*ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ*

Jan8,2026 | Jagrati Lahar Bureau | Chandigarh

*ਸੂਬੇ ਭਰ ਵਿੱਚ 31,000 ਤੋਂ ਵੱਧ ਪ੍ਰੋਜੈਕਟਾਂ ਨੂੰ ਏ.ਆਈ.ਐਫ ਸਕੀਮ ਤਹਿਤ ਮਨਜ਼ੂਰੀ;  ₹11,270 ਕਰੋੜ ਦਾ ਨਿਵੇਸ਼, ₹7,221 ਕਰੋੜ ਦੇ ਕਰਜ਼ੇ ਹੋਏ ਮਨਜ਼ੂਰ*

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।  ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਹੈ ਨੇ ਆਪਣੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੀ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਲਈ ਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਯੋਜਨਾ ਅਧੀਨ ਪ੍ਰੋਜੈਕਟਾਂ ਨੂੰ ਵਧੀਆ ਢੰਗ ਨਾਲ ਲਾਗੂਕਰਨ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਨੂੰ ਦੋ ਵੱਕਾਰੀ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੱਸਿਆ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਇਕ ਖੇਤਰੀ ਕਾਨਫਰੰਸ ਦੌਰਾਨ ਪੰਜਾਬ ਨੂੰ ‘ਬੈਸਟ ਪਰਫਾਰਮਿੰਗ ਸਟੇਟ’ ਅਤੇ ‘ਬੈਸਟ ਸਟੇਟ ਪ੍ਰੋਜੈਕਟ ਮੋਨੀਟੀਰਿੰਗ ਯੂਨਿਟ’ ਵੱਜੋਂ ਅਵਾਰਡ ਹਾਸਲ ਹੋਏ ਹਨ।  

ਉਨ੍ਹਾਂ ਅੱਗੇ ਦੱਸਿਆ ਕਿ 31 ਦਸੰਬਰ, 2025 ਤੱਕ ਪੰਜਾਬ ਵਿੱਚ ਕੁੱਲ 31,076 ਪ੍ਰੋਜੈਕਟਾਂ ਨੂੰ ਏ.ਆਈ.ਐਫ ਸਕੀਮ ਤਹਿਤ ਮਨਜ਼ੂਰੀ ਦਿੱਤੀ ਗਈ ਹੈ ਜਿਨ੍ਹਾਂ ਵਿੱਚ ₹11,270 ਕਰੋੜ ਦਾ ਨਿਵੇਸ਼ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਲਈ ਵੱਖ ਵੱਖ ਬੈਂਕਾਂ ਵੱਲੋਂ  ₹7,221 ਕਰੋੜ ਦੇ ਕਰਜ਼ੇ ਵੀ ਮਨਜ਼ੂਰ ਕੀਤੇ ਗਏ ਹਨ।  ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਦੇ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 7 ਸਾਲਾਂ ਦੀ ਮਿਆਦ ਲਈ ₹2 ਕਰੋੜ ਤੱਕ ਦੇ ਕਰਜ਼ਿਆਂ 'ਤੇ 3 ਪ੍ਰਤੀਸ਼ਤ ਵਿਆਜ 'ਤੇ ਸਹਾਇਤਾ ਦਿੱਤੀ ਜਾਂਦੀ ਹੈ । ਇਸ ਸਕੀਮ ਅਧੀਨ ਕਰਜ਼ਿਆ ਦੀ ਵਿਆਜ਼ ਦਰ 9 ਪ੍ਰਤੀਸ਼ਤ ਤੱਕ ਸੀਮਤ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਨਿਯੁਕਤ ਕੀਤਾ ਗਿਆ ਹੈ, ਵੱਲੋਂ ਇੱਕ ਵਟਸਅਪ ਹੈਲਪਲਾਈਨ ਨੰਬਰ 9056092906 ਸਥਾਪਤ ਕੀਤਾ ਹੈ, ਜਿਸ ਰਾਹੀਂ ਦਿਲਚਸਪੀ ਰੱਖਣ ਵਾਲੇ ਕਿਸਾਨ ਯੋਜਨਾ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਹ‘ਬੈਸਟ ਪਰਫਾਰਮਿੰਗ ਸਟੇਟ' ਅਵਾਰਡ ਭਾਰਤ ਸਰਕਾਰ ਦੇ ਸੰਯੁਕਤ ਸਕੱਤਰ ਸ਼੍ਰੀ ਅਨਬਾਲਗਨ ਪੀ ਅਤੇ ਉੱਪ ਸਕੱਤਰ ਸ਼੍ਰੀਮਤੀ ਰਚਨਾ ਕੁਮਾਰ ਵੱਲੋਂ ਡਾਇਰੈਕਟਰ ਬਾਗਬਾਨੀ, ਪੰਜਾਬ, ਅਤੇ ਏ.ਆਈ.ਐਫ ਸਕੀਮ ਦੇ ਸਟੇਟ ਨੋਡਲ ਅਫਸਰ ਸ਼੍ਰੀਮਤੀ ਸ਼ੈਲੇਂਦਰ ਕੌਰ ਨੇ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਦੂਜਾ ਅਵਾਰਡ ਸ਼੍ਰੀਮਤੀ ਰਵਦੀਪ ਕੌਰ, ਟੀਮ ਲੀਡਰ ਅਤੇ ਸ਼੍ਰੀ ਯੁਵਰਾਜ ਔਲਖ, ਸਲਾਹਕਾਰ, ਸਟੇਟ ਪ੍ਰੋਜੈਕਟ ਨਿਗਰਾਨੀ ਯੂਨਿਟ ਵੱਲੋਂ ਅਵਾਰਡ ਪ੍ਰਾਪਤ ਕੀਤਾ ਗਿਆ।

Powered by Froala Editor

Punjab-Bags-Two-Awards-For-Strengthening-Agri-Infrastructure-Mohinder-Bhagat



TOP HEADLINES


ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49881639

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us