*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ*

Apr20,2026 | Jagrati Lahar Bureau | Chandigarh/sangrur


*ਸੂਬੇ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਵਿੱਚ ਤੇਜ਼ੀ, ਕਿਸਾਨਾਂ ਨੂੰ ਹੁਣ ਤੱਕ 1818.31 ਕਰੋੜ ਰੁਪਏ ਦੀ ਹੋਈ ਅਦਾਇਗੀ: ਲਾਲ ਚੰਦ ਕਟਾਰੂਚੱਕ*

*ਕਿਹਾ, ਸੰਗਰੂਰ ਜ਼ਿਲ੍ਹੇ ਦੀਆਂ ਸਮੂਹ 170 ਅਨਾਜ ਮੰਡੀਆਂ ਵਿੱਚ  9 ਲੱਖ 50 ਹਜਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਆਸ*

*ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਖਰੀਦ ਪ੍ਰਕ੍ਰਿਆ ਦੌਰਾਨ ਕਿਸਾਨਾਂ ਤੇ ਮਜਦੂਰਾਂ ਆਦਿ ਦੇ ਆਤਮ ਸਨਮਾਨ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ*

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕ ਕੇ ਬਣਦੀ ਰਕਮ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਿਤ ਸਮਾਂ ਸੀਮਾਂ ਅੰਦਰ ਪਾਉਂਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ  ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾ ਦਾ ਜਾਇਜਾ ਲੈਦਿਆ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ 19 ਅਪ੍ਰੈਲ 2026 ਤੱਕ ਸੂਬੇ ਦੀਆਂ ਸਮੁੱਚੀਆਂ ਅਨਾਜ ਮੰਡੀਆਂ ਵਿੱਚ ਕਰੀਬ 3872735.53 ਮੀਟ੍ਰਿਕ ਟਨ ਆਮਦ ਹੋਈ ਹੈ ਜਿਸ ਵਿੱਚੋਂ ਕਰੀਬ 3416926.10 ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਅਤੇ 6163.30 ਮੀਟ੍ਰਿਕ ਟਨ ਵਪਾਰਿਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਖ਼ਰੀਦ ਕੀਤੀ ਗਈ ਹੈ। ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਹੁਣ ਤੱਕ  ਕਰੀਬ 1818.31 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਕੀਤੀ ਜਾ ਚੁੱਕ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਸਮੂਹ 170 ਮੰਡੀਆਂ ਵਿੱਚ  9 ਲੱਖ 50 ਹਜਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਆਸ ਹੈ ਜਿਸ ਵਿੱਚ ਹੁਣ ਤੱਕ ਕਰੀਬ ਕਰੀਬ 400238.97 ਮੀਟ੍ਰਿਕ ਟਨ ਜੀਣਸ ਦਾ ਆਮਦ ਹੋਈ ਹੈ ਜਿਸ ਵਿਚੋਂ ਕਰੀਬ 352766 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 351.81 ਲੱਖ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 30158.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ।

ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ । ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆ ਖ਼ਰੀਦ ਪ੍ਰੀਕ੍ਰਿਆਂ ਅਤੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਪਬ੍ਰੰਧਾਂ ਸਬੰਧੀ ਫੀਡ ਬੈਕ ਲੈਦਿਆ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ 'ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।

ਮੰਡੀ ਵਿੱਚ ਪੁੱਜੇ ਕਿਸਾਨਾਂ ਅਤੇ ਆੜਤੀਆਂ ਨੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਉਪਜ ਦੀ ਤੁਰੰਤ ਖ਼ਰੀਦ ਕਰ ਲਈ ਗਈ ਅਤੇ ਉਨ੍ਹਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਵੀ ਪ੍ਰਾਪਤ ਹੋ ਗਈ ਹੈ।ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ  ਦੇ 09 ਸੀਜਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ 'ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ 'ਤੇ ਮਾਣ ਪ੍ਰਗਟ ਕੀਤਾ।

Food-Civil-Supplies-Consumer-Affairs-Minister-Lal-Chand-Kataruchak-Takes-Stock-Of-Wheat-Procurement-



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ
ਊਧਮਪੁਰ ’ਚ ਵਾਪਰਿਆ ਵੱਡਾ ਬੱਸ ਹਾਦਸਾ
ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ
*ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49860365

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us