ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ ਵਚਨਬੱਧ- ਕੈਬਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ

Mar27,2026 | Jagrati Lahar Bureau | Fazilka


*ਕਿਹਾ, ਪਸ਼ੂ ਪਾਲਣ ਵਿਭਾਗ ਵੱਲੋਂ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਪਸ਼ੂਆਂ ਦਾ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ
*ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਕਿੱਲਿਆਂ ਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਦਾ ਆਯੋਜਨ
 

 ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਕਿੱਲਿਆਂ ਵਾਲੀ ਜ਼ਿਲ੍ਹਾ ਫਾਜ਼ਿਲਕਾ ਵਿਖੇ ਸਾਹੀਵਾਲ ਕਾਫ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ  ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਵੱਲੋਂ ਕੀਤਾ ਗਿਆ!
 ਇਸ ਸਾਹੀਵਾਲ ਕਾਫ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਪਸ਼ੂ  ਪਾਲਕਾ ਨੂੰ ਸੰਬੋਧਿਤ ਕਰਦਿਆ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਸ਼ੂ  ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ ਵਚਨਬੱਧ ਹੈ। ਉਹਨਾ ਨੇ ਪਸ਼ੂ ਪਾਲਕਾ ਨੂੰ ਅਪੀਲ ਕੀਤੀ ਕਿ ਉਹ ਅਜਿਹੀਆ ਗਤੀਵਿਧੀਆ ਵਿਚ ਵੱਧ ਤੋ ਵੱਧ ਸ਼ਮੂਲੀਅਤ ਕਰਕੇ ਆਪਣੇ ਗਿਆਨ ਵਿਚ ਵਾਧਾ ਕਰਨ ਅਤੇ ਪਸ਼ੂ  ਪਾਲਣ ਦੇ ਧੰਦੇ ਨੂੰ ਤਰੱਕੀ ਵੱਲ ਲੈ ਕੇ ਜਾਣ।
ਉਹਨਾਂ ਕਿਹਾ ਕਿ ਸਾਹੀਵਾਲ ਗਾਵਾਂ ਦੇ ਨਸਲ ਸੁਧਾਰ ਅਤੇ ਦੁੱਧ ਉਤਪਾਦਨ ਵਧਾਉਣ ਲਈ ਪਸ਼ੂ ਪਾਲਕ ਪਸ਼ੂਆਂ ਦਾ ਗਰਭਦਾਨ ਕਰਾਉਣ ਸਮੇਂ ਡਾਕਟਰਾਂ ਨੂੰ ਚੰਗੀ ਨਸਲ ਦੇ ਸੀਮਨ ਵਰਤੋ ਕਰਨ ਨੂੰ ਕਹਿਣ! ਉਹਨਾਂ ਕਿਹਾ ਕਿ ਵਿਭਾਗ ਵੱਲੋਂ ਵੀ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ।
   ਹਲਕਾ ਇੰਚਾਰਜ ਅਬੋਹਰ ਸ੍ਰੀ ਅਰੁਣ ਨਾਰੰਗ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਉਪਕਾਰ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਹੀਵਾਲ ਨਸਲ ਨੂੰ ਪ੍ਰਫੁੱਲਿਤ ਕਰਨ ਲਈ ਨਸਲ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪਸ਼ੂ ਹਸਪਤਾਲਾਂ ਵਿੱਚ ਵੀ ਚੰਗੀ ਨਸਲ ਦੇ ਸੀਮਨ ਤੇ ਪਸ਼ੂਆਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਸ਼ੂ ਪਾਲਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ! ਉਹਨਾਂ ਕਿਹਾ ਕਿ ਅਨੇਕਾਂ ਹੀ ਹਲਕੇ ਦੇ ਪਿੰਡਾਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂ ਹਸਪਤਾਲ ਦੀ ਰੈਨੋਵੇਸ਼ਨ ਕੀਤੀ ਗਈ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਤਹਿ ਦਿਲੋਂ ਧੰਨਵਾਦੀ ਹਨ! ਉਹਨਾਂ ਕਿਹਾ ਕਿ ਸਾਡੇ ਹਲਕੇ ਵਿੱਚ ਵੀ ਜੋ ਵੀ ਪਸ਼ੂ ਹਸਪਤਾਲ ਬਣਨ ਵਾਲੇ ਰਹਿੰਦੇ ਹਨ ਉਹ ਵੀ ਜਲਦੀ ਬਣਵਾਏ ਜਾਣ ਤਾਂ ਜੋ ਸਾਡੇ ਲੋਕ ਇਨਾ ਪਸ਼ੂ ਹਸਪਤਾਲਾਂ ਦਾ ਲਾਭ ਉਠਾ ਸਕਣ!
 ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਪਰਮਦੀਪ ਸਿੰਘ ਵਾਲੀਆਂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ!
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜ਼ਿਲਕਾ ਡਾ. ਮਨਦੀਪ ਸਿੰਘ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ! ਇਸ ਤੋਂ ਇਲਾਵਾ ਪਸ਼ੂ ਪਾਲਕ ਆਪਣੇ ਪੱਠਿਆਂ ਚ ਖਾਦਾਂ ਦੀ ਵਰਤੋਂ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ ਕਿਉਂਕਿ ਜ਼ਿਆਦਾ ਖਾਦਾਂ ਪੱਠਿਆਂ ਵਿੱਚ ਜ਼ਹਿਰਵਾਦ ਦਾ ਕਾਰਨ ਬਣ ਰਹੀਆਂ ਹਨ! ਇਸ ਤੋਂ ਇਲਾਵਾ ਪਸ਼ੂ ਪਾਲਕ ਆਪਣੇ ਪਸ਼ੂਆਂ ਦਾ ਗਰਭ ਦਾਨ ਦੇ ਚੰਗੀ ਨਸਲ ਦੇ ਟੀਕਿਆਂ ਨਾਲ ਹੀ ਕਰਵਾਉਣ!
ਇਸ ਮੌਕੇ ਸਾਹੀਵਾਲ ਵੱਛੇ-ਵੱਛੀਆਂ ਦੇ 78 ਪਸ਼ੂ ਪਾਲਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ!
ਇਸ ਮੌਕੇ ਐਸ ਡੀ ਐਮ ਅਬੋਹਰ ਸ. ਰਵਿੰਦਰ ਸਿੰਘ, ਡਾ.ਹਰਵੀਨ ਕੌਰ ਸੰੰਯੁਕਤ ਨਿਰਦੇਸ਼ਕ, ਸ. ਮੋਹਨ ਸਿੰਘ, ਡਾ. ਅਮਿਤ ਖੁਰਾਨਾ, ਡਾ. ਕੇਵਲ ਅਰੋੜਾ, ਡਾ. ਗੁਰਦਿੱਤ ਸਿੰਘ, ਡਾ. ਅਮਿਤ ਨੈਨ, ਡਾ. ਮਾਨਵ ਬਿਸ਼ਨੋਈ, ਡਾ. ਹਕੀਕਤ ਚੌਧਰੀ, ਸ਼੍ਰੀ ਪੀਤਮ ਲਾਲ, ਸ. ਦੇਸਾ ਸਿੰਘ ਸਰਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਕਿੱਲਿਆਂ ਵਾਲੀ ਵਿਸ਼ੇਸ਼ ਤੌਰ ਤੇ ਹਾਜਰ ਸਨ

Gurmeet-Singh-Khudiya-Agriculture-Minister-Punjab-



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49616484

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us