ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --- ਪੰਜਾਬ ਮੰਡੀ ਬੋਰਡ ਨੇ ਡਿਜੀਟਲ ਕ੍ਰਾਂਤੀ ਵੱਲ ਵਧਾਇਆ ਇੱਕ ਹੋਰ ਵੱਡਾ ਕਦਮ

Apr21,2026 | Gurvinder Singh Mohali | Chandigarh



--- ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋਂ ਪਲੇਟਫਾਰਮ ਤੋਂ ਪ੍ਰਾਪਤ ਕਰ ਸਕਣਗੇ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਡਿਜੀਟਲਾਈਜ਼ੇਸ਼ਨ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਇਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਇੱਕ ਅਹਿਮ ਮੋਬਾਈਲ ਐਪਲੀਕੇਸ਼ਨ `ਪੀਐਮਬੀ ਕੁਨੈਕਟ´ ਲਾਂਚ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਗਮ ਦੌਰਾਨ ਇਸ ਐਪ ਨੂੰ ਲਾਂਚ ਕਰਦਿਆਂ ਸ. ਬਰਸਟ ਨੇ ਕਿਹਾ ਕਿ ਇਹ ਕਦਮ ਮੰਡੀ ਪ੍ਰਣਾਲੀ ਨੂੰ ਡਿਜੀਟਲਾਈਜ਼ ਕਰਨ ਅਤੇ ਹੋਰ ਸੁਖਾਲੀ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਐਪ ਰਾਹੀਂ ਖੇਤੀਬਾੜੀ ਸੈਕਟਰ ਨਾਲ ਜੁੜੇ ਸਾਰੇ ਸਟੇਕ ਹੋਲਡਰਾਂ, ਖਾਸ ਕਰਕੇ ਕਿਸਾਨਾਂ ਅਤੇ ਲਾਇਸੰਸ ਧਾਰਕਾਂ ਨੂੰ ਇੱਕੋ ਪਲੇਟਫਾਰਮ 'ਤੇ ਸਾਰੀ ਜਾਣਕਾਰੀ ਉਪਲਬਧ ਹੋਵੇਗੀ। ਇਸ ਮੌਕੇ ਤੇ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਹੀ ਯਤਨ ਹਨ ਕਿ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਪੀਐਮਬੀ ਕੁਨੈਕਟ ਮੋਬਾਇਲ ਐਪ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਇਹ ਐਪ ਸਿਰਫ਼ ਇੱਕ ਕਲਿੱਕ ਰਾਹੀਂ ਕਿਸਾਨਾਂ, ਲਾਇਸੰਸ ਧਾਰਕਾਂ, ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਨਲਾਈਨ ਸੇਵਾਵਾਂ ਨਾਲ ਜੋੜੇਗੀ।
ਉਨ੍ਹਾਂ ਦੱਸਿਆ ਕਿ ਇਸ ਐਪ ਦੀ ਸਭ ਤੋਂ ਵੱਡੀ ਖ਼ਾਸੀਅਤ ਕਿਸਾਨਾਂ ਨੂੰ ਮਿਲਣ ਵਾਲੀ ਸਹੂਲਤ ਹੈ। ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋ ਥਾਂ 'ਤੇ ਪ੍ਰਾਪਤ ਕਰ ਸਕਦੇ ਹਨ। ਉਹ ਇਨ੍ਹਾਂ ਨੂੰ ਵੇਖ ਸਕਦੇ ਹਨ, ਡਾਊਨਲੋਡ ਕਰ ਸਕਦੇ ਹਨ ਅਤੇ ਲੋੜ ਪੈਣ 'ਤੇ ਸਾਂਝਾ ਵੀ ਕਰ ਸਕਦੇ ਹਨ। ਇਸ ਸਹੂਲਤ ਨਾਲ ਕਿਸਾਨਾਂ ਦੀ ਲਾਇਸੰਸ ਧਾਰਕਾਂ ਅਤੇ ਸਰਕਾਰੀ ਦਫ਼ਤਰਾਂ 'ਤੇ ਨਿਰਭਰਤਾ ਘਟੇਗੀ, ਕਿਉਂਕਿ ਉਨ੍ਹਾਂ ਕੋਲ ਆਪਣੇ ਸਾਰੇ ਰਿਕਾਰਡ ਮੋਬਾਈਲ 'ਤੇ ਉਪਲਬਧ ਹੋਣਗੇ। ਇਸ ਤੋਂ ਇਲਾਵਾ ਲਾਇਸੰਸ ਧਾਰਕਾਂ ਲਈ ਇਹ ਐਪ ਉਨ੍ਹਾਂ ਦੇ ਕਾਰੋਬਾਰ ਨੂੰ ਸੁਖਾਲਾ ਬਣਾਏਗੀ। ਉਹ ਆਪਣੇ ਲਾਇਸੰਸ ਦੀ ਮਿਆਦ, ਨਵੀਨੀਕਰਨ ਅਤੇ ਹੋਰ ਸਬੰਧਤ ਜਾਣਕਾਰੀ ਇੱਕ ਕਲਿੱਕ ਨਾਲ ਹਾਸਲ ਕਰ ਸਕਣਗੇ। ਇਸ ਤੋਂ ਇਲਾਵਾ ਇਹ ਐਪ ਅਧਿਕਾਰੀ ਅਤੇ ਕਰਮਚਾਰੀ ਲਈ ਵੀ ਬਹੁਤ ਲਾਹੇਵੰਦ ਹੈ। ਸੂਬੇ ਦੀਆਂ ਸਰਹੱਦਾਂ 'ਤੇ ਫਸਲ ਦੀ ਆਮਦ ਦੀ ਜਾਂਚ ਦੌਰਾਨ ਇਹ ਐਪ ਬਹੁਤ ਹੀ ਅਹਿਮ ਭੂਮਿਕਾ ਨਿਭਾਏਗੀ। ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਐਪ ਰਾਹੀਂ ਲਾਇਸੰਸੀਧਾਰਕ ਦੀ ਜਾਣਕਾਰੀ ਤੁਰੰਤ ਚੈੱਕ ਕਰ ਸਕਦੇ ਹਨ। ਮੰਡੀ ਬੋਰਡ ਦਾ ਫੀਲਡ ਸਟਾਫ ਜੋ ਰੋਜਾਨਾ ਮੰਡੀ ਵਿੱਚ ਫਸਲ ਦੀ ਆਮਦ, ਖਰੀਦ ਅਤੇ ਚੁਕਾਈ ਦੀ ਰਿਪੋਰਟ ਕਰਦੇ ਹਨ, ਉਹ ਵੀ ਹੁਣ ਕਿਸੇ ਵੀ ਥਾਂ ਤੇ ਬੈਠ ਕੇ ਆਪਣੀ ਰਿਪੋਰਟ ਭੇਜ ਸਕਦੇ ਹਨ, ਇਸ ਨਾਲ ਡਾਟਾ ਪ੍ਰੋਸੈਸਿੰਗ ਤੇਜ਼ ਹੋਵੇਗਾ ਅਤੇ ਮੁੱਖ ਦਫ਼ਤਰ ਤੱਕ ਸਮੇਂ ਸਿਰ ਜਾਣਕਾਰੀ ਪਹੁੰਚੇਗੀ। 
ਸ. ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਇਹ ਐਪ ਸੂਬੇ ਵਿੱਚ ਖੇਤੀਬਾੜੀ ਮੰਡੀਕਰਨ ਦੇ ਢਾਂਚੇ ਨੂੰ ਆਧੁਨਿਕ  ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਇਹ ਐਪ ਜਿੱਥੇ ਸਮੇਂ ਦੀ ਬਚਤ ਕਰੇਗੀ, ਉੱਥੇ ਹੀ ਕੰਮ ਦੀ ਗਤੀ ਨੂੰ ਵੀ ਵਧਾਏਗੀ। ਉਨ੍ਹਾਂ ਦੱਸਿਆ ਕਿ ਇਹ ਐਪ ਗੂਗਲ ਪਲੇਅ ਸਟੋਰ ਤੇ `ਪੀਐਮਬੀ ਕੁਨੈਕਟ´ (PMB Connect) ਨਾਮ ਨਾਲ ਉਪਲਬਧ ਹੈ। ਉਨ੍ਹਾਂ ਸਾਰੇ ਸਟੇਕਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਪ ਨੂੰ ਵੱਧ ਤੋਂ ਵੱਧ ਡਾਊਨਲੋਡ ਕਰਨ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਸਿੱਧਾ ਉਨ੍ਹਾਂ ਤੱਕ ਪਹੁੰਚ ਸਕੇ। ਇਸ ਮੌਕੇ ਜਤਿੰਦਰ ਸਿੰਘ ਭੰਗੂ ਇੰਜੀਨਿਅਰ-ਇਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਮਨਿੰਦਰਜੀਤ ਸਿੰਘ ਬੇਦੀ ਡੀ.ਜੀ.ਐਮ., ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ., ਮੁਕੇਸ਼ ਕੁਮਾਰ ਕੈਲੇ ਡੀ.ਜੀ.ਐਮ., ਅਮਨਦੀਪ ਸਿੰਘ ਸੰਧੂ ਡੀ.ਜੀ.ਐਮ., ਨਿਤਿਨ ਬਾਂਸਲ ਸਿਸਟਮ ਐਨਾਲਿਸਟ ਸਮੇਤ ਬੋਰਡ ਦੇ ਸਮੂੰਹ ਅਧਿਕਾਰੀ ਮੌਜੂਦ ਰਹੇ।


Harchand-Singh-Barsat-Chairman-Punjab-Mandi-Board



TOP HEADLINES


ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ
ਸਰਵਿਸ ਰਿਵਾਲਵਰ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਡੀਐੱਸਪ
*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49872562

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us