*ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਯੁਵਕ ਮੇਲਾ ਸੱਭਿਆਚਾਰਕ ਰੰਗ ਬਿਖੇਰਦਾ ਸੰਪੰਨ ਹੋਇਆ* *- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ*

Nov17,2025 | Jagrati Lahar Bureau | Ludhiana

 ਪੀ ਏ ਯੂ ਵਿਚ ਬੀਤੇ ਦਿਨਾਂ ਤੋਂ ਜਾਰੀ ਯੁਵਕ ਮੇਲਾ ਅੱਜ ਅਭੁੱਲ ਯਾਦਾਂ ਸਿਰਜਦਾ ਆਪਣੇ ਸਿਖਰ ਤੇ ਪੁੱਜ ਗਿਆ| ਅੱਜ ਇਸ ਮੇਲੇ ਦੇ ਆਖਰੀ ਦਿਨ ਕਲਾਤਮਕ ਤੇ ਲੋਕ ਨਾਚਾਂ ਦਾ ਭਰਪੂਰ ਪ੍ਰਦਰਸਨ ਦੇਖਣ ਨੂੰ ਮਿਲਿਆ| ਗਿੱਧੇ ਤੇ ਭੰਗੜੇ ਦੀਆਂ ਪੇਸਕਾਰੀਆਂ ਨੇ ਪੂਰੇ ਕੈਂਪਸ ਨੂੰ ਲੋਕ ਰੰਗ ਵਿਚ ਰੰਗ ਦਿੱਤਾ| ਅੱਜ ਦੇ ਇਸ ਦਿਨ ਦੇ ਮੁੱਖ ਮਹਿਮਾਨ ਪੰਜਾਬ ਦੇ ਵਿੱਤ ਅਤੇ ਯੋਜਨਾਬੰਦੀ ਬਾਰੇ ਮੰਤਰੀ ਸ. ਹਰਪਾਲ ਸਿੰਘ ਚੀਮਾ ਸਨ| ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣ ਵਾਲੇ ਮਹਿਮਾਨਾਂ ਵਿਚ ਯੂਨੀਵਰਸਿਟੀ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ, ਆਈ ਸੀ ਏ ਆਰ ਦੇ ਖੇਤੀ ਪਸਾਰ ਬਾਰੇ ਸਾਬਕਾ ਉਪ ਨਿਰਦੇਸ਼ਕ ਜਨਰਲ ਡਾ. ਰਾਮਚੰਦ, ਬੈਂਕ ਆਫ ਬੜੌਦਾ ਦੇ ਜਨਰਲ ਮੈਨੇਜਰ ਸ. ਹਰਦੀਪ ਸਿੰਘ,  ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰਪਾਲ ਸਿੰਘ, ਉੱਘੇ ਫਿਲਮ ਅਦਾਕਾਰ ਸ਼੍ਰੀਮਤੀ ਗੁਰਪ੍ਰੀਤ ਕੌਰ ਭੰਗੂ ਅਤੇ ਸ਼ਵਿੰਦਰ ਮਾਹਲ ਅਤੇ ਉੱਘੇ ਗਾਇਕ ਹਰਦੀਪ ਗਿੱਲ, ਲੁਧਿਆਣਾ ਨਗਰ ਨਿਗਮ ਦੇ ਉਪ ਕਮਿਸ਼ਨਰ ਸ. ਜਸਦੇਵ ਸਿੰਘ ਸੇਖੋਂ ਤੋਂ ਇਲਾਵਾ ਆਪਣੇ ਖੇਤਰ ਦੀਆਂ ਉੱਘੀਆਂ ਹਸਤੀਆਂ ਅਤੇ ਪੀ.ਏ.ਯੂ. ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਆਈ ਏ ਐੱਸ ਅਤੇ ਉੱਚ ਅਧਿਕਾਰੀ, ਅਧਿਆਪਕ ਅਤੇ ਵਿਦਿਆਰਥੀ ਭਾਰੀ ਸ਼ਮੂਲੀਅਤ ਦਾ ਗਵਾਹ ਬਣਨ ਲਈ ਮੌਜੂਦ ਸਨ| 

ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਵਿਚ ਪੀ ਏ ਯੂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਰੰਗ ਅਤੇ ਵਿਰਾਸਤ ਨੂੰ ਸੰਭਾਲ ਕੇ ਰੱਖਣ ਲਈ ਉਨ੍ਹਾਂ ਦੀ ਸਲਾਘਾ ਕੀਤੀ| ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਨੇ ਦੇਸ ਲਈ ਭਰਪੂਰ ਅਨਾਜ ਹੀ ਪੈਦਾ ਨਹੀਂ ਕੀਤਾ ਬਲਕਿ ਪੰਜਾਬ ਨੂੰ ਬੜੇ ਉੱਚੇ ਕੱਦ ਦੇ ਕਲਾਕਾਰ ਵੀ ਦਿੱਤੇ ਹਨ| ਸ਼੍ਰੀ ਹਰਪਾਲ ਚੀਮਾ ਨੇ ਅਜੋਕੇ ਦੌਰ ਵਿਚ ਵਿਦਿਆਰਥੀਆਂ ਵਿਚ ਕਲਾਤਮਕ ਅਤੇ ਅਕਾਦਮਿਕ ਰੁਚੀਆਂ ਦਾ ਸੁਮੇਲ ਹੋਣ ਨੂੰ ਜ਼ਰੂਰੀ ਦੱਸਦਿਆਂ ਮਨੁੱਖ ਦੇ ਸਰਬਪੱਖੀ ਵਿਕਾਸ ਲਈ ਉਸਦਾ ਇਨ੍ਹਾਂ ਗਤੀਵਿਧੀਆਂ ਵਿਚ ਹਿੱਸਾ ਲੈਣਾ ਲਾਜ਼ਮੀ ਕਰਾਰ ਦਿੱਤਾ| ਵਿੱਤ ਮੰਤਰੀ ਨੇ ਕਿਹਾ ਕਿ ਜਿੱਤ ਹਾਰ ਦੀ ਭਾਵਨਾ ਵੀ ਸਖਸੀ ਵਿਕਾਸ ਨੂੰ ਹੁਲਾਰਾ ਦੇਣ ਤਕ ਰਹਿਣੀ ਚਾਹੀਦੀ ਹੈ ਨਾ ਕਿ ਇਸਨੂੰ ਨਿੱਜੀ ਹਉਮੈ ਦਾ ਕੋਈ ਮਸਲਾ ਬਣਾਇਆ ਜਾਵੇ| ਉਨ੍ਹਾਂ ਤਸੱਲੀ ਪ੍ਰਗਟ ਕੀਤੀ ਕਿ ਅੱਜ ਦੇ ਵਿਦਿਆਰਥੀ ਆਪਣੇ ਵਿਰਸੇ ਬਾਰੇ ਜਾਗਰੂਕ ਹਨ| ਉਹਨਾਂ ਨੇ ਪੰਜਾਬੀ ਭਾਸ਼ਾ, ਵਿਰਸੇ ਅਤੇ ਕਲਾਵਾਂ ਦੀ ਸੰਭਾਲ ਨੂੰ ਅੱਜ ਦੇ ਸ਼ੋਸ਼ਲ ਮੀਡੀਆ ਯੁੱਗ ਵਿਚ ਸੰਭਾਲਣ ਲਈ ਪੀ.ਏ.ਯੂ. ਦੇ ਯੁਵਕ ਮੇਲੇ ਦੀ ਪ੍ਰਸ਼ੰਸ਼ਾ ਕੀਤੀ| 

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਆਪਣੇ ਭਾਸਣ ਵਿਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ| ਉਨ੍ਹਾਂ ਕਿਹਾ ਕਿ ਵਿਰਸੇ ਤੇ ਵਾਤਾਵਰਨ ਦੀ ਸੰਭਾਲ ਅੱਜ ਦੇ ਸਭ ਤੋਂ ਉਭਰਵੇਂ ਮੁੱਦੇ ਹਨ| ਡਾ ਗੋਸਲ ਨੇ ਲੋਕ ਕਲਾਵਾਂ ਨਾਲ ਜੁੜਨ ਵਾਲੇ ਕਲਾਕਾਰਾਂ ਨੂੰ ਕਿਸੇ ਕੌਮ ਦਾ ਅਨਮੋਲ ਸਰਮਾਇਆ ਕਿਹਾ ਤੇ ਆਸ ਪ੍ਰਗਟ ਕੀਤੀ ਕਿ ਪੀ.ਏ.ਯੂ. ਦੇ ਵਿਦਿਆਰਥੀ ਇਸ ਖੇਤਰ ਵਿਚ ਪ੍ਰਾਪਤੀਆਂ ਕਰਦੇ ਰਹਿਣਗੇ| ਉਨ੍ਹਾਂ ਕਿਹਾ ਕਿ ਜਿਸ ਅਨੁਸਾਸਨ ਨਾਲ ਇਹ ਮੇਲਾ ਨੇਪਰੇ ਚੜ੍ਹਿਆ ਹੈ ਉਸ ਲਈ ਭਾਗ ਲੈਣ ਵਾਲਿਆਂ ਅਤੇ ਦਰਸਕਾਂ ਦੀ ਤਾਰੀਫ ਕੀਤੀ ਜਾਣੀ ਬਣਦੀ ਹੈ|
ਨਿਰਦੇਸਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਨੇ ਨੂੰ ਵਿਚ ਧੰਨਵਾਦ ਕਰਦਿਆਂ ਇਸ ਯੁਵਕ ਮੇਲੇ ਦੀ ਸਫਲਤਾ ਲਈ ਨਾਲ ਜੁੜੇ ਸਾਰੇ ਅਧਿਆਪਨ, ਗੈਰ ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਦੇ ਨਾਲ ਮਹਿਮਾਨਾਂ ਅਤੇ ਜੱਜਮੈਂਟ ਨਾਲ ਜੁੜੇ ਮਾਹਿਰਾਂ ਦਾ ਧੰਨਵਾਦ ਕੀਤਾ|

ਸਮਾਰੋਹ ਦਾ ਸੰਚਾਲਨ ਡਾ. ਵਿਸ਼ਾਲ ਬੈਕਟਰ, ਡਾ. ਸੁਮੇਧਾ ਭੰਡਾਰੀ, ਡਾ. ਦਿਵਿਆ ਉਤਰੇਜਾ ਅਤੇ ਡਾ. ਬਿਕਰਮਜੀਤ ਸਿੰਘ ਨੇ ਕੀਤਾ| 
ਅੱਜ ਹੋਏ ਮੁਕਾਬਲਿਆਂ ਦੇ ਨਤੀਜਿਆਂ ਵਿਚ ਕਮਿਊਨਟੀ ਸਾਇੰਸ ਕਾਲਜ ਨੇ ਸੱਭਿਆਚਾਰਕ ਪ੍ਰਸ਼ਨੋਤਰੀ ਵਿਚ ਪਹਿਲਾ ਸਥਾਨ ਹਾਸਲ ਕੀਤਾ| ਦੂਜੇ ਸਥਾਨ ਤੇ ਖੇਤੀਬਾੜੀ ਕਾਲਜ ਅਤੇ ਖੇਤੀ ਇੰਜਨੀਅਰਿੰਗ ਕਾਲਜ ਦੀਆਂ ਟੀਮਾਂ ਰਹੀਆਂ| ਤੀਸਰਾ ਸਥਾਨ ਬੇਸਿਕ ਸਾਇੰਸਜ਼ ਕਾਲਜ ਦੀ ਟੀਮ ਨੂੰ ਮਿਲਿਆ| 

ਮਮਿੱਕਰੀ ਵਿਚ ਕਮਿਊਨਟੀ ਸਾਇੰਸ ਦੇ ਦਿਵਿਆਂਸ਼ ਪਹਿਲੇ ਸਥਾਨ ਤੇ ਰਹੇ, ਬੱਲੋਵਾਲ ਸੌਂਖੜੀ ਖੇਤੀਬਾੜੀ ਕਾਲਜ ਦੀ ਕੁਨਿਕਾ ਨੇ ਦੂਸਰਾ ਅਤੇ ਖੇਤੀਬਾੜੀ ਕਾਲਜ ਲੁਧਿਆਣਾ ਦੇ ਪਵਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ| 

ਸਕਿੱਟ ਦੇ ਮੁਕਾਬਲੇ ਵਿਚ ਲੁਧਿਆਣਾ ਦੇ ਖੇਤੀਬਾੜੀ ਕਾਲਜ ਸਿਖਰ ਤੇ ਰਿਹਾ| ਬਾਗਬਾਨੀ ਕਾਲਜ ਅਤੇ ਬੇਸਿਕ ਸਾਇੰਸਜ਼ ਕਾਲਜ ਕ੍ਰਮਵਾਰ ਦੂਸਰੇ, ਤੀਸਰੇ ਸਥਾਨ ਤੇ ਰਹੇ|

Powered by Froala Editor

Pau-Yuvak-Mela-



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49182777

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us