*ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ*

Apr10,2026 | Rajender Singh Jadon | Chandigarh



*• ਗੁਰਮੀਤ ਸਿੰਘ ਖੁੱਡੀਆਂ ਨੇ ਇਹ ਪੁਰਸਕਾਰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਛੱਡਣ ਵਾਲੇ ਕਿਸਾਨਾਂ ਨੂੰ ਕੀਤਾ ਸਮਰਪਿਤ*


ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ।

ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ੍ਰਮਾਣ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਅਸੀਂ ਇਸ ਸੰਕਟ 'ਤੇ ਸਫਲਤਾਪੂਰਵਕ ਕਾਬੂ ਪਾ ਲਿਆ ਹੈ। ਮਸ਼ੀਨਰੀ 'ਤੇ ਸਬਸਿਡੀ ਦੇਣ, ਅਸਲ ਸਮੇਂ ਦੀ ਨਿਗਰਾਨੀ, ਕਸਟਮ-ਹਾਇਰਿੰਗ ਸੈਂਟਰ ਸਥਾਪਤ ਕਰਨ ਅਤੇ ਰਿਕਾਰਡ ਫੰਡ ਅਲਾਟ ਕਰਨ ਸਬੰਧੀ ਸਾਡੀ ਰਣਨੀਤੀ ਨੇ ਪਰਾਲੀ ਪ੍ਰਬੰਧਨ ਨੂੰ ਨਵਾਂ ਰੂਪ ਦਿੱਤਾ ਹੈ। ਮੈਂ ਇਹ ਅਵਾਰਡ ਹਰ ਉਸ ਕਿਸਾਨ ਨੂੰ ਸਮਰਪਿਤ ਕਰਦਾ ਹਾਂ ਜਿਸ ਨੇ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਮਸ਼ੀਨਾਂ ਦੀ ਚੋਣ ਕੀਤੀ।"

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਐਫਪੀਓਜ਼ ਅਤੇ ਪੰਚਾਇਤਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ 'ਤੇ 50-80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਸ ਸਾਲ 25,000 ਸੀਆਰਐਮ ਮਸ਼ੀਨਾਂ ਦੀ ਖਰੀਦ ਲਈ 600 ਕਰੋੜ ਰੁਪਏ ਰੱਖੇ ਗਏ ਹਨ।

ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਇਸ ਯੋਜਨਾ ਤਹਿਤ ਲਗਭਗ 13,000 ਮਸ਼ੀਨਾਂ ਖਰੀਦੀਆਂ ਗਈਆਂ ਹਨ ਅਤੇ ਇਸ ਸਬੰਧੀ ਸਬਸਿਡੀ ਵਜੋਂ 427 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਸੀਆਰਐਮ ਮਸ਼ੀਨਾਂ ਦੀ ਬਿਹਤਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ 1 ਅਪ੍ਰੈਲ ਤੋਂ 24 ਅਪ੍ਰੈਲ, 2026 ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹੈ।

ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਮਹੱਤਵਪੂਰਨ ਗਿਰਾਵਟ ਨਾਲ ਮਿੱਟੀ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਡਲ ਦਰਸਾਉਂਦਾ ਹੈ ਕਿ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ, ਵਿੱਤੀ ਸਹਾਇਤਾ ਅਤੇ ਭਾਈਚਾਰਕ ਸ਼ਮੂਲੀਅਤ ਨਾਲ ਵਾਤਾਵਰਣ ਸਬੰਧੀ ਚੁਣੌਤੀਆਂ ਨਾਲ ਨਜਿੱਠਿਆ ਜਾ ਸਕਦਾ ਹੈ।

Punjab-s-Crm-Push-Pays-Off-94-Fire-Drop-Wins-National-Award



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ
ਊਧਮਪੁਰ ’ਚ ਵਾਪਰਿਆ ਵੱਡਾ ਬੱਸ ਹਾਦਸਾ
ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ
*ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49860124

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us