*ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ ਸੌਂਪੇ 40 ਟੈਬਲੇਟਸ*

Feb26,2026 | Jagrati Lahar Bureau | Chandigarh



*ਬੀਜ ਪ੍ਰਮਾਣੀਕਰਣ ਲਈ ਡਿਜੀਟਾਈਜ਼ੇਸ਼ਨ ਵੱਲ ਵੱਡਾ ਕਦਮ ਦੱਸਿਆ*

*ਕੰਪਿਊਟਰਾਈਜ਼ਡ ਤੁਰਤ ਡੇਟਾ ਐਂਟਰੀ, ਜੀ.ਪੀ.ਐਸ. ਲੋਕੇਸ਼ਨ ਅਤੇ ਡਿਜੀਟਲ ਦਸਤਖ਼ਤਾਂ ਦੀ ਵਰਤੋਂ ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਏਗੀ ਯਕੀਨੀ: ਗੁਰਮੀਤ ਸਿੰਘ ਖੁੱਡੀਆਂ*

*ਚੰਡੀਗੜ੍ਹ, 26 ਫ਼ਰਵਰੀ:*

ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਫੀਲਡ ਸਟਾਫ ਨੂੰ ਟੈਬਲੇਟਸ ਨਾਲ ਲੈਸ ਕੀਤਾ ਹੈ ਤਾਂ ਜੋ ਸਾਥੀ ਪੋਰਟਲ ਦਾ ਸਾਰਾ ਕੰਮ ਆਨਲਾਈਨ ਯਕੀਨੀ ਬਣਾਇਆ ਜਾ ਸਕੇ।

ਵਿਭਾਗ ਵਿੱਚ ਮੁਕੰਮਲ ਡਿਜੀਟਲਾਈਜ਼ੇਸ਼ਨ ਵੱਲ ਇਸ ਮਿਸਾਲੀ ਕਦਮ ਨੂੰ ਅਮਲੀਜਾਮਾ ਪਹਿਨਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬੀਜ ਪ੍ਰਮਾਣੀਕਰਣ ਅਧਿਕਾਰੀਆਂ ਅਤੇ ਸਹਾਇਕਾਂ ਨੂੰ 40 ਟੈਬਲੇਟਸ ਸੌਂਪੇ।

ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਫੀਲਡ ਅਫ਼ਸਰਾਂ ਨੂੰ ਟੈਬਲੇਟਸ ਨਾਲ ਲੈਸ ਕਰਨ ਨਾਲ ਨਾ ਸਿਰਫ਼ ਕਾਗ਼ਜ਼ੀ ਕਾਰਵਾਈ ਖ਼ਤਮ ਹੋਵੇਗੀ, ਸਗੋਂ  ਇਸ ਨਾਲ ਜਵਾਬਦੇਹੀ ਵਧੇਗੀ ਅਤੇ ਨਿਰੀਖਣ ਦੌਰਾਨ ਖੇਤਾਂ ਤੋਂ ਸਿੱਧੇ ਤੌਰ ’ਤੇ ਕੰਪਿਊਟਰਾਈਜ਼ਡ ਡੇਟਾ ਤੁਰੰਤ ਜੁਟਾਉਣ ਵਿੱਚ ਆਸਾਨੀ ਹੋਵੇਗੀ।

ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਖੇਤ ਦੀ ਸਹੀ ਭੂਗੋਲਿਕ ਸਥਿਤੀ ਨੂੰ ਜੀ.ਪੀ.ਐਸ ਰਾਹੀਂ ਰਿਕਾਰਡ ਕੀਤਾ ਜਾ ਸਕੇਗਾ, ਜਦੋਂਕਿ ਤੁਰੰਤ ਫੋਟੋਆਂ ਅਪਲੋਡ ਕਰਨ ਨਾਲ ਅਧਿਕਾਰਤ ਰਿਪੋਰਟ ਵਿੱਚ ਫ਼ਸਲਾਂ ਦੀ ਅਸਲ ਸਥਿਤੀ ਦਰਜ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਡਿਜੀਟਲਾਈਜ਼ੇਸ਼ਨ ਨਾਲ ਜਿੱਥੇ ਹੱਥੀਂ ਕੰਮ ਕਰਨ ਦੌਰਾਨ ਲਿਖਤੀ ਗ਼ਲਤੀਆਂ ਤੋਂ ਨਿਜਾਤ ਮਿਲੇਗੀ, ਉਥੇ ਹੀ ਤੁਰੰਤ ਡਿਜੀਟਲ ਰਿਪੋਰਟਾਂ ਤਿਆਰ ਕਰਨ ਵਿੱਚ ਆਸਾਨੀ ਮਿਲੇਗੀ, ਜਿਨ੍ਹਾਂ ਨੂੰ ਅੱਗੇ ਕਿਸਾਨਾਂ ਜਾਂ ਉੱਚ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾ ਸਕੇਗਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਕਿਰਿਆ ਨੂੰ ਹੋਰ ਸੁਰੱਖਿਅਤ ਅਤੇ ਸੁਖਾਲੀ ਬਣਾਉਣ ਲਈ ਕਿਸਾਨਾਂ ਦੇ ਡਿਜੀਟਲ ਦਸਤਖ਼ਤ ਸਿੱਧੇ ਟੈਬਲੇਟ ਦੀ ਸਕ੍ਰੀਨ ’ਤੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜੀ.ਪੀ.ਐਸ. ਦੀ ਵਰਤੋਂ ਰਾਹੀਂ ਫੀਲਡ ਮੈਪਿੰਗ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਿਰੀਖਣ, ਸਹੀ ਬੀਜ ਖੇਤ ਨਾਲ ਸਬੰਧਤ ਹੈ ਅਤੇ ਟੈਬ ’ਤੇ ਉਪਲਬਧ ਫਾਰਮ ਦੇ ਅਨੁਸਾਰ ਹੈ। ਇਸ ਤੋਂ ਇਲਾਵਾ ਫ਼ਸਲ ਦੀ ਕਿਸਮ, ਆਈਸੋਲੇਸ਼ਨ ਦੂਰੀ, ਰੋਗ ਅਤੇ ਆਫ-ਟਾਈਪ ਬੂਟਿਆਂ ਦੀ ਗਿਣਤੀ ਸਮੇਤ ਵੇਰਵੇ ਡਿਜੀਟਲ ਤੌਰ ’ਤੇ ਰਿਕਾਰਡ ਕੀਤੇ ਜਾਣਗੇ।

ਖੇਤੀਬਾੜੀ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਡਿਜੀਟਾਈਜ਼ੇਸ਼ਨ ਪਹਿਲਕਦਮੀ ਨਾ ਸਿਰਫ਼ ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਏਗੀ ਬਲਕਿ ਕਿਸਾਨਾਂ ਨੂੰ ਸਮੇਂ-ਸਿਰ ਗੁਣਵੱਤਾ-ਭਰਪੂਰ ਪ੍ਰਮਾਣਿਤ ਬੀਜ ਉਪਲਬਧ ਕਰਵਾਉਣਾ ਯਕੀਨੀ ਬਣਾਏਗੀ।

ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਸ੍ਰੀ ਗੁਰਜੀਤ ਸਿੰਘ ਬਰਾੜ, ਡਾਇਰੈਕਟਰ- ਪੀ.ਐਸ.ਐਸ.ਸੀ.ਏ. ਸ੍ਰੀ ਨਰਿੰਦਰ ਬੈਨੀਪਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
-----------

Gurmeet-Khudian-Hands-Over-40-Tabs-To-Seed-Certification-Officers-To-Streamline-Sathi-Portal-Operations



TOP HEADLINES


ਹਿਮਾਚਲ ਪ੍ਰਦੇਸ਼ ਵਿਚ ਵਾਪਰਿਆ ਦਰਦਨਾਕ ਹਾਦਸਾ- ਪੰਜਾਬ ਤੋਂ ਮਨਾਲ
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ
*ਮਿਸ਼ਨ ਕਲੀਨ ਪੰਜਾਬ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ
*ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨ
*ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ*
ਹਲਕਾ ਬਠਿੰਡਾ ਸ਼ਹਿਰੀ ਵਿਖੇ ਕੱਢੇ ਜਾ ਰਹੇ ਰੋਡ ਸ਼ੋਅ ਤੋਂ Cm ਭਗਵ
*ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ
*ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ
* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.1
ਇੱਕ ਸਾਲ ਤੋਂ 10 ਤੋਂ 12 ਸਾਡੇ ਵੱਲੋਂ ਗੱਡੀਆਂ ਖੈਰ ਦੀਆਂ ਫੜੀਆਂ
ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਦੇ 84 ਵੱਖ—ਵੱਖ ਵਿਧਾਨ ਸ
*ਈਜ਼ੀ ਜਮ੍ਹਾਂਬੰਦੀ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ
*ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮਾਨਸੂਨ
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬ
*ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹ
ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ
ਪਦਮਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਚੁਣੇ ਗਏ ਨਗਰ ਨਿਗਮ ਬਠਿ
ਇਆਲੀ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਆਉਣ ਨਾਲ ਪਾਰਟੀ ਵਰਕ
*ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ
*ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50384643

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us