150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

Nov8,2025 | Jagrati Lahar Bureau | Chandigarh

140 ਲੱਖ ਮੀਟਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ
ਕਿਸਾਨਾਂ ਦੇ ਖਾਤਿਆਂ ਵਿੱਚ 32000 ਕਰੋੜ ਰੁਪਏ ਤੋਂ ਵੱਧ ਰਾਸ਼ੀ ਟਰਾਂਸਫਰ ਕੀਤੀ
ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ। ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਖਰੀਦ ਦਾ ਸਬੰਧ ਹੈ, ਹੁਣ ਤੱਕ 140 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ।

ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 32000ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ  ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ।

Powered by Froala Editor

Paddy-Arrival-Nearing-150-Lmt-Mark-Crosses-144-Lmt-Figure



TOP HEADLINES


ਖਮਾਣੋਂ 'ਚ ਇਕ ਵਾਪਰੀ ਦੇ ਘਰ ਤੇ ਗੋਲੀਆਂ ਚਲਾਉਣ ਵਾਲੇ ਨੇ ਖਮਾਣੋ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 6
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ
*ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗ
*ਲੁਧਿਆਣਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦੀ ਵੱ
*ਪਿੰਡ ਸਰੀਂ ਵਿੱਚ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ’ਤੇ ਸ
*ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜ
*ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦ
ਆਯੁਸ਼ਮਾਨ ਯੋਜਨਾ ਦੀ ਅਸਫਲਤਾ 'ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਤੇ ਆਸ-ਪਾਸ ਦੇ ਪਿੰ
ਅੰਤਰਰਾਜੀ ਅਪਰਾਧੀ ਗਿਰੋਹ ਦਾ ਪਰਦਾਫਾਸ਼,ਚਾਰ ਮੁਲਜ਼ਮ ਗ੍ਰਿਫ਼ਤਾਰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀ
*ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੁਰਸਕਾਰ ਨੀਤੀ
ਵੜਿੰਗ ਵੱਲੋਂ ਵਰਿੰਦਾਵਨ ਕਿਸ਼ਤੀ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟਾ
*ਤਕਸੀਮ ਯੋਜਨਾ: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲ
*ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪ
*-ਵਰਿੰਦਾਵਨ ਕਿਸ਼ਤੀ ਹਾਦਸਾ-* *ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣ
*ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਤੇ ਆਸ-ਪਾਸ ਦੇ ਪਿੰ
*ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49764203

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us