । ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛਿਆ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ।  ਉਨ੍ਹਾਂ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ।

ਇਸ ਮੌਕੇ ਉਨ੍ਹਾਂ ਜੇਲ੍ਹ ਦੇ ਬੰਦੀਆਂ ਨੂੰ ਦੱਸਿਆ ਕਿ ਜੇਕਰ ਉਹ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ 'ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।  ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਜੇਲ੍ਹ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ। ਉਨ੍ਹਾਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਹਦਾਇਤ ਕੀਤੀ ਕਿ ਪਾਈਆਂ ਗਈਆਂ ਖਾਮੀਆਂ 'ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ। 

ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਸੁਮਿਤ ਸੱਭਰਵਾਲ, ਸੀ.ਜੇ.ਐੱਸ.ਡੀ, ਲੁਧਿਆਣਾ ਸ੍ਰੀਮਤੀ ਡੇਜ਼ੀ ਬਾਂਗੜ, ਚੀਫ ਲੀਗਲ ਏਡ ਡਿਫੈਂਸ ਕੌਂਸਲ ਸ੍ਰੀ ਵਰਿੰਦਰਜੀਤ ਸਿੰਘ ਰੰਧਾਵਾ, ਸੁਪਰਡੰਟ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ, ਬੋਰਸਟਲ ਜੇਲ੍ਹ,  ਲੁਧਿਆਣਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।


Powered by Froala Editor

Aggriculture-News-



TOP HEADLINES


ਪੰਜਾਬ ਦੇ ਸਰਕਾਰੀ ਸਕੂਲਾਂ ’ਤੇ ਸਵਾਲ ਚੁੱਕਣ ਵਾਲੇ 2022 ਤੋਂ ਪਹ
ਪੰਜਾਬ ਕਾਂਗਰਸ ਨੇ ਖੰਡ ਦੀਆਂ ਵੱਧਦੀਆਂ ਕੀਮਤਾਂ ਵਿਰੁੱਧ ਵਿਸ਼ਾਲ
ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾ
वित्त मंत्री हरपाल सिंह चीमा ने कर्मचारी यूनियनों के स
*ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*-ਖੇਡਾ ਵਤਨ ਪੰਜਾਬ ਦੀਆਂ – 2026 –* *ਡਿਪਟੀ ਕਮਿਸ਼ਨਰ ਹਿਮਾਂਸ਼
*ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰ
ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ
*ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ਭਰਾ ਦਾ ਫ਼
ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ, ਪੰਜਾਬ ਪੁਲ
*ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮ
ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਲਈ ਤਖਤ ਸ੍ਰੀ ਦਮਦਮਾ ਸਾ
*ਨਗਰ ਕੌਂਸਲ ਪਾਇਲ ਦੇ ਪ੍ਰਧਾਨ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧ
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾ
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ
‘ਗਮਾਡਾ ਭ੍ਰਿਸ਼ਟਾਚਾਰ ਦਾ ਅੱਡਾ, ਰਿਸ਼ਵਤਖੋਰਾਂ ਨੂੰ ਛੋਟ ਤੇ ਗਰੀ
ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂ
*ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿ
ਮਾਛੀਵਾੜਾ ਪੁਲਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ
ਔਰਤਾਂ ਦੀਆਂ ਖੁਸ਼ੀਆਂ, ਸਤਿਕਾਰ ਅਤੇ ਅਧਿਕਾਰਾਂ ਨੂੰ ਤੀਜ ਦੇ ਜਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51519668

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us