ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ ਮੋਟਰਸਾਈਕਲ ਰੈਲੀ ਕੱਢੀ
Jan4,2026
| Ravinder Singh Dhillon | Khanna
ਖੰਨਾ ਵਿੱਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਮਕਸਦ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਖਿਲਾਫ ਲੋਕਾਂ ਨੂੰ ਜਾਗਰੂਕ ਕਰਨਾ ਰਿਹਾ। ਮਨਰੇਗਾ ਸਕੀਮ ਵਿੱਚ ਕੀਤੇ ਜਾ ਰਹੇ ਬਦਲਾਵਾਂ ਅਤੇ ਹੋਰ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ।
ਕਿਸਾਨ ਮਜ਼ਦੂਰ ਆਗੂਆਂ ਨੇ ਦੱਸਿਆ ਕਿ ਅੱਜ ਸਿਰਫ਼ ਖੰਨਾ ਹੀ ਨਹੀਂ, ਸਗੋਂ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਮੋਟਰਸਾਈਕਲ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਰੈਲੀ ਦੇ ਜ਼ਰੀਏ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਰਕਾਰੀ ਨੀਤੀਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੰਘਰਸ਼ ਨਾਲ ਜੁੜਨ ਦੀ ਅਪੀਲ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਬਿਜਲੀ ਦੇ ਮਹਿੰਗੇ ਬਿੱਲਾਂ ਕਾਰਨ ਕਿਸਾਨਾਂ ਅਤੇ ਗਰੀਬ ਮਜ਼ਦੂਰਾਂ ਦੀ ਕਮਰ ਟੁੱਟ ਚੁੱਕੀ ਹੈ, ਜਦਕਿ ਮਨਰੇਗਾ ਸਕੀਮ ਵਿੱਚ ਕੀਤੇ ਜਾ ਰਹੇ ਬਦਲਾਵਾਂ ਨਾਲ ਗਰੀਬ ਵਰਗ ਨੂੰ ਰੋਜ਼ਗਾਰ ਮਿਲਣਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਆਉਣ ਵਾਲੀ 16 ਜਨਵਰੀ ਨੂੰ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਇਸ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਧਰਨੇ ਲਗਾਏ ਜਾਣਗੇ ਅਤੇ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ।
Powered by Froala Editor
Farmers-Laboir-Bike-Rally-Khanna-