ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਸਟਬਲ ਬਰਨਿੰਗ ਕੰਟਰੋਲ ਰੂਮ ਡੈਸ਼ਬੋਰਡ ਦੀ ਸ਼ੁਰੂਆਤ

Oct6,2025 | Gurvinder Singh Mohali | Sas Nagar

ਵਾਤਾਵਰਣ ਨਿਗਰਾਨੀ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਧਾਉਣ ਵੱਲ ਇੱਕ ਮਹੱਤਵਪੂਰਣ ਕਦਮ ਚੁੱਕਦੇ ਹੋਏ, ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ 'ਸਟਬਲ ਬਰਨਿੰਗ ਕੰਟਰੋਲ ਰੂਮ ਡੈਸ਼ਬੋਰਡ' (ਵੈੱਬ + ਮੋਬਾਈਲ + ਡੈਸਕਟਾਪ) ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪਹਿਲਕਦਮੀ ਨੂੰ ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ (ਮੋਹਾਲੀ) ਕੋਮਲ ਮਿੱਤਲ ਵੱਲੋਂ ਵੀ ਸਲਾਹਿਆ ਗਿਆ ਹੈ।

ਇਹ ਨਵੀਂ ਤਕਨੀਕ ਸਰਿਤਾ, ਜ਼ਿਲ੍ਹਾ ਸੂਚਨਾ ਅਧਿਕਾਰੀ (ਡੀ.ਆਈ.ਓ.), ਮੋਹਾਲੀ ਅਤੇ ਸ਼੍ਰੀ ਅਕਸ਼ੇ ਕੁਮਾਰ, ਡੀ.ਆਈ.ਓ., ਸੰਗਰੂਰ ਵੱਲੋਂ ਫਲਟਰ (ਡਾਰਟ) ਤਕਨੀਕ ਦੀ ਵਰਤੋਂ ਕਰਕੇ ਤਿਆਰ ਕੀਤੀ ਗਈ ਹੈ। ਇਹ ਡੈਸ਼ਬੋਰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਅਤੇ ਪ੍ਰਬੰਧਨ ਵਿੱਚ ਸਹਾਇਤਾ ਕਰੇਗਾ। ਇਹ ਕੇਂਦਰੀਕ੍ਰਿਤ ਕੰਟਰੋਲ ਇੰਟਰਫੇਸ ਵਜੋਂ ਕੰਮ ਕਰਦਾ ਹੈ, ਜੋ ਕਿ ਗੂਗਲ ਸ਼ੀਟਸ ਸਮੇਤ ਕਈ ਸਰੋਤਾਂ ਤੋਂ ਮਿਲ ਰਹੇ 'ਰੀਅਲ ਟਾਈਮ ਡਾਟਾ' ਨੂੰ ਇੱਕ ਸੰਗਠਿਤ, ਆਪਸੀ ਤਾਲਮੇਲ ਅਤੇ ਮਿੱਤਰਤਾਪੂਰਨ ਰੂਪ ਵਿੱਚ ਪ੍ਰਦਰਸ਼ਿਤ ਕਰਦਾ ਹੈ।

ਇਸ ਪ੍ਰੋਜੈਕਟ ਦਾ ਮਕਸਦ ਵੱਖ-ਵੱਖ ਵਿਭਾਗਾਂ ਵਿਚਕਾਰ ਤਲੇਮਲ ਨੂੰ ਬੇਹਤਰ ਬਣਾਉਣਾ ਅਤੇ ਪਰਾਲੀ ਸਾੜਨ ਸਬੰਧੀ ਰੋਕਥਾਮ ਅਤੇ ਸੁਧਾਰਕ ਕਾਰਵਾਈ ਲਈ ਸਮੇਂ-ਸਿਰ ਜਾਣਕਾਰੀ ਪ੍ਰਦਾਨ ਕਰਨਾ ਹੈ। ਇਸ ਪ੍ਰਣਾਲੀ ਵਿੱਚ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਾਪਤ ਕੀਤੇ ਜਾਣ ਵਾਲੇ ਸੁਝਾਅ ਅਨੁਸਾਰ ਨਿਰੰਤਰ ਸੁਧਾਰ ਕੀਤੇ ਜਾਣਗੇ।

ਇਸ ਪਹਿਲਕਦਮੀ ਨਾਲ ਸੰਬੰਧਤ ਸਰਕਾਰੀ ਅਧਿਕਾਰੀਆਂ ਲਈ ਇੱਕ ਟ੍ਰੇਨਿੰਗ ਸੈਸ਼ਨ ਵੀ ਜ਼ਿਲ੍ਹਾ ਸੂਚਨਾ ਕੇਂਦਰ, ਐੱਸ.ਏ.ਐੱਸ. ਨਗਰ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਉਨ੍ਹਾਂ ਨੂੰ ਡੈਸ਼ਬੋਰਡ ਦੀਆਂ ਵਿਸ਼ੇਸ਼ਤਾਵਾਂ ਅਤੇ ਇਸਦੀ ਵਰਤੋਂ ਬਾਰੇ ਜਾਣੂ ਕਰਵਾਇਆ ਗਿਆ। ਪ੍ਰੋਜੈਕਟ ਨੂੰ ਸਫਲਪੂਰਵਕ ਲਾਗੂ ਕਰਨ ਲਈ ਐਨ.ਆਈ.ਸੀ. ਟੀਮ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਪੂਰਾ ਤਕਨੀਕੀ ਸਹਿਯੋਗ ਪ੍ਰਦਾਨ ਕੀਤਾ ਗਿਆ।

Powered by Froala Editor

Stubble-Burning-Cases-In-Punjab-



TOP HEADLINES


ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49881751

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us