ਕੇਂਦਰੀ ਖੁਰਾਕ ਮੰਤਰਾਲੇ ਦੀ ਟੀਮ ਨੇ ਕੀਤਾ ਜਗਰਾਓਂ ਮੰਡੀ ਦਾ ਦੌਰਾ, ਲਏ ਸੈਂਪਲ

Apr14,2026 | Rajesh Jain / Bhagwan Bhangu | Jagraon

ਜਗਰਾਉਂ 14 ਅਪ੍ਰੈਲ ( ਰਾਜੇਸ਼ ਜੈਨ/ਭਗਵਾਨ ਭੰਗੂ )-
ਪੰਜਾਬ ’ਚ ਲਗਾਤਾਰ ਹੋ ਰਹੀ ਮੌਸਮੀ ਤਬਦੀਲੀ ਦੇ ਕਾਰਨ ਕਣਕ ਦੀ ਫਸਲ ਦੀ ਗੁਣਵੱਤਤਾ ਵਿਚ ਆ ਰਹੀ ਗਿਰਾਵਟ ਨੂੰ ਕਾਰਨ ਮੰਡੀਆਂ ’ਚ ਕਿਸਾਨਾਂ ਨੂੰ ਕਣਕ ਵੇਚਣ ’ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਏਸੀਆ ਦੀ ਦੂਜੀ ਸਭ ਤੋਂ ਵੱਡੀ ਜਗਰਾਓਂ ਅਨਾਜ ਮੰਡੀ ’ਚ ਹੁਣ ਤੱਕ ਕਣਕ ਦੀ ਖ਼ਰੀਦ ਨਾਮਾਤਰ ਹੈ ,ਪਰ ਮੰਡੀਆਂ ’ਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਦੀਆਂ ਕਣਕ ਦੀਆਂ ਢੇਰੀਆਂ ਚਾਰੇ ਪਾਸੇ ਨਜ਼ਰ ਆ ਰਹੀ ਹਨ । ਜਿਸਨੂੰ ਲੈ ਕੇ ਮੰਗਲਵਾਰ ਨੂੰ ਜਗਰਾਉਂ ਅਨਾਜ ਮੰਡੀ ’ਚ ਕੇਂਦਰੀ ਖੁਰਾਕ ਮੰਤਰਾਲੇ ਦੀ ਟੀਮ ਵੱਲੋਂ ਕਣਕ ਦੇ ਸੈਂਪਲ ਭਰੇ ਗਏ । ਭਾਰਤ ਸਰਕਾਰ ਖੁਰਾਕ ਸਪਲਾਈ ਮੰਤਰਾਲੇ ਦੇ ਸਹਾਇਕ ਡਾਇਰੈਕਟਰ ਆਸੂਤੋਸ਼ ਦੀ ਅਗਵਾਈ ’ਚ ਆਈ ਕੇਂਦਰ ਦੀ ਟੀਮ ਵੱਲੋਂ ਜਗਰਾਉਂ ਮੰਡੀ ’ਚ ਕਣਕ ਦੀਆਂ ਢੇਰੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਵੱਖ ਵੱਖ ਕਿਸਾਨਾਂ ਦੀਆਂ ਕਣਕ ਦੀਆਂ ਢੇਰੀਆਂ ’ਚੋਂ 5 ਸੈਂਪਲ ਭਰੇ ਗਏ । ਇਸ ਮੌਕੇ ਐਂਫ ਸੀ ਆਈ ,ਫੂਡ ਸਪਲਾਈ ਅਤੇ ਮਾਰਕਫੈਂਡ ਦੇ ਜਿਲ੍ਹਾ ਅਤੇ ਜਗਰਾਉਂ ਦੇ ਅਧਿਕਾਰੀ ਕੇਂਦਰੀ ਟੀਮ ਦੇ ਨਾਲ ਸਨ । ਇਸ ਮੌਕੇ ਕੇਂਦਰੀ ਖੁਰਾਕ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਵਿਭਾਗ ਦੇ ਹੁਕਮਾਂ ਅਨੁਸਾਰ ਸੂਬੇ ਭਰ ਦੀਆਂ ਪ੍ਰਮੁੱਖ ਅਨਾਜ ਮੰਡੀਆਂ ’ਚੋ ਕਣਕ ਦੇ ਸੈਂਪਲ ਇਕੱਤਰ ਕੀਤੇ ਜਾ ਰਹੇ ਹਨ । ਜਿਨ੍ਹਾਂ ਦੀ ਜਾਂਚ ਤੋਂ ਬਾਅਦ ਹੀ ਉਹ ਕਣਕ ਦੀ ਗੁਣਵਤਾ ਸਬੰਧੀ ਗੱਲ ਕਰ ਸਕਦੇ ਹਨ । ਪਰ ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦਾ ਦਾਣਾ ਬਰੀਕ ਅਤੇ ਕੁਝ ਬਦਰੰਗ ਨਜ਼ਰ ਆ ਰਿਹਾ ਹੈ । ਜਿਸਦੀ ਸਾਰੀ ਰਿਪੋਰਟ ਉਹ ਵਿਭਾਗ ਨੂੰ ਸੌਪਣਗੇ ।

Central-Food-Ministry-Team-Visited-Jagraon-Mandi-Took-Sample-



TOP HEADLINES


*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ
*ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰ
*ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲ
ਆਪ ਐਮਪੀ ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
*ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ
*ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ
*ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦ
25 ਸਾਲਾਂ ਬਾਅਦ ਪਿੰਡ ਦੀਵਾ ਮੰਡੇਰ ਦੀ ਪੁਰਾਣੀ ਮੰਗ ਹੋਈ ਪੂਰੀ,
*ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ
ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਭਵਿੱਖ ਦੀ ਸਿੱਖਿਆ ਨੂੰ ਲੈ ਕੇ
ਮੋਹਾਲੀ ਨੂੰ ਮਿਲਿਆ ਨਵਾਂ ਮੇਅਰ,ਸਰਬਜੀਤ ਸਿੰਘ ਸਮਾਣਾ ਬਣੇ ਮੇਅਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50348609

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us