ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ– ਹਰਚੰਦ ਸਿੰਘ ਬਰਸਟ

Apr20,2026 | Gurvinder Singh Mohali | Mohali


--- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ – ਕਣਕ ਦੀ ਖਰੀਦ ਸਬੰਧੀ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਮੰਡੀਆਂ ਵਿੱਚ ਕੀਤੇ ਗਏ ਹਨ ਪੁੱਖਤਾ ਪ੍ਰਬੰਧ
--- ਸੂਬੇ ਦੀਆਂ ਮੰਡੀਆਂ ਵਿੱਚ 41.13 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਾੜੀ ਸੀਜਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜਾ ਲਿਆ ਗਿਆ। ਸ. ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆ ਵਿੱਚ ਕਣਕ ਦੀ ਆਮਦ ਅਤੇ ਖਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਸਦਕਾ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਹਾੜੀ ਸੀਜਨ ਦੌਰਾਨ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਘੱਟ ਸੀ, ਪਰ ਹੁਣ ਆਮਦ ਤੇਜੀ ਨਾਲ ਹੋ ਰਹੀ ਹੈ ਅਤੇ ਖਰੀਦ ਦੇ ਕਾਰਜ਼ ਵੀ ਜੋਰਾਂ ਨਾਲ ਚੱਲ ਰਹੇ ਹਨ। 
ਚੇਅਰਮੈਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 41.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 35.25 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 35.17 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 19 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 11.15 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਅਤੇ 11.27 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ। ਚੇਅਰਮੈਨ ਨੇ ਦੱਸਿਆ ਕਿ ਕਣਕ ਦੀ ਖਰੀਦ ਵਾਸਤੇ ਸੂਬੇ ਨੂੰ 30,973 ਕਰੋੜ ਰੁਪਏ ਦੀ ਸੀ.ਸੀ.ਐਲ. ਪ੍ਰਾਪਤ ਹੋਈ ਹੈ। ਕਿਸਾਨਾਂ ਨੂੰ ਲਗਭਗ 1818 ਕਰੋੜ ਰੁਪਏ ਦੀ ਅਦਾਇਗੀ ਉਹਨਾਂ ਦੇ ਬੈਂਕ ਖਾਤੀਆਂ ਵਿੱਚ ਕੀਤੀ ਜਾ ਚੁੱਕੀ ਹੈ। 
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਨਾਲ ਖੜੀ ਹੈ ਅਤੇ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲਾ ਪਾਣੀ, ਬਿਜਲੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਮੰਡੀ ਵਿੱਚ ਖਰੀਦ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। 
ਇਸਦੇ ਨਾਲ ਹੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 153 ਮੁੱਖ ਯਾਰਡ, 288 ਸਬ ਯਾਰਡ ਅਤੇ 1455 ਖਰੀਦ ਕੇਂਦਰ ਆਉਂਦੇ ਹਨ। ਇਸਦੇ ਨਾਲ ਹੀ 929 ਆਰਜੀ ਮੰਡੀਆਂ ਵੀ ਬਣਾਈਆਂ ਜਾ ਚੁੱਕੀਆਂ ਹਨ। 
ਸ. ਬਰਸਟ ਨੇ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਦਰਮਿਆਨ ਬਹੁਤ ਹੀ ਵਧੀਆ ਤਾਲਮੇਲ ਬਣਿਆ ਹੋਇਆ ਹੈ, ਜੋ ਖਰੀਦ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਸਾਰੇ ਕਰਮਚਾਰੀਆਂ ਅਤੇ ਵੱਖ-ਵੱਖ ਏਜੰਸੀਆਂ ਦੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਖਰੀਦ ਕਾਰਜਾਂ ਨੂੰ ਪੂਰੀ ਦ੍ਰਿੜਤਾ ਨਾਲ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ - ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਘਰ ਜਾ ਸਕਣ।  

Harchand-Singh-Barsat-Chairman-Punjab-Mandi-Board



TOP HEADLINES


ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ
​live : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਜਾ ਰਹੀ ਪ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹੋਏ ਹਮਲੇ
ਖੰਨਾ ’ਚ ਆਦਮਖੋਰ ਕੁੱਤਿਆਂ ਦਾ ਕਹਿਰ, ਮਜ਼ਦੂਰ ਨੂੰ ਜਿੰਦਾ ਨੋਚ ਕ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ
*ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂ
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱ
*ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧ
· ਝੋਨੇ ਦੇ Msp ਵਿੱਚ ਵਾਧਾ ਕਿਸਾਨਾਂ ਨਾਲ ਮਜ਼ਾਕ: ਅਮਰਿੰਦਰ ਸਿੰ
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ
*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦ
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ
ਭਾਜਪਾ ਨੇ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਪੇਪਰ ਲੀਕ ਅਤੇ ਭ੍ਰਿਸ
ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ
ਆਪ' ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹ
*12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਸੀ.ਬੀ.ਐੱਸ.ਈ 12ਵੀਂ ਜਮਾਤ
ਪੰਜਾਬ ਸਟੇਟ ਕਰਮਚਾਰੀ ਯੂਨੀਅਨ ਦੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਹਿ
*ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭ
*ਡਾ. ਰਵਜੋਤ ਸਿੰਘ ਨੇ ਆਨਲਾਈਨ ਮਿਲਣੀ ਦੌਰਾਨ ਵਿਦੇਸ਼ਾਂ ਵਿੱਚ ਵੱ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50073414

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us